20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੰਗਾਂ ਨੂੰ ਲਟਕਾਉਣ ਦੇ ਵਿਰੋਧ ’ਚ ਪਟਿਆਲਾ ਦੇ ਕੰਪਿਊਟਰ ਅਧਿਆਪਕਾਂ ਵਲੋਂ ਅਰਥੀ ਫੂਕ ਮੁਜ਼ਾਹਰਾ

ਪਟਿਆਲਾ, 19 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ, ਜ਼ਿਲ੍ਹਾ ਪਟਿਆਲਾ ਵਲੋਂ ਅੱਜ ਜਿਲ੍ਹਾ ਸਿੱਖਿਆ ਅਫ਼ਸਰ, ਪਟਿਆਲਾ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ।

ਅਜੀਤ ਡੈਸਕ 20-08-2026
ਪਟਿਆਲਾ, 19 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਅਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ਵਿਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ, ਜ਼ਿਲ੍ਹਾ ਪਟਿਆਲਾ ਵਲੋਂ ਅੱਜ ਜਿਲ੍ਹਾ ਸਿੱਖਿਆ ਅਫ਼ਸਰ, ਪਟਿਆਲਾ ਦੇ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਮੀਟਿੰਗਾਂ ਵਿਚ ਹਾਂ-ਪੱਖੀ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਹਾਲ ਹੀ ਵਿਚ 13 ਅਤੇ 18 ਅਗਸਤ ਦੀਆਂ ਨਿਰਧਾਰਤ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਨੇ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿਚ ਡੀ.ਏ. ਸੰਬੰਧੀ ਫਾਈਲ ’ਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵਲੋਂ ਫਾਈਲ ਨੂੰ ਮਨਜ਼ੂਰੀ ਨਾ ਦੇ ਕੇ ਵਾਪਸ ਭੇਜ ਦਿੱਤਾ ਗਿਆ। ਇਸ ਕਾਰਵਾਈ ਨੂੰ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਯੂਨੀਅਨ ਨੇ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਆਗੂਆਂ ਨੇ ਕਿਹਾ ਕਿ ਅੱਜ ਵੀ ਕੰਪਿਊਟਰ ਅਧਿਆਪਕ ਆਪਣੇ ਹੱਕਾਂ ਦੀ ਉਡੀਕ ਕਰ ਰਹੇ ਹਨ ਅਤੇ “ਪਰਨਾਲਾ ਓਥੇ ਦਾ ਓਥੇ” ਵਾਲੀ ਸਥਿਤੀ ਬਣੀ ਹੋਈ ਹੈ। ਇਸੇ ਤਰ੍ਹਾਂ 2022 ਵਿਚ ਸਿੱਖਿਆ ਮੰਤਰੀ ਵਲੋਂ 6ਵੇਂ ਤਨਖਾਹ ਕਮਿਸ਼ਨ ਨੂੰ ਕੰਪਿਊਟਰ ਅਧਿਆਪਕਾਂ ਲਈ ‘ਤੋਹਫ਼ਾ’ਦੱਸਿਆ ਗਿਆ ਸੀ ਪਰ ਅੱਜ ਤੱਕ ਨਾ ਤਾਂ ਕੰਪਿਊਟਰ ਅਧਿਆਪਕਾਂ ਨੂੰ 6ਵਾਂ ਤਨਖਾਹ ਕਮਿਸ਼ਨ ਦਿੱਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਬਣਦਾ ਡੀ.ਏ.ਦਿੱਤਾ ਗਿਆ ਹੈ। ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਮੀਟਿੰਗਾਂ ਅਤੇ ਭਰੋਸਿਆਂ ਨਾਲ ਕੰਪਿਊਟਰ ਅਧਿਆਪਕ ਸੰਤੁਸ਼ਟ ਨਹੀਂ ਹੋਣਗੇ। ਸਰਕਾਰ ਨੂੰ ਮੀਟਿੰਗਾਂ ਮੁਲਤਵੀ ਕਰਨ ਦੀ ਬਜਾਏ ਲੰਬਿਤ ਮੰਗਾਂ ’ਤੇ ਤੁਰੰਤ ਠੋਸ ਅਤੇ ਸਮਾਂਬੱਧ ਫੈਸਲਾ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ। ਰੋਸ ਪ੍ਰਦਰਸ਼ਨ ਉਪਰੰਤ ਯੂਨੀਅਨ ਮੈਂਬਰਾਂ ਵਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵਲੋਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਰਣਜੀਤ ਸਿੰਘ, ਪਰਮਵੀਰ ਸਿੰਘ, ਹਨੀ ਗਰਗ, ਬਲਜੀਤ ਸਿੰਘ, ਹਰਮਨਦੀਪ ਕੌਰ, ਅਮਨਦੀਪ ਕੌਰ ਵਾਲੀਆ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਹਾਜ਼ਰ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ ।
ਪਿਛਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਅਗਲੀ ਖ਼ਬਰ ਬੁਲੰਦ ਹੌਸਲਿਆਂ ਨਾਲ ਐਵਰੈਸਟ ਬੇਸ ਕੈਂਪ ਦੀ ਚੁਣੌਤੀ ਕੀਤੀ ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।