18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਮਨਾਇਆ

ਪਟਿਆਲਾ, 17 ਅਗਸਤ (ਅ. ਸ.

ਅਜੀਤ ਡੈਸਕ 18-08-2026
ਪਟਿਆਲਾ, 17 ਅਗਸਤ (ਅ. ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵਲੋਂ ਗੁਰੂ ਘਰ ਵੱਡੀ ਗਿਣਤੀ ’ਚ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਤੜਕ ਸਵੇਰੇ ਕਵਾੜ ਖੁੱਲ੍ਹਣ ਮਗਰੋਂ ਆਸਾ ਦੀ ਵਾਰ ਪਾਠ ਤੇ ਮੁੱਖਵਾਕ ਉਪਰੰਤ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਪੰਗਤ-ਸੰਗਤ ਕਰਦਿਆਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੰਗਤਾਂ ਨੇ ਢਾਡੀ ਤੇ ਕਵੀਸ਼ਰੀ ਜਥਿਆਂ ਪਾਸੋਂ ਗੁਰੂ ਇਤਿਹਾਸ ਸੁਣਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਰਹੇ ਧਾਰਮਕ ਸਮਾਗਮ ਵਿਚ ਕੈਪਟਨ ਮਲਕੀਤ ਸਿੰਘ ਬੀਏ, ਗੁਰਪਿਆਰ ਸਿੰਘ ਜੌਹਰ, ਰਵਿੰਦਰ ਸਿੰਘ ਸ਼ੇਰਗਿੱਲ, ਗੁਰਦਿਆਲ ਸਿੰਘ ਹਾਂਡਾ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਪੰਚਮੀ ਦਾ ਦਿਹਾੜੇ ਮੌਕੇ ਆਜ਼ਾਦੀ ਘੁਲਾਟੀਆ ਨੂੰ ਯਾਦ ਕੀਤਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਆਦਿ ਨੇ ਸ਼ਿਰਕਤ ਕੀਤੀ। ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਕਿ ਜਿਥੇ ਅੱਜ ਸਮੁੱਚਾ ਦੇਸ਼ 80ਵਾਂ ਅਜ਼ਾਦੀ ਦਿਹਾੜਾ ਮਨਾ ਰਿਹਾ, ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਨ ਵਿਚ ਪੰਜਾਬੀਆਂ ਤੇ ਸਿੱਖਾਂ ਦੀ ਭੂਮਿਕਾ ਦੀ ਵੱਡੀ ਅਣਦੇਖੀ ਕੀਤੀ ਗਈ, ਜਦਕਿ ਆਜ਼ਾਦੀ ਦੀ ਲਹਿਰ ਵਿਚ ਮਹਾਨ ਇਨਕਾਬੀ ਯੋਧੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਅਜਿਹੇ ਸੂਰਬੀਰ ਸਨ, ਜਿਨਾਂ ਦੀਆਂ ਮਹਾਨ ਸ਼ਹਾਦਤਾਂ ਕਰਕੇ ਸਮੁੱਚਾ ਮੁਲਕ ਆਜ਼ਾਦੀ ਦੀ ਫਿਜ਼ਾ ਦਾ ਨਿੱਘ ਮਾਣ ਰਿਹਾ ਹੈ, ਜੋ ਅੱਜ ਸਾਰਿਆਂ ਲਈ ਵੱਡਾ ਆਦਰਸ਼ ਤੇ ਪ੍ਰੇਰਨਾ ਸਰੋਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੇਸ਼ ਅਜ਼ਾਦੀ ਹੋਇਆ ਨੂੰ 80ਵੇਂ ਦਹਾਕੇ ਵਿਚ ਪੁੱਜ ਗਏ ਹਨ, ਪਰ ਅੱਜ ਵੀ ਸਿੱਖਾਂ ਤੇ ਪੰਜਾਬੀਆਂ ਵਲੋਂ ਪਾਏ ਯੋਗਦਾਨ ਦੀ ਵੱਡੀ ਅਣਦੇਖੀ ਕੀਤੀ ਜਾਂਦੀ ਹੈ। ਜਥੇਦਾਰ ਗੜੀ ਨੇ ਸੰਗਤਾਂ ਨੂੰ ਧਾਰਮਿਕ ਤੌਰ ’ਤੇ ਸੁਚੇਤ ਹੋਣ ’ਤੇ ਵੀ ਜ਼ੋਰ ਦਿੱਤਾ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸੰਗਤਾਂ ਅਤੇ ਪੰਚਮੀ ਦੇ ਦਿਹਾੜੇ ਮੌਕੇ ਯੋਗਦਾਨ ਪਾਉਣ ਵਾਲਿਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਸੁਰਜੀਤ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਹਜ਼ੂਰ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ, ਜੋਗਿੰਦਰ ਸਿੰਘ ਪੰਛੀ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਮੂਹ ਸਟਾਫ ਮੈਂਬਰ ਆਦਿ ਸ਼ਾਮਿਲ ਸਨ ।
ਪਿਛਲੀ ਖ਼ਬਰ Markfed ਆਰ. ਐਫ. ਪੀ. ਹਵਾਲਾ ਨੰਬਰ : MKTG/2026-27/SPCS ਦੀ ਪੰਜਾਬ ਸਟੇਟ ਕੋ-ਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡ... ਅਗਲੀ ਖ਼ਬਰ ਆਦੇਸ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।