24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ’ਚ ਮਾਰੀਆਂ ਮੱਲਾਂ

ਦੇਵੀਗੜ੍ਹ, 23 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਪ੍ਰਤਿਭਾਵਾਨ ਵਿਦਿਆਰਥੀਆਂ ਨੇ 70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਤੇ ਲਾਸਾਨੀ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਂਅ ਪੂਰੇ ਖੇਤਰ ਵਿਚ ਰੌਸ਼ਨ ਕੀਤਾ ਹੈ। ਇਸ ਖੇਡ ਮਹਾਂਕੁੰਭ ਦੌਰਾਨ ਸਕੂਲ ਦੀ ਅੰਡਰ-14 ਵਾਲੀਬਾਲ ਟੀਮ ਨੇ ਪੂਰੇ ਮੁਕਾਬਲੇ ਵਿਚ ਵਿਰੋਧੀ ਟੀਮਾਂ ਨੂੰ ਸਖ਼ਤ ਚੁਣੌਤੀ ਦਿੰਦਿਆਂ ਬਿਹਤਰੀਨ ਖੇਡ ਦਾ ਮੁਜ਼ਾਹਰਾ ਕੀਤਾ ਅਤੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੂਜਾ ਸਥਾਨ ਹਾਸਿਲ ਕਰਕੇ ਟਰਾਫੀ ’ਤੇ ਆਪਣਾ ਨਾਂਅ ਦਰਜ ਕਰਵਾਇਆ।

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਵਾਲੀਵਾਲ ’ਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨਾਲ ਹਨ ਕੋਚ ਅਰਸ਼ਦੀਪ ਸਿੰਘ। ਅਜੀਤ ਤਸਵੀਰ 24-08-2026
ਦੇਵੀਗੜ੍ਹ, 23 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਪ੍ਰਤਿਭਾਵਾਨ ਵਿਦਿਆਰਥੀਆਂ ਨੇ 70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਤੇ ਲਾਸਾਨੀ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਂਅ ਪੂਰੇ ਖੇਤਰ ਵਿਚ ਰੌਸ਼ਨ ਕੀਤਾ ਹੈ। ਇਸ ਖੇਡ ਮਹਾਂਕੁੰਭ ਦੌਰਾਨ ਸਕੂਲ ਦੀ ਅੰਡਰ-14 ਵਾਲੀਬਾਲ ਟੀਮ ਨੇ ਪੂਰੇ ਮੁਕਾਬਲੇ ਵਿਚ ਵਿਰੋਧੀ ਟੀਮਾਂ ਨੂੰ ਸਖ਼ਤ ਚੁਣੌਤੀ ਦਿੰਦਿਆਂ ਬਿਹਤਰੀਨ ਖੇਡ ਦਾ ਮੁਜ਼ਾਹਰਾ ਕੀਤਾ ਅਤੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੂਜਾ ਸਥਾਨ ਹਾਸਿਲ ਕਰਕੇ ਟਰਾਫੀ ’ਤੇ ਆਪਣਾ ਨਾਂਅ ਦਰਜ ਕਰਵਾਇਆ। ਖੇਡ ਮੈਦਾਨ ਵਿਚ ਉਤਰਦਿਆਂ ਹੀ ਸਕੂਲ ਦੇ ਖਿਡਾਰੀਆਂ ਨੇ ਅਥਾਹ ਜੋਸ਼, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਤੇ ਬੇਮਿਸਾਲ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਹਰ ਇਕ ਮੈਚ ਵਿਚ ਖਿਡਾਰੀਆਂ ਦਾ ਆਪਸੀ ਤਾਲਮੇਲ, ਹੁਨਰ ਤੇ ਜਿੱਤਣ ਦੀ ਅਥਾਹ ਲਗਨ ਦੇਖਣਯੋਗ ਸੀ। ਟੀਮ ਦੀ ਇਸ ਸਫ਼ਲਤਾ ਪਿੱਛੇ ਕੋਚ ਅਰਸ਼ਦੀਪ ਦੀ ਯੋਗ ਅਗਵਾਈ, ਸਖ਼ਤ ਅਭਿਆਸ ਤੇ ਨਿਰੰਤਰ ਮਾਰਗਦਰਸ਼ਨ ਦਾ ਅਹਿਮ ਯੋਗਦਾਨ ਰਿਹਾ ਹੈ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਨ੍ਹਾਂ ਖਿਡਾਰੀਆਂ ਨੂੰ ਇਸ ਵੱਡੇ ਮੁਕਾਬਲੇ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਸੀ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਡੂੰਘੀ ਖੁਸ਼ੀ ਦਾ ਇਜ਼ਾਹਾਰ ਕਰਦਿਆਂ ਵਿਸ਼ੇਸ਼ ਤੌਰ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਨਹੀਂ ਹਨ, ਸਗੋਂ ਇਹ ਵਿਦਿਆਰਥੀਆਂ ਦੇ ਸਰਬਪੱਖੀ, ਬੌਧਿਕ ਤੇ ਮਾਨਸਿਕ ਵਿਕਾਸ ਵਿਚ ਅਤਿ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਦੀ ਪ੍ਰਧਾਨ ਮੈਡਮ ਰਵਿੰਦਰ ਕੌਰ ਤੇ ਪ੍ਰਿੰਸੀਪਲ ਮੈਡਮ ਪੂਨਮ ਧੀਮਾਨ ਨੇ ਵੀ ਸਮੂਹ ਜੇਤੂ ਖਿਡਾਰੀਆਂ ਅਤੇ ਕੋਚ ਅਰਸ਼ਦੀਪ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਵੀ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਜ਼ਿਲ੍ਹਾ, ਰਾਜ ਤੇ ਰਾਸ਼ਟਰੀ ਪੱਧਰ ‘ਤੇ ਸਕੂਲ ਦਾ ਨਾਂਅ ਉੱਚਾ ਕਰਨ ਲਈ ਹੋਰ ਤਨਦੇਹੀ ਨਾਲ ਮਿਹਨਤ ਕਰਨ।
ਪਿਛਲੀ ਖ਼ਬਰ ਸੂਬੇ ’ਚ ਸਰਕਾਰੀ ਅਦਾਰੇ ਖਾਲੀ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ-ਸਾਬਕਾ ਵਿਧਾਇਕ ਚੰਦੂਮਾਜਰਾ ਅਗਲੀ ਖ਼ਬਰ ਮਲਕੀਤ ਐਗਰੋਟੈਕ ਵਲੋਂ ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ ਡਿਸਟ੍ਰੀਬਿਊਟਰਸ਼ਿਪ ਦੀ ਸ਼ੁਰੂਆਤ ਵਿਧਾਨ ਸਭਾ ਸਪੀਕਰ ਤੇ ਲੋਕ ਸਭਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।