ਜਤਿੰਦਰ ਸਿੰਘ ਹਨੀ ਸਿੱਧੂ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
ਪਾਤੜਾਂ, 14 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਯੂਥ ਅਕਾਲੀ ਆਗੂ ਜਤਿੰਦਰ ਸਿੰਘ ਹਨੀ ਸਿੱਧੂ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸੰਬੰਧੀ ਜਾਣਕਾਰੀ ਦਿੰਦਿਆ ਨਵ ਨਿਯੁਕਤ ਮੀਤ ਪ੍ਰਧਾਨ ਜਤਿੰਦਰ ਸਿੰਘ ਹਨੀ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਪਾਤੜਾਂ, 14 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਯੂਥ ਅਕਾਲੀ ਆਗੂ ਜਤਿੰਦਰ ਸਿੰਘ ਹਨੀ ਸਿੱਧੂ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸੰਬੰਧੀ ਜਾਣਕਾਰੀ ਦਿੰਦਿਆ ਨਵ ਨਿਯੁਕਤ ਮੀਤ ਪ੍ਰਧਾਨ ਜਤਿੰਦਰ ਸਿੰਘ ਹਨੀ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਤੇਜਬੀਰ ਸਿੰਘ ਖਾਂਗ, ਯੂਥ ਅਕਾਲੀ ਆਗੂ ਮਨਜੀਤ ਸਿੰਘ ਬਾਵਾ, ਗਗਨ ਸੰਧੂ, ਹਰਪਾਲ ਸਿੰਘ, ਜਗਦੇਵ ਸਿੰਘ, ਸੋਨੀ ਪੰਨੂ, ਮਨਦੀਪ ਸਿੰਘ ਸਿੱਧੂ, ਸਿਕੰਦਰ ਸਿੰਘ, ਹਰਦੀਪ ਸਿੰਘ, ਰਛਪਾਲ ਸਿੰਘ ਸਮੇਤ ਵੱਖ-ਵੱਖ ਯੂਥ ਵਰਕਰ ਹਾਜ਼ਰ ਸਨ ।