24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੌਰਵ ਸੰਧੂ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ, ਹਲਕਾ ਸਨੌਰ ਦੀ ਸਥਿਤੀ ਬਾਰੇ ਪਾਇਆ ਚਾਨਣਾ

ਪਟਿਆਲਾ, 23 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸੂਬਾ ਉਪ ਪ੍ਰਧਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਤੇ ਸਨੌਰ ਦੇ ਕਾਂਗਰਸੀ ਨੌਜਵਾਨ ਆਗੂ ਗੌਰਵ ਸੰਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਰਾਜਾ ਵੜਿੰਗ ਨੂੰ ਹਲਕਾ ਸਨੌਰ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਦੱਸਿਆ।

ਗੌਰਵ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ 24-08-2026
ਪਟਿਆਲਾ, 23 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸੂਬਾ ਉਪ ਪ੍ਰਧਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਤੇ ਸਨੌਰ ਦੇ ਕਾਂਗਰਸੀ ਨੌਜਵਾਨ ਆਗੂ ਗੌਰਵ ਸੰਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਰਾਜਾ ਵੜਿੰਗ ਨੂੰ ਹਲਕਾ ਸਨੌਰ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਦੱਸਿਆ। ਇਸ ਮੌਕੇ ਰਾਜਾ ਵੜਿੰਗ ਨੇ ਗੌਰਵ ਸੰਧੂ ਦੇ ਪਾਰਟੀ ਪ੍ਰਤੀ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਵਲੋਂ ਇਸ ਵਾਰ ਚੋਣਾਂ ’ਚ ਨੌਜਵਾਨਾਂ ਲਈ ਵੱਧ ਤੋਂ ਵੱਧ ਪੈਰਵਾਈ ਕੀਤੀ ਜਾਵੇਗੀ। ਗੌਰਵ ਸੰਧੂ ਨੇ ਮੁਲਾਕਾਤ ਦੌਰਾਨ ਰਾਜਾ ਵੜਿੰਗ ਨੂੰ ਉਨ੍ਹਾਂ ਵਲੋਂ ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੀਤੇ ਕੰਮਾਂ ਬਾਰੇ ਦੱਸਿਆ ਅਤੇ ਵਿਸ਼ਵਾਸ ਦਵਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸੀਟ ਜਿੱਤ ਕੇ ਸਨੌਰ ਦੇ ਕਾਂਗਰਸੀ ਵਰਕਰ ਰਾਹੁਲ ਗਾਂਧੀ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਝੋਲੀ ਵਿਚ ਪਾਉਣਗੇ। ਰਾਜਾ ਵੜਿੰਗ ਵਲੋਂ ਗੌਰਵ ਸੰਧੂ ਪਾਰਟੀ ਲਈ ਕੰਮ ਕਰਨ ਲਈ ਥਾਪੜਾ ਦਿੱਤਾ ਅਤੇ ਕਿਹਾ ਕਿ ਕਾਂਗਰਸ ਵਿਚ ਨੌਜਵਾਨਾਂ ਲਈ ਸੁਨਹਿਰਾ ਭਵਿੱਖ ਹੈ ਅਤੇ ਇਸ ਸੁਨਹਿਰੇ ਭਵਿੱਖ ਵਿਚ ਪਾਰਟੀ ਲਈ ਧਰਾਤਲੀ ਪੱਧਰ ’ਤੇ ਕੰਮ ਕਰਨ ਵਾਲੇ ਹਰ ਉਸ ਨੌਜਵਾਨ ਨੂੰ ਪਹਿਲ ਦਿੱਤੀ ਜਾਵੇਗੀ ਜੋ ਪਾਰਟੀ ਲਈ ਦਿਨ ਰਾਤ ਇਕ ਕਰਕੇ ਮਨੋ ਤਨੋ ਸੇਵਾ ਕਰ ਰਿਹਾ ਹੈ।
ਪਿਛਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਮੀਰੀ ਪੀਰੀ ਖ਼ਾਲਸਾ ਮਾਰਚ ਪੜਾਅ ਵਾਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪੁੱਜੇਗਾ-... ਅਗਲੀ ਖ਼ਬਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਨੌਰ ਵਿਚ ਵੱਡਾ ਇਕੱਠ, ‘ਆਪ’ ਦੀ ਮਜ਼ਬੂਤੀ ਲਈ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।