20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜਨਗਣਨਾ-2027 ਦੇ ਫੇਜ਼-2 ਲਈ ਅਗਾਊਂ ਤਿਆਰੀਆਂ ਯਕੀਨੀ ਬਣਾਈਆਂ ਜਾਣ-ਡਾ. ਨਵਜੋਤ ਖੋਸਾ

ਪਟਿਆਲਾ, 19 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਡਾਇਰੈਕਟਰ ਸੈਂਸਜ ਓਪਰੇਸ਼ਨਜ਼-ਕਮ-ਚੀਫ਼ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਨਵਜੋਤ ਖੋਸਾ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਟਿਆਲਾ ਵਿਚ ਜਨਗਣਨਾ-2027 ਦੇ ਫੇਜ਼-2 (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ।

ਅਜੀਤ ਡੈਸਕ 20-08-2026
ਪਟਿਆਲਾ, 19 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਡਾਇਰੈਕਟਰ ਸੈਂਸਜ ਓਪਰੇਸ਼ਨਜ਼-ਕਮ-ਚੀਫ਼ ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਨਵਜੋਤ ਖੋਸਾ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਟਿਆਲਾ ਵਿਚ ਜਨਗਣਨਾ-2027 ਦੇ ਫੇਜ਼-2 (ਜਨਸੰਖਿਆ ਗਣਨਾ) ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਨਵਜੋਤ ਖੋਸਾ ਨੇ ਜ਼ਿਲ੍ਹੇ ਵਿਚ ਜਨਗਣਨਾ ਦੇ ਪਹਿਲੇ ਪੜਾਅ ਦੀਆਂ ਗਤੀਵਿਧੀਆਂ ਨੂੰ ਸਫ਼ਲਤਾਪੂਰਵਕ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਚਾਰਜ ਅਫ਼ਸਰਾਂ ਅਤੇ ਫੀਲਡ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ-2027 ਦੇ ਬਾਕੀ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਲਈ ਅਗਾਊਂ ਯੋਜਨਾਬੰਦੀ ਅਤੇ ਸਾਰੇ ਸੰਬੰਧਿਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ। ਡਾਇਰੈਕਟਰ ਸੈਂਸਜ ਓਪਰੇਸ਼ਨਜ਼ ਨੇ ਜ਼ਿਲ੍ਹੇ ਦੇ ਤਰਜੀਹੀ ਚਾਰਜਾਂ ਅਤੇ ਨਗਰ ਨਿਗਮ ਪਟਿਆਲਾ ਵਿਚ ਮਕਾਨਸੂਚੀਕਰਨ ਅਤੇ ਮਕਾਨਾਂ ਦੀ ਗਣਨਾ ਦੇ ਕੀਤੇ ਗਏ ਕੰਮ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਗਣਨਾ ਨਾਲ ਸੰਬੰਧਿਤ ਅਮਲੇ ਵਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਟਿਆਲਾ ਜ਼ਿਲ੍ਹਾ ਜਨਗਣਨਾ-2027 ਦੇ ਫੇਜ਼-2 ਨਾਲ ਸੰਬੰਧਿਤ ਸਾਰੇ ਕਾਰਜ ਵੀ ਸਫ਼ਲਤਾਪੂਰਵਕ ਨੇਪਰੇ ਚੜ੍ਹਾਏ ਜਾਣਗੇ। ਡਾ. ਨਵਜੋਤ ਖੋਸਾ ਨੇ ਪ੍ਰਿੰਸੀਪਲ ਸੈਂਸਜ ਅਫ਼ਸਰਾਂ ਅਤੇ ਸੈਂਸਜ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜਨਸੰਖਿਆ ਗਣਨਾ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਅਤੇ ਸੰਬੰਧਿਤ ਅਮਲੇ ਨੂੰ ਇਸ ਕਾਰਜ ਲਈ ਪੂਰੀ ਤਰ੍ਹਾਂ ਤਿਆਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਨਸੰਖਿਆ ਗਣਨਾ ਇਕ ਬਹੁਤ ਮਹੱਤਵਪੂਰਨ ਕਾਰਜ ਹੈ, ਜਿਸ ਲਈ ਹਰ ਪੱਧਰ ’ਤੇ ਸਪੱਸ਼ਟ ਯੋਜਨਾਬੰਦੀ, ਬਿਹਤਰ ਤਾਲਮੇਲ ਅਤੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਧਾਰਤ ਸਮਾਂ-ਸੀਮਾ ਅੰਦਰ ਜਨਗਣਨਾ ਨਾਲ ਸੰਬੰਧਿਤ ਸਾਰੇ ਕਾਰਜ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਨਾਲ ਨੇੜਲੇ ਤਾਲਮੇਲ ਨਾਲ ਜਨਗਣਨਾ-2027 ਦੇ ਫੇਜ਼-2 ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵਲੋਂ ਭਾਰਤ ਦੇ ਰਜਿਸਟਰਾਰ ਜਨਰਲ ਅਤੇ ਸੈਂਸਜ ਕਮਿਸ਼ਨਰ ਦੇ ਦਫ਼ਤਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਗਣਨਾ ਦਾ ਕੰਮ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸਹੀ ਅਤੇ ਭਰੋਸੇਯੋਗ ਅੰਕੜਿਆਂ ਦੀ ਪ੍ਰਾਪਤੀ ਯਕੀਨੀ ਬਣਾਈ ਜਾ ਸਕੇ। ਮੀਟਿੰਗ ਦੌਰਾਨ ਜਨਗਣਨਾ-2027 ਦੇ ਫੇਜ਼-2 ਤਹਿਤ ਜਨਸੰਖਿਆ ਗਣਨਾ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸਥਾਰਪੂਰਵਕ ਰੋਡਮੈਪ ’ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸਮੂਹ ਸੰਬੰਧਿਤ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ ’ਤੇ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਗਿਆ। ਇਸ ਮੌਕੇ ਪਹਿਲੇ ਪੜਾਅ ਵਿਚ ਬਿਹਤਰੀਨ ਕਾਰਗੁਜ਼ਾਰੀ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਸੈਂਸਜ ਸਲਾਹਕਾਰ ਕਰਮਜੀਤ ਸਿੰਘ ਸਮੇਤ ਉਪ ਅਰਥ ਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਚਾਰਜ ਸੈਂਸਜ ਅਫ਼ਸਰ, ਕਾਰਜਸਾਧਕ ਅਫ਼ਸਰ ਤੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਹੋਰ ਸੰਬੰਧਿਤ ਅਧਿਕਾਰੀ ਹਾਜ਼ਰ ਸਨ ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਨੇ ਰੈੱਡ ਰਨ ਮੈਰਾਥਨ ਵਿੱਚ ਬਾਜ਼ੀ ਮਾਰੀ ਅਗਲੀ ਖ਼ਬਰ ਵੀਹ ਸਾਲਾਂ ਤੋਂ ਲਟਕਦੀ ਨੈਣ ਕਲਾਂ,ਅਕੌਤ ਸੜਕ ਦੀ ਮੰਗ ਨੂੰ ਪਿਆ ਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।