18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੇ ਕੀਤੀ ਆਜ਼ਾਦੀ ਸਮਾਗਮਾਂ ’ਚ ਸ਼ਿਰਕਤ

ਪਟਿਆਲਾ, 17 ਅਗਸਤ (ਅ. ਸ.

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਗੁਰਭਗਤ ਸਿੰਘ ਭਲਾਈਆਣਾ। ਤਸਵੀਰ : ਪਰਮਜੀਤ ਸਿੰਘ ਥੇੜੀ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਇੰਸਪੈਕਟਰ ਮਾਣਕ ਸਿੰਘ ਨੂੰ ਐਕਸਾਈਜ਼ ਵਿਭਾਗ ਵਿਚ ਵਧੀਆ, ਇਮਾਨਦਾਰ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਬਦਲੇ ਮੁੱਖ ਮਹਿਮਾਨ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਫ਼ਰੀਦਕੋਟ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 18-08-2026
ਪਟਿਆਲਾ, 17 ਅਗਸਤ (ਅ. ਸ. ਆਹਲੂਵਾਲੀਆ)-ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ 80ਵੇਂ ਆਜ਼ਾਦੀ ਦਿਹਾੜੇ ’ਤੇ 15 ਅਗਸਤ ਨੂੰ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਅਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਸਹਿਤ ਠੀਕ ਨਾ ਹੋਣ ਕਾਰਨ ਉਨ੍ਹਾਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਨਾਇਬ ਤਹਿਸੀਲਦਾਰ ਕਰਨਬੀਰ ਸਿੰਘ ਮਾਨ ਨੇ ਕੀਤਾ। ਐਸ. ਪੀ. ਸਵਰਨਜੀਤ ਕੌਰ ਜੋ ਫਰੀਡਮ ਫਾਈਟਰ ਦੇ ਪੋਤਰੀ ਹਨ ਉਨ੍ਹਾਂ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ। ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਪਟਿਆਲਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖੁਰਾਣਾ ਜ਼ਿਲ੍ਹਾ ਖਜਾਨਚੀ ਜਸਵੀਰ ਸਿੰਘ ਧੀਮਾਨ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਵਿਚ ਸ਼ਾਮਿਲ ਹੋਏ ਸਮੂਹ ਆਜ਼ਾਦੀ ਘੁਲਾਟੀਆ ਪਰਿਵਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਬਾਰਕਬਾਦ ਦਿੱਤੀ ਅਤੇ ਆਜ਼ਾਦੀ ਦਿਵਸ ਮੌਕੇ ਹੋਏ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਤੇ ਸੰਸਥਾ ਵਲੋਂ ਮੰਗ-ਪੱਤਰ ਸੌਂਪਿਆ। ਜ਼ਿਲ੍ਹਾ ਸਕੱਤਰ ਸੁਖਵਿੰਦਰ ਸਿੰਘ ਖੁਰਾਣਾ ਨੇ ਦੱਸਿਆ ਕਿ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਗਏ ਹਨ ਪਰ ਆਜ਼ਾਦੀ ਘੁਲਾਟੀਆਂ ਪਰਿਵਾਰਾਂ ਦੀਆਂ ਸਨਮਾਨ ਸਹੁਲਤਾਂ ਮੰਗਾਂ ਨੂੰ ਸਰਕਾਰ ਵਲੋਂ ਅਣਗੋਲਿਆਂ ਕੀਤਾ ਗਿਆ ਹੈ। ਮੰਤਰੀ ਸ. ਖੁੱਡੀਆਂ ਨੇ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ, ਭਗਵੰਤ ਮਾਨ ਨਾਲ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਵਾਉਣ ਲਈ ਵਚਨਬੱਧ ਹਨ। ਇਸ ਮੌਕੇ ਬਲਾਕ ਪ੍ਰਧਾਨ ਬੇਅੰਤ ਸਿੰਘ, ਸੂਬਾ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਦੇਵੀਗੜ੍ਹ, ਕਸ਼ਮੀਰ ਸਿੰਘ ਮੋਲਵੀਵਾਲਾ, ਬਚਿੱਤਰ ਸਿੰਘ, ਬਲਾਕ ਖਜ਼ਾਨਚੀ ਜਰਨੈਲ ਸਿੰਘ, ਬਲਾਕ ਸੈਕਟਰੀ ਰਾਜਵੀਰ ਸਿੰਘ, ਮੀਤ ਪ੍ਰਧਾਨ ਸਰਬਜੀਤ ਕੌਰ, ਸੁਰਿੰਦਰ ਸਿੰਘ, ਰੇਸ਼ਮ ਸਿੰਘ, ਬਲਦੇਵ ਸਿੰਘ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਕੋਹਲੀ, ਨਰਿੰਦਰ ਸਿੰਘ ਕੋਹਲੀ, ਮਾਲਵਿੰਦਰ ਕੋਰ, ਜਸਵਿੰਦਰ ਕੌਰ, ਹਰਪ੍ਰੀਤ ਸਿੰਘ ਮੱਲ੍ਹੀ, ਮਹਿੰਦਰ ਸਿੰਘ, ਅਨਿਲ ਕੁਮਾਰ, ਬਲਵਿੰਦਰ ਸਿੰਘ, ਰਮਨਦੀਪ ਸਿੰਘ, ਬਲਜੀਤ ਸਿੰਘ, ਹਰਚੰਦ ਸਿੰਘ, ਰਣਜੀਤ ਸਿੰਘ, ਜਸਬੀਰ ਸਿੰਘ ਅਰਨੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਥਾਰ ਸਵਾਰ ਲੁਟੇਰੇ ਏ. ਟੀ. ਐੱਮ. ਕੱਟ ਕੇ ਨਕਦੀ ਵਾਲਾ ਬਾਕਸ ਲੈ ਕੇ ਫ਼ਰਾਰ ਅਗਲੀ ਖ਼ਬਰ ਫੈਕਟ ਫਾਈਂਡਿੰਗ ਕਮੇਟੀ ਦੀ ਰਿਪੋਰਟ ਸਚਾਈ ਦੀ ਜਿੱਤ-ਜੈ ਇੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।