23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖਾਦਾਂ ਦੀਆਂ ਕੀਮਤਾਂ ’ਚ ਵਾਧੇ ਨੇ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਾਇਆ-ਸੰਧੂ

ਪਟਿਆਲਾ, 22 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐੱਸ. ਐੱਸ.

ਅਜੀਤ ਡੈਸਕ 23-08-2026
ਪਟਿਆਲਾ, 22 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਐੱਸ. ਐੱਸ. ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਕੇਂਦਰ ਸਰਕਾਰ ਵਲੋਂ ਖਾਦਾਂ ਦੀਆਂ ਕੀਮਤਾਂ ਵਿਚ ਕੀਤੇ ਵਾਧੇ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਨਾਲ ਪਹਿਲਾਂ ਹੀ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ’ਤੇ ਹੋਰ ਵਾਧੂ ਬੋਝ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਚ ਲਗਾਤਾਰ ਵਧ ਰਹੀਆਂ ਲਾਗਤਾਂ ਕਿਸਾਨੀ ਲਈ ਗੰਭੀਰ ਚੁਣੌਤੀ ਬਣ ਰਹੀਆਂ ਹਨ ਤੇ ਖਾਦਾਂ ਦੀਆਂ ਕੀਮਤਾਂ ਵਿਚ ਵਾਧਾ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾਉਣ ਵਾਲਾ ਹੈ। ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਡੀਜ਼ਲ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ ਤੇ ਮਜ਼ਦੂਰੀ ਸਮੇਤ ਖੇਤੀ ਨਾਲ ਸੰਬੰਧਿਤ ਵੱਖ-ਵੱਖ ਖਰਚਿਆਂ ਦੇ ਵਾਧੇ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ਵਿਚ ਖਾਦਾਂ ਦੀਆਂ ਕੀਮਤਾਂ ਵਧਣ ਨਾਲ ਕਿਸਾਨਾਂ ਦੀ ਉਤਪਾਦਨ ਲਾਗਤ ਵਿਚ ਹੋਰ ਵਾਧਾ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਵਧ ਰਹੇ ਖਰਚਿਆਂ ਦੇ ਮੁਕਾਬਲੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਮੁੱਲ ਮਿਲਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਕਿਸਾਨੀ ਦਾ ਅਹਿਮ ਯੋਗਦਾਨ ਹੈ ਤੇ ਕਿਸਾਨਾਂ ਨੂੰ ਰਾਹਤ ਦੇਣ ਲਈ ਖੇਤੀ ਲਾਗਤਾਂ ਨੂੰ ਘਟਾਉਣ ਵੱਲ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦੇ ਪ੍ਰਭਾਵ ਦਾ ਮੁੜ ਜਾਇਜ਼ਾ ਲੈਂਦਿਆਂ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।
ਪਿਛਲੀ ਖ਼ਬਰ ਅਮਰਜੀਤ ਸਿੰਘ ਪੰਜਰਥ ਨੂੰ ਅਕਾਲੀ ਦਲ (ਬ) ਵਲੋਂ ਹਲਕਾ ਸ਼ੁਤਰਾਣਾ ਦਾ ਕੋਆਡੀਨੇਟਰ ਲਗਾਉਣ ’ਤੇ ਸਨਮਾਨ ਅਗਲੀ ਖ਼ਬਰ ਲੋਕ ‘ਆਪ’ ਦੀ ਮੁੜ ਸਰਕਾਰ ਬਣਾਉਣ ਦੇ ਹੱਕ ’ਚ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।