17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਮਾਣਾ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੀਤਾ ਜਾਵੇਗਾ-ਬਾਂਸਲ

ਸਮਾਣਾ, 16 ਅਗਸਤ (ਸਾਹਿਬ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਵਸ ’ਤੇ ਨਗਰ ਕੌਂਸਲ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਰਾਸ਼ਟਰੀ ਝੰਡਾ ਲਹਿਰਾਇਆ।

ਨਗਰ ਕੌਂਸਲ ਸਮਾਣਾ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਅਤੇ ਸਾਥੀ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦਿੰਦੇ ਹੋਏ। ਤਸਵੀਰ - ਸਾਹਿਬ ਸਿੰਘ 17-08-2026
ਸਮਾਣਾ, 16 ਅਗਸਤ (ਸਾਹਿਬ ਸਿੰਘ)-ਦੇਸ਼ ਦੇ 80ਵੇਂ ਆਜ਼ਾਦੀ ਦਿਵਸ ’ਤੇ ਨਗਰ ਕੌਂਸਲ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਰਾਸ਼ਟਰੀ ਝੰਡਾ ਲਹਿਰਾਇਆ। ਬਾਅਦ ’ਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਫ਼ੁਲ ਮਾਲਾ ਪਹਿਨਾ ਕੇ ਸੰਵਿਧਾਨ ਨਿਰਮਾਤਾ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਆਪਣੇ ਸੰਖੇਪ ਭਾਸ਼ਨ ਵਿਚ ਆਖਿਆ ਕਿ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਸ਼ਹਿਰ ਦਾ ਵੱਡੀ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਗਲੀਆਂ ਤੇ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਸ਼ਹਿਰ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਦੇ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਪਾਰਸ ਸ਼ਰਮਾ, ਮੀਤ ਪ੍ਰਧਾਨ ਧਰਮਪਾਲ ਗਰਗ, ਨਗਰ ਕੌਂਸਲ ਮੈਂਬਰ ਮਨਜਿੰਦਰ ਸਿੰਘ ਰਾਣਾ ਸੇਖੋਂ, ਸੁਰਜੀਤ ਰਾਮ ਪੱਪੀ, ਹਰਪ੍ਰੀਤ ਸਿੰਘ ਕੂਕਾ, ਜਗਤਾਰ ਸਿੰਘ ਸੰਧੂ, ਕੋਮਲ ਮਹੰਤ, ਪਵਨ ਕੁਮਾਰ ਪੰਨੀ, ਵਿਨੋਦ ਸਿੰਗਲਾ ਭਾਜਪਾ ਆਗੂ, ਸੰਜੀਵ ਸਿੰਗਲਾ, ਰਾਜੂ ਢੀਂਗਰਾ ਤੋਂ ਇਲਾਵਾ ਨਿਸ਼ਾਨ ਸਿੰਘ ਚੀਮਾ, ਸੁਰਿੰਦਰ ਸਿੰਘ ਗਿੱਲ, ਰਾਜ ਕੁਮਾਰ ਚੱਕੀ ਵਾਲਾ, ਰਣਜੀਤ ਸਿੰਘ ਸੰਧੂ, ਕਰਤਾਰ ਸਿੰਘ ਸੰਧੂ, ਗੁਰਦਿਆਲ ਸਿੰਘ ਰੰਧਾਵਾ, ਕਾਰਜਸਾਧਕ ਅਫ਼ਸਰ ਅਪਰਅਪਾਰ ਸਿੰਘ ਤੇ ਨਗਰ ਕੌਂਸਲ ਦਾ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਭੋਡੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।