18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਅਕਾਲੀ ਦਲ ’ਚ ਗੇਜੀ ਖਨੌੜਾ, ਬੱਬੂ ਰਾਮਗੜ੍ਹ, ਗੁਰਕੀਰਤ ਕਾਲਸਨਾਂ ਤੇ ਨਿਰਮੈਲ ਸੁਧੇਵਾਲ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਭਾਦਸੋਂ, 17 ਅਗਸਤ (ਗੁਰਬਖਸ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰਭੇਜ ਸਿੰਘ ਗੇਜੀ ਖਨੌੜਾ ਨੂੰ ਜਨਰਲ ਸਕੱਤਰ ਯੂਥ ਅਕਾਲੀ ਦਲ ਪੰਜਾਬ, ਬਲਜਿੰਦਰ ਸਿੰਘ ਬੱਬੂ ਨੂੰ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ, ਗੁਰਕੀਰਤ ਸਿੰਘ ਕਾਲਸਨਾਂ ਨੂੰ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ, ਨਿਰਮੈਲ ਸਿੰਘ ਸੁਧੇਵਾਲ ਨੂੰ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ ਨਿਯੁਕਤ ਕੀਤਾ ਗਿਆ ਹੈ। ਉਪਰੋਕਤ ਆਗੂਆਂ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਹਰਮੀਤ ਸਿੰਘ ਹਰਿਆਊ ਤੇ ਵਿਧਾਨ ਸਭਾ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਲਗਾਈ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ।

ਅਕਾਲੀ ਦਲ ’ਚ ਗੇਜੀ ਖਨੌੜਾ, ਬੱਬੂ ਰਾਮਗੜ੍ਹ, ਗੁਰਕੀਰਤ ਕਾਲਸਨਾਂ ਤੇ ਨਿਰਮੈਲ ਸੁਧੇਵਾਲ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸਿੱਖ ਧਰਮ ਪ੍ਰਚਾਰ ਲਈ ਹਾਂਗਕਾਂਗ ਪੁੱਜੇ ਕੌਮ ਸਿੰਘ ਸਿਰਮੌਰ ਪ੍ਰਚਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੂੰ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਿਖੇ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ। ਅਜੀਤ ਤਸਵੀਰ 18-08-2026
ਭਾਦਸੋਂ, 17 ਅਗਸਤ (ਗੁਰਬਖਸ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਗੁਰਭੇਜ ਸਿੰਘ ਗੇਜੀ ਖਨੌੜਾ ਨੂੰ ਜਨਰਲ ਸਕੱਤਰ ਯੂਥ ਅਕਾਲੀ ਦਲ ਪੰਜਾਬ, ਬਲਜਿੰਦਰ ਸਿੰਘ ਬੱਬੂ ਨੂੰ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ, ਗੁਰਕੀਰਤ ਸਿੰਘ ਕਾਲਸਨਾਂ ਨੂੰ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ, ਨਿਰਮੈਲ ਸਿੰਘ ਸੁਧੇਵਾਲ ਨੂੰ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ ਨਿਯੁਕਤ ਕੀਤਾ ਗਿਆ ਹੈ। ਉਪਰੋਕਤ ਆਗੂਆਂ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਹਰਮੀਤ ਸਿੰਘ ਹਰਿਆਊ ਤੇ ਵਿਧਾਨ ਸਭਾ ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਵਲੋਂ ਲਗਾਈ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਮਜਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ। ਇਸ ਨਿਯੁਕਤੀ ’ਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਉਪਰੋਕਤ ਆਗੂਆਂ ਦਾ ਸਨਮਾਨ ਕੀਤਾ। ਇਸ ਮੌਕੇ ਰਣਜੀਤ ਸਿੰਘ ਘੁੰਡਰ ਸਰਕਲ ਪ੍ਰਧਾਨ ਭਾਦਸੋਂ, ਕਰਮ ਸਿੰਘ ਮਾਂਗੇਵਾਲ ਸਰਕਲ ਪ੍ਰਧਾਨ ਮਾਂਗੇਵਾਲ, ਡਾ. ਬਲਕਾਰ ਸਿੰਘ ਘੁੰਡਰ ਯੂਥ ਆਗੂ, ਸੁਰਿੰਦਰ ਸਿੰਘ ਜਿੰਦਲਪੁਰ ਸੀਨੀਅਰ ਅਕਾਲੀ ਆਗੂ, ਹਰਭਜਨ ਸਿੰਘ ਮਾਜਰੀ ਸਾਬਕਾ ਸਰਪੰਚ, ਹਰਨੈਬ ਸਿੰਘ ਭੜੀ ਸੀਨੀਅਰ ਅਕਾਲੀ ਆਗੂ, ਗੁਰਵੀਰ ਸਿੰਘ ਸਹੌਲੀ ਯੂਥ ਪ੍ਰਧਾਨ ਸਰਕਲ ਮਾਂਗੇਵਾਲ, ਜਗਦੀਪ ਸਿੰਘ ਦਿਓਲ, ਗੁਰਜੰਟ ਸਿੰਘ ਮਟੋਰੜਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ’ਚ ਡੁੱਬਿਆ ਸ਼ਹਿਰ, ਫੋਕੇ ਵਾਅਦੇ ਤੇ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਘੂਕ ਸੁੱਤੀ-ਸਾਬਕਾ ਵਿਧਾਇਕ ਕ... ਅਗਲੀ ਖ਼ਬਰ ਵਿਧਾਇਕ ਜੌੜਾਮਾਜਰਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ ’ਤੇ ਕਰਵਾਇਆ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।