24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅੰਡਰ-17 ਕ੍ਰਿਕਟ ਟੀਮ ਨੇ ਮਲਟੀਪਰਪਸ ਸਕੂਲ ਵਿਚ ਹਾਸਿਲ ਕੀਤਾ ਦੂਜਾ ਸਥਾਨ

ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-70ਵੀਆਂ ਜ਼ੋਨਲ ਸਕੂਲ ਖੇਡਾਂ ਤਹਿਤ ਮਲਟੀਪਰਪਸ ਸਕੂਲ, ਪਟਿਆਲਾ ਵਿਖੇ ਕਰਵਾਏ ਅੰਡਰ-17 ਕ੍ਰਿਕਟ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੇ ਹੋਣਹਾਰ ਕ੍ਰਿਕਟ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ, ਟੀਮ ਭਾਵਨਾ ਤੇ ਖੇਡ-ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

ਅਜੀਤ ਡੈਸਕ 23-08-2026
ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-70ਵੀਆਂ ਜ਼ੋਨਲ ਸਕੂਲ ਖੇਡਾਂ ਤਹਿਤ ਮਲਟੀਪਰਪਸ ਸਕੂਲ, ਪਟਿਆਲਾ ਵਿਖੇ ਕਰਵਾਏ ਅੰਡਰ-17 ਕ੍ਰਿਕਟ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੇ ਹੋਣਹਾਰ ਕ੍ਰਿਕਟ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ, ਟੀਮ ਭਾਵਨਾ ਤੇ ਖੇਡ-ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਗੌਰਵ ਗੁਲਾਟੀ, ਪ੍ਰਧਾਨ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਕ੍ਰਿਕਟ ਟੀਮ ਦੇ ਸਾਰੇ ਖਿਡਾਰੀਆਂ, ਕੋਚ ਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਅਗਵਾਈ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਰਹੇਗਾ। ਟੀਮ ਦੀ ਇਸ ਕਾਮਯਾਬੀ ਵਿਚ ਕੋਚ ਪ੍ਰਦੀਪ ਵਰਮਾ ਦੀ ਮਿਹਨਤ, ਮਾਰਗਦਰਸ਼ਨ ਤੇ ਲਗਨ ਦਾ ਵੀ ਅਹਿਮ ਯੋਗਦਾਨ ਰਿਹਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 15 ਦਿਨ ਦਾ ਸਮਾਂ ਦੇਣ ਦੇ ਬਾਵਜੂਦ ਵੀ ਮੰਗਾਂ ਨਾ ਮੰਨਣ ਕਰਕੇ 25 ਨੂੰ ਆਮ ਆਦਮੀ ਕਲੀਨਿਕ ਬੰਦ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਰਾਜਗੜ੍ਹ, ਵਜੀਦਪੁਰ ਤੇ ਸਾਲੂਵਾਲ ਤੋਂ 3 ਬੱਸਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।