18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਅਬਰਾਵਾ ’ਚ ਖੋਲ੍ਹੀ ਚੈਰੀਟੇਬਲ ਲੈਬੋਰਟਰੀ

ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਬਰਾਵਾ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਸਾਹਿਬ ਅਬਰਾਵਾ ਵਿਖੇ ਚੈਰੀਟੇਬਲ ਲੈਬੋਟਰੀ ਖੋਲ੍ਹੀ ਗਈ ਹੈ। ਜਿਸ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਸਰਪੰਚ ਗੁਰਚਰਨ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ।

ਅਜੀਤ ਡੈਸਕ 18-08-2026
ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਬਰਾਵਾ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲਾਈਫ ਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਸਾਹਿਬ ਅਬਰਾਵਾ ਵਿਖੇ ਚੈਰੀਟੇਬਲ ਲੈਬੋਟਰੀ ਖੋਲ੍ਹੀ ਗਈ ਹੈ। ਜਿਸ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਸਰਪੰਚ ਗੁਰਚਰਨ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਚੈਰੀਟੇਬਲ ਲੈਬੋਰਟਰੀ ਵਿਚ ਲੋਕਾਂ ਦੇ ਟੈਸਟ 75 ਫੀਸਦੀ ਡਿਸਕਾਊਂਟ ’ਤੇ ਕੀਤੇ ਜਾਣਗੇ ਤਾਂ ਜੋ ਲੋੜਵੰਦ ਲੋਕਾਂ ਨੂੰ ਇਸ ਚੈਰੀਟੇਬਲ ਲੈਬੋਰਟਰੀ ਦਾ ਲਾਭ ਮਿਲ ਸਕੇ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਸਰਪੰਚ ਨੇ ਲਾਈਫ ਕੇਅਰ ਫਾਊਂਡੇਸ਼ਨ ਦੇ ਅਹੁਦੇਦਾਰਾਂ ਦਾ ਪਿੰਡ ਵਿਚ ਲੈਬੋਰਟਰੀ ਖੋਲ੍ਹੇ ਜਾਣ ’ਤੇ ਧੰਨਵਾਦ ਕੀਤਾ। ਇਸ ਮੌਕੇ ਪੰਚਾਇਤ ਮੈਂਬਰ ਬਿਕਰਮਜੀਤ ਸਿੰਘ ਬਿੱਕੀ, ਸਵਰਨ ਸਿੰਘ ਕਮੇਟੀ ਮੈਂਬਰ, ਹਰਜਿੰਦਰ ਸਿੰਘ ਪੰਚ, ਕਾਕਾ ਸਿੰਘ, ਸਾਧੂ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ, ਜਸਪਾਲ ਸਿੰਘ, ਲਾਡੀ ਤੋਂ ਇਲਾਵਾ ਹੋਰ ਬਹੁਤ ਸਾਰੇ ਨਗਰ ਨਿਵਾਸੀ, ਕਮੇਟੀ ਦੇ ਮੈਂਬਰ ਤੇ ਪੰਚਾਇਤ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ’ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ ਅਗਲੀ ਖ਼ਬਰ ਨੈਣਾਂ ਖ਼ੁਰਦ ਵਿਖੇ ਖੇਤਾਂ ’ਚੋਂ ਮੋਟਰ ਦਾ ਸਟਾਰਟਰ ਤੇ ਕੇਬਲ ਤਾਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।