ਮਹਿਮੂਦਪੁਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤ ਧਾਰਮਿਕ ਦਰਸ਼ਨਾਂ ਲਈ ਰਵਾਨਾ
ਭੁੱਨਰਹੇੜੀ, 20 ਅਗਸਤ (ਧਨਵੰਤ ਸਿੰਘ)-ਪੰਜਾਬ ਸਰਕਾਰ ਵਲੋਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹਲਕਾ ਸਨੌਰ ਦੇ ਪਿੰਡ ਮਹਿਮੂਦਪੁਰ ਤੋਂ ਸੰਗਤ ਬੱਸ ਰਾਹੀਂ ਧਾਰਮਿਕ ਯਾਤਰਾ ਲਈ ਰਵਾਨਾ ਹੋਈ। ਪਿੰਡ ਵਿਚੋਂ ਯਾਤਰਾ ਦੀ ਰਵਾਨਗੀ ਮੌਕੇ ਸੰਗਤ ਵਿਚ ਉਤਸ਼ਾਹ ਨਜ਼ਰ ਆਇਆ ਅਤੇ ਜੈਕਾਰਿਆਂ ਨਾਲ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਗਿਆ।
ਅਜੀਤ ਡੈਸਕ
21-08-2026