‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਮੋਹਿਤ ਮੋਹਿੰਦਰਾ ਵਲੋਂ ਬੂਥ ਮੀਟਿੰਗਾਂ ਜ਼ੋਰਾਂ ’ਤੇ, ਤ੍ਰਿਪੜੀ ਦੇ ਵੱਖ-ਵੱਖ ਮੰਡਲਾਂ ’ਚ ਭਰਵਾਂ ਇਕੱਠ
ਪਟਿਆਲਾ, 16 ਅਗਸਤ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ ‘ਹਰ ਬੂਥ ਕਾਂਗਰਸ ਮਜ਼ਬੂਤ’ ਤਹਿਤ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਪ੍ਰਮੁੱਖ ਖੇਤਰ ਤ੍ਰਿਪੜੀ ਦੇ ਵੱਖ-ਵੱਖ ਮੰਡਲਾਂ ਤੇ ਵਾਰਡਾਂ ਵਿਚ ਲੜੀਵਾਰ ਬੂਥ ਮੀਟਿੰਗਾਂ ਦਾ ਆਯੋਜਨ ਕੀਤਾ, ਜਿਸ ਵਿਚ ਸਥਾਨਕ ਆਗੂਆਂ, ਸਰਗਰਮ ਵਰਕਰਾਂ ਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਪਟਿਆਲਾ, 16 ਅਗਸਤ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਸ਼ੁਰੂ ਕੀਤੀ ਮੁਹਿੰਮ ‘ਹਰ ਬੂਥ ਕਾਂਗਰਸ ਮਜ਼ਬੂਤ’ ਤਹਿਤ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਪ੍ਰਮੁੱਖ ਖੇਤਰ ਤ੍ਰਿਪੜੀ ਦੇ ਵੱਖ-ਵੱਖ ਮੰਡਲਾਂ ਤੇ ਵਾਰਡਾਂ ਵਿਚ ਲੜੀਵਾਰ ਬੂਥ ਮੀਟਿੰਗਾਂ ਦਾ ਆਯੋਜਨ ਕੀਤਾ, ਜਿਸ ਵਿਚ ਸਥਾਨਕ ਆਗੂਆਂ, ਸਰਗਰਮ ਵਰਕਰਾਂ ਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੇ ਝੂਠੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤ ਇਹ ਦਰਸਾਉਂਦੀ ਹੈ ਕਿ ਪੰਜਾਬ ਦਾ ਹਰ ਵਰਗ, ਵਪਾਰੀ, ਕਿਸਾਨ, ਮਜ਼ਦੂਰ ਅਤੇ ਨੌਜਵਾਨ ਅੱਜ ਕਾਂਗਰਸ ਵੱਲ ਉਮੀਦ ਦੀ ਨਜ਼ਰ ਨਾਲ ਦੇਖ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜਨਤਾ ਦੇ ਭਰਪੂਰ ਸਮਰਥਨ ਸਦਕਾ ਸਾਲ 2027 ਵਿਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਲੋਕ-ਪੱਖੀ ਅਤੇ ਵਿਕਾਸ-ਮੁਖੀ ਸਰਕਾਰ ਬਣੇਗੀ। ਮੋਹਿਤ ਮੋਹਿੰਦਰਾ ਨੇ ਵਰਕਰਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਕਿਸੇ ਵੀ ਚੋਣ ਜਾਂ ਲਹਿਰ ਵਿਚ ਬੂਥ ਪੱਧਰ ਦੇ ਵਰਕਰ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਉਨ੍ਹਾਂ ਸਮੂਹ ਮੰਡਲ ਅਤੇ ਬੂਥ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਵੋਟਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਬੂਥ ਪੱਧਰ ‘ਤੇ ਮਜ਼ਬੂਤੀ ਨਾਲ ਹੀ ਕਿਸੇ ਵੀ ਤਾਨਾਸ਼ਾਹੀ ਨੀਤੀ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਸਕਦਾ ਹੈ। ਇਸ ਮੌਕੇ ਤ੍ਰਿਪੜੀ ਖੇਤਰ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਹਾਜ਼ਰ ਆਗੂਆਂ ਨੇ ਮੋਹਿਤ ਮੋਹਿੰਦਰਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਕਜੁੱਟ ਹੋ ਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਗੇ। ਮੀਟਿੰਗਾਂ ਦੌਰਾਨ ਨਰੇਸ਼ ਦੁੱਗਲ ਜਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ, ਹਰਵਿੰਦਰ ਸ਼ੁਕਲਾ ਬਲਾਕ ਪ੍ਰਧਾਨ ਤ੍ਰਿਪੜੀ ਤੋਂ ਇਲਾਵਾ ਵੱਖ ਵੱਖ ਮੰਡਲਾ ਦੇ ਪ੍ਰਧਾਨ ਤੇ ਵਰਕਰ, ਬਲਾਕ ਪ੍ਰਧਾਨ, ਬੂਥ ਇੰਚਾਰਜ, ਯੂਥ ਆਗੂ ਤੇ ਸੀਨੀਅਰ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।