14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੰਜਾਬੀ ’ਵਰਸਿਟੀ ਵਿਖੇ ‘ਫੀਸ ਵਾਧੇ ਵਿਰੋਧੀ ਫਰੰਟ’ ਵਲੋਂ ਫੀਸਾਂ ਦੇ ਵਾਧੇ ਵਿਰੁੱਧ ਧਰਨਾ

ਪਟਿਆਲਾ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਬਣਾਏ ਗਏ ‘ਪੰਜਾਬੀ ਯੂਨੀਵਰਸਿਟੀ ਪਟਿਆਲਾ: ਫੀਸ ਵਾਧੇ ਵਿਰੋਧੀ ਫਰੰਟ’ ਵਲੋਂ ਯੂਨੀਵਰਸਿਟੀ ’ਚ ਫੀਸਾਂ ਦੇ ਵਾਧੇ ਅਤੇ ਬੁਨਿਆਦੀ ਸਹੂਲਤਾਂ ਲਈ ਉਪ-ਕੁਲਪਤੀ ਦਫਤਰ ਬਾਹਰ ਪੱਕਾ ਧਰਨਾ ਲਗਾਇਆ ਗਿਆ। ਧਰਨੇ ਨੂੰ ਪੀ.

ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 14-08-2026
ਪਟਿਆਲਾ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਬਣਾਏ ਗਏ ‘ਪੰਜਾਬੀ ਯੂਨੀਵਰਸਿਟੀ ਪਟਿਆਲਾ: ਫੀਸ ਵਾਧੇ ਵਿਰੋਧੀ ਫਰੰਟ’ ਵਲੋਂ ਯੂਨੀਵਰਸਿਟੀ ’ਚ ਫੀਸਾਂ ਦੇ ਵਾਧੇ ਅਤੇ ਬੁਨਿਆਦੀ ਸਹੂਲਤਾਂ ਲਈ ਉਪ-ਕੁਲਪਤੀ ਦਫਤਰ ਬਾਹਰ ਪੱਕਾ ਧਰਨਾ ਲਗਾਇਆ ਗਿਆ। ਧਰਨੇ ਨੂੰ ਪੀ.ਐੱਸ.ਯੂ. ਵਲੋਂ ਵਕਸ਼ਿਤ ਗਰਗ, ਐੱਸ.ਐੱਫ.ਆਈ. ਵਲੋਂ ਰਮਨਦੀਪ ਸਿੰਘ, ਪੀ.ਐੱਸ.ਐੱਫ ਵਲੋਂ ਗਗਨ, ਏ.ਆਈ.ਐੱਸ.ਐੱਫ. ਤੋਂ ਰਾਹੁਲ, ਪੀ.ਐੱਸ.ਯੂ.(ਲ) ਵਲੋਂ ਹਰਪੀਤ ਸਿੰਘ, ਡੀ.ਐੱਸ.ਓ. ਤੋਂ ਪਾਰਸ, ਅਗਰਗਾਮੀ ਤੋਂ ਵਿਕਾਸ ਅਦਮ,ਪੀ.ਆਰ.ਐਸ.ਯੂ ਤੋਂ ਕੇਸ਼ਵ ਨੇ ਸੰਬੋਧਨ ਕੀਤਾ । ਵਿਦਿਆਰਥੀ ਆਗੂਆਂ ਨੇ ਕਿਹਾ ਪੰਜਾਬੀ ਯੂਨੀਵਰਸਿਟੀ ਦੁਆਰਾ ਵਿਦਿਆਰਥੀਆਂ ਦੀਆਂ ਹੋਸਟਲ ਅਤੇ ਵਿਭਾਗੀ ਫੀਸਾਂ ਵਿੱਚ ਭਾਰੀ ਵਾਧੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕੋਈ ਜਿਨਸ ਨਹੀਂ ਹੈ ਜਿਸ ਨੂੰ ਖਰੀਦਿਆ ਤੇ ਵੇਚਿਆ ਜਾਂਦਾ ਹੈ ਇਹ ਸਰਕਾਰ ਦੀ ਜਿੰਮੇਵਾਰੀ ਹੈ ਤੇ ਸਿੱਖਿਆ ਹਰ ਵਿਅਕਤੀ ਦੇ ਪਹੁੰਚ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਇਸ ਸਾਲ ਦਾ ਕੁੱਲ ਬਜਟ 732 ਕਰੋੜ ਦਾ ਹੈ ਜਿਸ ਵਿੱਚ 397 ਕਰੋੜ ਸਰਕਾਰ ਦੀ ਗਰਾਂਟ ਹੈ । ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਸਿਰ 150 ਕਰੋੜ ਦਾ ਕਰਜ਼ਾ ਵੀ ਹੈ। ਜਿਸ ਦਾ ਯੂਨੀਵਰਸਿਟੀ ਹਰ ਸਾਲ 14 ਕਰੋੜ ਵਿਆਜ ਦਿੰਦੀ ਹੈ। ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਵੀ ਇਹ ਕਰਜ਼ਾ ਹਾਲੇ ਤੱਕ ਮਾਫ਼ ਨਹੀਂ ਹੋਇਆ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਾਰ-ਵਾਰ ਮੰਗ ਪੱਤਰ ਦੇਣ ਤੋਂ ਬਾਅਦ ਵੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਜਦੋਂ ਤੱਕ ਫਰੰਟ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਓਦੋਂ ਤੱਕ ਪੱਕਾ ਧਰਨਾ ਜਾਰੀ ਰਹੇਗਾ। ਅੱਜ ਬਾਅਦ ਦੁਪਹਿਰ ਵਿਦਿਆਰਥੀ ਆਗੂਆਂ ਅਤੇ ਯੂਨੀਵਰਸਟੀ ਪ੍ਰਸ਼ਾਸਨ ਵਿਚਕਾਰ ਮੰਗਾਂ ਨੂੰ ਲੈ ਕੇ ਇੱਕ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਰਹੀ ਜਿਸ ਉਪਰੰਤ ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਸਰਹਿੰਦ ਵਿਚ ਕੱਢੀ ਤਿਰੰਗਾ ਯਾਤਰਾ ਅਗਲੀ ਖ਼ਬਰ ਐਸ.ਆਈ.ਆਰ.-ਪਟਿਆਲਾ ਜ਼ਿਲ੍ਹੇ ’ਚ 90.88 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ- ਡਾ. ਹਿਮਾਂਸ਼ੂ ਅਗਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।