21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬੀ ’ਵਰਸਿਟੀ ਵਿਖੇ ਪ੍ਰੋ. ਨਾਹਰ ਸਿੰਘ ਦਾ ਵਿਸ਼ੇਸ਼ ਭਾਸ਼ਨ ਕਰਵਾਇਆ

ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਦੀ ਅਗਵਾਈ ਵਿਚ ਵਿਭਾਗ ਦੀ ਸਾਹਿਤ ਸਭਾ ਵਲੋਂ ਸੈਮੀਨਾਰ ਹਾਲ ਵਿਚ ‘ਲੋਕ-ਗੀਤਾਂ ਦਾ ਸੰਗ੍ਰਹਿ, ਸੰਪਾਦਨ ਅਤੇ ਸੱਭਿਆਚਾਰਕ ਮਾਨਵ-ਵਿਗਿਆਨਕ ਅਧਿਐਨ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ।

ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਦੀ ਅਗਵਾਈ ਵਿਚ ਵਿਭਾਗ ਦੀ ਸਾਹਿਤ ਸਭਾ ਵਲੋਂ ਸੈਮੀਨਾਰ ਹਾਲ ਵਿਚ ‘ਲੋਕ-ਗੀਤਾਂ ਦਾ ਸੰਗ੍ਰਹਿ, ਸੰਪਾਦਨ ਅਤੇ ਸੱਭਿਆਚਾਰਕ ਮਾਨਵ-ਵਿਗਿਆਨਕ ਅਧਿਐਨ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਨ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਲੋਕਧਾਰਾ ਖੇਤਰ ਦੇ ਵਿਦਵਾਨ ਪ੍ਰੋ. ਨਾਹਰ ਸਿੰਘ ਨੇ ਮੁੱਖ ਵਕਤਾ ਵਜੋਂ ਸੰਬੋਧਨ ਕਰਦਿਆਂ ਲੋਕ-ਗੀਤਾਂ ਦੇ ਵਿਗਿਆਨਕ ਸੰਗ੍ਰਹਿ, ਪ੍ਰਮਾਣਿਕ ਸੰਪਾਦਨ ਤੇ ਸਭਿਆਚਾਰਕ ਅਧਿਐਨ ਦੀ ਅਹਿਮੀਅਤ ’ਤੇ ਵਿਸਥਾਰ ਨਾਲ ਚਾਨਣਾ ਪਾਇਆ। ਸਮਾਗਮ ਦੀ ਸ਼ੁਰੂਆਤ ਪ੍ਰੋਫੈਸਰ ਸੁਰਜੀਤ ਸਿੰਘ, ਡੀਨ ਭਾਸ਼ਾਵਾਂ ਨੇ ਸਵਾਗਤੀ ਭਾਸ਼ਨ ਨਾਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਨਾਹਰ ਸਿੰਘ ਦਾ ਲੋਕ-ਸਾਹਿਤ ਦੇ ਖੇਤਰ ਵਿਚ ਯੋਗਦਾਨ ਪੰਜਾਬ ਦੀ ਲੋਕ-ਵਿਰਾਸਤ ਨੂੰ ਸੰਭਾਲਣ ਅਤੇ ਇਸ ਨੂੰ ਅਕਾਦਮਿਕ ਪੱਧਰ ’ਤੇ ਸਥਾਪਿਤ ਕਰਨ ’ਚ ਬੇਹਦ ਮਹੱਤਵਪੂਰਨ ਹੈ। ਪ੍ਰੋ. ਨਾਹਰ ਸਿੰਘ ਨੇ ਕਿਹਾ ਕਿ ਲੋਕ-ਗੀਤ ਕਿਸੇ ਵੀ ਸਮਾਜ ਦੀ ਸਾਂਝੀ ਯਾਦ, ਸੱਭਿਆਚਾਰਕ ਪਛਾਣ, ਲੋਕ-ਵਿਸ਼ਵਾਸਾਂ, ਸਮਾਜਕ ਰਿਸ਼ਤਿਆਂ ਤੇ ਇਤਿਹਾਸਕ ਚੇਤਨਾ ਦੇ ਜੀਵੰਤ ਦਸਤਾਵੇਜ਼ ਹਨ। ਉਨ੍ਹਾਂ ਕਿਹਾ ਕਿ ਲੋਕ-ਗੀਤਾਂ ਦਾ ਅਧਿਐਨ ਕੇਵਲ ਸਾਹਿਤਕ ਪੱਖ ਤੋਂ ਹੀ ਨਹੀਂ, ਸਗੋਂ ਸੱਭਿਆਚਾਰਕ ਮਾਨਵ-ਵਿਗਿਆਨ, ਸਮਾਜ-ਵਿਗਿਆਨ, ਇਤਿਹਾਸ ਤੇ ਭਾਸ਼ਾ-ਵਿਗਿਆਨ ਦੇ ਅੰਤਰ-ਵਿਸ਼ਾਗਤ ਪ੍ਰਸੰਗ ਵਿੱਚ ਵੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਪਣੇ ਲੰਬੇ ਖੋਜ-ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਲੋਕ-ਸਾਹਿਤ ਦਾ ਪ੍ਰਮਾਣਿਕ ਸੰਗ੍ਰਹਿ ਖੇਤਰੀ ਸਰਵੇਖਣ, ਮੌਖਿਕ ਸਰੋਤਾਂ ਤੇ ਲੋਕ-ਸਮਾਜ ਨਾਲ ਸਿੱਧੇ ਸੰਪਰਕ ਰਾਹੀਂ ਹੀ ਸੰਭਵ ਹੈ। ਉਨ੍ਹਾਂ ਨਵੇਂ ਵਿਦਿਆਰਥੀਆਂ ਤੇ ਖੋਜਾਰਥੀਆਂ ਨੂੰ ਪ੍ਰੇਰਿਤ ਕਰਦਿਆਂ ਅਪੀਲ ਕੀਤੀ ਕਿ ਉਹ ਮੂਲ ਸਰੋਤਾਂ ਨਾਲ ਜੁੜ ਕੇ ਤੱਥਾਂ-ਅਧਾਰਿਤ, ਵਿਗਿਆਨਕ ਅਤੇ ਅੰਤਰ-ਵਿਸ਼ਾਗਤ ਦ੍ਰਿਸ਼ਟੀ ਨਾਲ ਖੋਜ ਕਾਰਜ ਕਰਨ। ਮੰਚ ਸੰਚਾਲਨ ਦੀ ਭੂਮਿਕਾ ਡਾ. ਗੁਰਸੇਵਕ ਸਿੰਘ ਲੰਬੀ, ਇੰਚਾਰਜ ਸਾਹਿਤ ਸਭਾ ਨੇ ਨਿਭਾਈ। ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋ. ਰਜਿੰਦਰਪਾਲ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰੋ. ਚਰਨਜੀਤ ਕੌਰ ਬਰਾੜ, ਦਲਜੀਤ ਅਮੀ ਸਮੇਤ ਪੰਜਾਬੀ ਵਿਭਾਗ ਦੇ ਅਧਿਆਪਕਾਂ, ਖੋਜਾਰਥੀ ਅਤੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚਾ 23 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ’ਚ ਕਰੇਗਾ ਸ਼ਮੂਲੀਅਤ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ’ਚ ਚਾਰਟਰਡ ਅਕਾਊਂਟੈਂਸੀ ਕੋਰਸ ਸੰਬੰਧੀ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।