ਨਹਿਰੀ ਪਾਣੀ ਨੂੰ ਸਾਫ਼ ਕਰਕੇ ਪੀਣ ਯੋਗ ਬਣਾਉਣ ਵਾਲੇ ਪ੍ਰੋਜੈਕਟ ਦਾ ਚੇਅਰਮੈਨ ਆਹਲੂਵਾਲੀਆ ਨੇ ਰੱਖਿਆ ਨੀਂਹ ਪੱਥਰ
ਪਾਤੜਾਂ, 22 ਅਗਸਤ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਘੱਗਾ ਅਤੇ ਪਾਤੜਾਂ ਵਾਸੀਆਂ ਨੂੰ ਨਹਿਰੀ ਪਾਣੀ ਨੂੰ ਸਾਫ਼ ਕਰਕੇ ਉਨ੍ਹਾਂ ਤੱਕ ਪਹੁੰਚਾਉਣ ਲਈ ਪਾਣੀ ਸੋਧਕ ਪ੍ਰੋਜੈਕਟ ਘੱਗਾ ਵਿਖੇ ਲਾਇਆ ਜਾ ਰਿਹਾ ਹੈ। 31 ਕਰੋੜ ਤੋਂ ਵੱਧ ਦੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਵਲੋਂ ਰੱਖਿਆ ਗਿਆ।
ਚ
ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਪਾਣੀ ਸੋਧਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ ਅਤੇ ਮੌਜੂਦ ਵਿਧਾਇਕ ਕੁਲਵੰਤ ਸਿੰਘ। ਤਸਵੀਰ : ਜਗਦੀਸ਼ ਸਿੰਘ ਕੰਬੋਜ
23-08-2026
ਪਾਤੜਾਂ, 22 ਅਗਸਤ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਘੱਗਾ ਅਤੇ ਪਾਤੜਾਂ ਵਾਸੀਆਂ ਨੂੰ ਨਹਿਰੀ ਪਾਣੀ ਨੂੰ ਸਾਫ਼ ਕਰਕੇ ਉਨ੍ਹਾਂ ਤੱਕ ਪਹੁੰਚਾਉਣ ਲਈ ਪਾਣੀ ਸੋਧਕ ਪ੍ਰੋਜੈਕਟ ਘੱਗਾ ਵਿਖੇ ਲਾਇਆ ਜਾ ਰਿਹਾ ਹੈ। 31 ਕਰੋੜ ਤੋਂ ਵੱਧ ਦੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਵਲੋਂ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਉੱਥੇ ਹੀ ਧਰਤੀ ਹੇਠਲਾ ਪਾਣੀ ਸ਼ੁੱਧ ਨਾ ਹੋਣ ਕਾਰਨ ਲੋਕਾਂ ਨੂੰ ਪੀਣ ਵਾਸਤੇ ਨਹਿਰੀ ਪਾਣੀ ਸਾਫ਼ ਕਰਕੇ ਦਿੱਤਾ ਜਾ ਰਿਹਾ ਹੈ ਇਸ ਤਰ੍ਹਾਂ ਹੀ ਹਲਕਾ ਸ਼ੁਤਰਾਣਾ ਦੇ ਸਭ ਤੋਂ ਵੱਡੇ ਸ਼ਹਿਰ ਪਾਤੜਾਂ ਅਤੇ ਕਸਬਾ ਘੱਗਾ ਵਾਸੀਆਂ ਨੂੰ ਭਾਖੜਾ ਨਹਿਰ ਵਾਲਾ ਪਾਣੀ ਪੀਣ ਵਾਸਤੇ ਦਿੱਤੇ ਜਾਣ ਦੀ ਯੋਜਨਾ ਬਣਾਈ ਗਈ ਹੈ ਜਿਸ ਦਾ ਪਾਣੀ ਸੋਧਕ ਪ੍ਰੋਜੈਕਟ 31.77 ਕਰੋੜ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਸ ਨਾਲ ਲੋਕਾਂ ਨੂੰ ਪਾਤੜਾਂ ਅਤੇ ਘੱਗਾ ਸ਼ਹਿਰ ਦੇ ਲੋਕਾਂ ਨੂੰ ਸ਼ੁੱਧ ਸਾਫ਼ ਪੀਣ ਵਾਲਾ ਪਾਣੀ ਮਿਲ ਸਕੇਗਾ ਜਿਸ ਦੀਆਂ ਪਾਈਪ ਲਾਈਨਾਂ ਪਾਈਆਂ ਜਾ ਚੁੱਕੀਆਂ ਹਨ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਵਲੋਂ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆਂ ਦਾ ਸਵਾਗਤ ਕੀਤਾ ਗਿਆ ਤੇ ਇਹ ਪ੍ਰੋਜੈਕਟ ਲਾਏ ਜਾਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਪ੍ਰਾਜੈਕਟ ਦਾ ਕੰਮ ਨਿਰਧਾਰਿਤ ਸਮਾਂ-ਸੀਮਾ ਅੰਦਰ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਲਈ ਵੀ ਕਿਹਾ ਗਿਆ। ਇਸ ਮੌਕੇ ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ, ਚੀਫ਼ ਇੰਜੀਨੀਅਰ ਜੀ.ਪੀ. ਸਿੰਘ, ਐੱਸ.ਈ. ਜਿਤਿਨ ਵਾਸੂਦੇਵਾ, ਐਕਸੀਅਨ ਹਰਸ਼ਰਨਜੀਤ ਸਿੰਘ, ਐੱਸ.ਡੀ.ਓ. ਲਲਿਤ ਮਿੱਤਲ, ਜੇ.ਈ. ਅਨੁਜ ਸੱਚਰ, ਨਗਰ ਪੰਚਾਇਤ ਘੱਗਾ ਦੇ ਪ੍ਰਧਾਨ ਮਿੱਠੂ ਸਿੰਘ, ਸੀਨੀਅਰ ਮੀਤ ਪ੍ਰਧਾਨ ਸ਼ਕਤੀ ਗੋਇਲ, ਜੱਸ ਮੀਤ ਪ੍ਰਧਾਨ, ਪਾਤੜਾਂ ਦੇ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਕਲੇਕਾ, ਸੀਨੀਅਰ ਵਾਈਸ ਪ੍ਰਧਾਨ ਪ੍ਰੀਤੀ ਜੈਨ, ਮੀਤ ਪ੍ਰਧਾਨ ਰੇਣੂ ਵਧਵਾ, ਸਿਟੀ ਪ੍ਰਧਾਨ ਮਦਨ ਲਾਲ, ਐਮ.ਸੀ. ਭਗਵਤ ਦਿਆਲ ਨਿੱਕਾ, ਅਜੇਪਾਲ ਕਲੇਕਾ, ਕਿਸ਼ਨ ਸਿੰਘ, ਕਰਮਾ ਸਿੰਘ, ਛੋਟੂ ਸਿੰਘ, ਰਾਜ ਸਿੰਘ, ਰਿੰਕੂ, ਟਰੱਕ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ, ਮਦਨ ਗੋਇਲ, ਸੋਨੂੰ ਗਰਗ, ਸਰਪੰਚ ਸੁਰਜੀਤ ਸਿੰਘ, ਕਾਰਜ ਸਿੰਘ, ਵਿੱਕੀ, ਵਿਕਰਮ ਸਿੰਘ, ਤਜਿੰਦਰ ਸਿੰਘ, ਰਾਮ ਸਿੰਘ, ਸੁਰੇਸ਼ ਕੁਮਾਰ ਸ਼ਰਮਾ, ਮੋਹਰ ਸਿੰਘ, ਮਾਲਕ ਸਿੰਘ, ਬੂਟਾ ਸਿੰਘ, ਪਰਮਜੀਤ ਸਿੰਘ ਪੰਮਾ, ਅਮਨ ਸਿੰਘ, ਵਿੱਕੀ, ਲੱਖੀ, ਸਾਬਕਾ ਪ੍ਰਧਾਨ ਨਰੇਸ਼, ਸ਼ਹਿਰੀ ਪ੍ਰਧਾਨ ਨੰਦ ਲਾਲ, ਸੁਖਚੈਨ ਸਿੰਘ, ਸੰਦੀਪ ਸਿੰਘ, ਸ਼ਰਨਜੀਤ ਸਿੰਘ, ਟਿੰਕੂ ਵਰਮਾ, ਕਾਲਾ ਬੈਣੀਪਾਲ, ਤਰਸੇਮ ਗਰਗ, ਰਣਜੀਤ ਸਿੰਘ ਸਾਗਰਾ ਤੇ ਸੋਨੂੰ ਗਰਗ ਆਦਿ ਮੌਜੂਦ ਸਨ ।