19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਥਾਈਲੈਂਡ ’ਚ ਚਮਕੇ ਦੇਵੀਗੜ੍ਹ ਦੇ ਇਲਾਕੇ ਦੇ ਹੋਣਹਾਰ ਖਿਡਾਰੀ, ਤਾਇਕਵਾਂਡੋ ਚੈਂਪੀਅਨਸ਼ਿਪ ’ਚ ਜਿੱਤੇ ਕਾਂਸੀ ਦੇ ਤਗਮੇ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ 80ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਸਰਕਾਰ ਪਾਸੋਂ ਬਹੁਤ ਸਾਰੀਆਂ ਉਮੀਦਾਂ ਸਨ ਕਿ ਸਰਕਾਰ ਉਨ੍ਹਾਂ ਲਈ ਕੋਈ ਵਿਸ਼ੇਸ਼ ਐਲਾਨ ਕਰੇਗੀ ਪਰ ਅਜਿਹਾ ਕੁਝ ਨਾ ਹੋਣ ਕਰਕੇ ਉਨ੍ਹਾਂ ਦੀ ਆਜ਼ਾਦੀ ਫਿੱਕੀ ਰਹੀ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਫ਼ਰੀਡਮ ਫ਼ਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ (ਰਜਿ:) 127 ਪੰਜਾਬ ਦੇ ਸੂਬਾ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪਿਛਲੇ ਸਾਡੇ ਚਾਰ ਸਾਲ ਤੋਂ ਦੇਸ਼ ਭਗਤਾਂ ਅਤੇ ਉਨ੍ਹਾਂ ਦੇ ਵਾਰਿਸਾਂ ਦੀਆਂ ਜਥੇਬੰਦੀਆਂ ਨਾਲ ਝੂਠੇ ਵਾਅਦੇ ਕਰਦੀ ਆ ਰਹੀ ਹੈ ਅਤੇ ਅਖਬਾਰਾਂ ਵਿਚ ਕੇਵਲ ਤੇ ਕੇਵਲ ਬਿਆਨਬਾਜ਼ੀ ਹੀ ਕਰ ਰਹੀ ਹੈ।

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ’ਚ ਹਾਜ਼ਰ ਅਹੁਦੇਦਾਰ ਤੇ ਮੈਂਬਰ। ਤਸਵੀਰ : ਜਗਦੀਪ ਸਿੰਘ ਗਿੱਲ 18-08-2026
ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਿਸਾਂ ਨੂੰ 80ਵੇਂ ਆਜ਼ਾਦੀ ਦਿਹਾੜੇ ’ਤੇ ਪੰਜਾਬ ਸਰਕਾਰ ਪਾਸੋਂ ਬਹੁਤ ਸਾਰੀਆਂ ਉਮੀਦਾਂ ਸਨ ਕਿ ਸਰਕਾਰ ਉਨ੍ਹਾਂ ਲਈ ਕੋਈ ਵਿਸ਼ੇਸ਼ ਐਲਾਨ ਕਰੇਗੀ ਪਰ ਅਜਿਹਾ ਕੁਝ ਨਾ ਹੋਣ ਕਰਕੇ ਉਨ੍ਹਾਂ ਦੀ ਆਜ਼ਾਦੀ ਫਿੱਕੀ ਰਹੀ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਫ਼ਰੀਡਮ ਫ਼ਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ (ਰਜਿ:) 127 ਪੰਜਾਬ ਦੇ ਸੂਬਾ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪਿਛਲੇ ਸਾਡੇ ਚਾਰ ਸਾਲ ਤੋਂ ਦੇਸ਼ ਭਗਤਾਂ ਅਤੇ ਉਨ੍ਹਾਂ ਦੇ ਵਾਰਿਸਾਂ ਦੀਆਂ ਜਥੇਬੰਦੀਆਂ ਨਾਲ ਝੂਠੇ ਵਾਅਦੇ ਕਰਦੀ ਆ ਰਹੀ ਹੈ ਅਤੇ ਅਖਬਾਰਾਂ ਵਿਚ ਕੇਵਲ ਤੇ ਕੇਵਲ ਬਿਆਨਬਾਜ਼ੀ ਹੀ ਕਰ ਰਹੀ ਹੈ। ਅਸੀਂ ਜੇਕਰ ਆਜ਼ਾਦ ਹਾਂ ਤਾਂ ਸੁਤੰਤਰਤਾ ਸੰਗਰਾਮੀਆਂ ਕਰਕੇ ਜਦੋਂ ਕਿ ਅੱਜ ਤੱਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਦੇਸ਼ ਭਗਤਾਂ ਅਤੇ ਉਨ੍ਹਾਂ ਦੇ ਵਾਰਿਸਾਂ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮੁੱਖ ਸਕਤੱਰ ਪੰਜਾਬ ਵਲੋਂ ਕੁਝ ਮੰਗਾਂ ਮੌਕੇ ’ਤੇ ਹੀ ਪ੍ਰਵਾਨ ਕਰਦੇ ਹੋਏ ਸਬੰਧਿਤ ਵਿਭਾਗਾਂ ਨੂੰ ਲਾਗੂ ਕਰਨ ਲਈ ਜੁਬਾਨੀ ਆਦੇਸ਼ ਦੇ ਦਿੱਤੇ ਗਏ ਪਰ ਨਾਲ ਹੀ ਕਿਹਾ ਕਿ ਐਲਾਨ ਸਰਕਾਰ ਵਲੋਂ ਕੀਤਾ ਜਾਵੇਗਾ ਤਾਂ ਸਾਰਿਆਂ ਦੀਆਂ ਨਜ਼ਰਾਂ ਆਜ਼ਾਦੀ ਦਿਹਾੜੇ ’ਤੇ ਲੱਗ ਗਈਆਂ। ਜਦੋਂ ਸਰਕਾਰ ਵਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਤਾਂ ਪੰਜਾਬ ਦੇ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਵਾਰਿਸ ਆਜ਼ਾਦੀ ਦਿਹਾੜੇ ਦੇ ਸਮਾਗਮ ਵੇਖ ਕੇ ਮੂੰਹ ਲਟਕਾ ਕੇ ਘਰਾਂ ਨੂੰ ਤੁਰ ਗਏ ਉਨ੍ਹਾਂ ਦੀ ਆਜ਼ਾਦੀ ਤਾਂ ਫਿੱਕੀ ਰਹੀ। ਸੁਰੇਸ਼ ਅਰੋੜਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਮੇਤ ਮੰਤਰੀ ਅਤੇ ਵਿਧਾਇਕ ਜਿਹੜੇ ਸੰਵਿਧਾਨਕ ਅਹੁਦਿਆਂ ਦਾ ਅਨੰਦ ਮਾਣ ਰਹੇ ਹਨ ਇਹ ਸਭ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਸਦਕਾ ਹੈ ਨਹੀਂ ਤਾਂ ਭਾਰਤੀਆਂ ਨੂੰ ਕਿਸ ਨੇ ਡੀ.ਸੀ ਤੇ ਐਸ.ਐਸ.ਪੀ ਲਗਾਉਣਾ ਸੀ।
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਕੰਪਿਊਟਰ ਬੇਸਡ ਆਇਲਟਸ ’ਚ 7 ਬੈਂਡ ਪ੍ਰਾਪਤ ਕੀਤੇ ਭਾਰਤੀ ਕਿਸਾਨ ਯੂਨੀਅਨ ਕਾ... ਅਗਲੀ ਖ਼ਬਰ ਦਇਆ ਸਿੰਘ ਬਰਾੜ ਘਣੀਆਂ ਯੂਥ ਅਕਾਲੀ ਦਲ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਸ੍ਰੀ ਗੁਰੂ ਨਾਨਕ ਦੇਵ ਧਰਮਸ਼ਾਲਾ ਬਰਗਾੜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।