24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਤੀਆਂ ਦਾ ਤਿਉਹਾਰ ਔਰਤਾਂ ਲਈ ਖ਼ੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ-ਡਾ. ਗੁਰਪ੍ਰੀਤ ਕੌਰ ਮਾਨ ‘ਰੰਗਲੇ ਪੰਜਾਬ’ ਦੀ ਤਸਵੀਰ ਬਣਿਆ ਤੀਆਂ ਦਾ ਸਮਾਗਮ-ਡਾ. ਬਲਬੀਰ ਸਿੰਘ

ਪਟਿਆਲਾ, 23 ਅਗਸਤ (ਅ. ਸ.

‘ ਰੰਗਲੇ ਪੰਜਾਬ’ ਦੀ ਤਸਵੀਰ ਬਣਿਆ ਤੀਆਂ ਦਾ ਸਮਾਗਮ-ਡਾ. ਬਲਬੀਰ ਸਿੰਘ 24-08-2026
ਪਟਿਆਲਾ, 23 ਅਗਸਤ (ਅ. ਸ. ਅਹਲੂਵਾਲੀਆ)-ਪਟਿਆਲਾ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦਾ ਪਟਿਆਲਾ ਦਿਹਾਤੀ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ। ਸਮਾਗਮ ਵਿਚ ਵੱਡੀ ਗਿਣਤੀ ਵਿਚ ਔਰਤਾਂ ਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ, ਸਾਂਝ ਅਤੇ ਪਿਆਰ ਦਾ ਸੁਨੇਹਾ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਤੇ ਰਵਾਇਤੀ ਵਿਰਸੇ ਦਾ ਅਟੁੱਟ ਹਿੱਸਾ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਮੁਤਾਬਿਕ ਮੌਜੂਦਾ ਸਰਕਾਰ ਵਲੋਂ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਕਰਵਾਏ ਜਾ ਰਹੇ ਹਨ ਤਾਂ ਜੋ ਪੰਜਾਬੀ ਵਿਰਸੇ ਦੀਆਂ ਰਵਾਇਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਇਹੀ ਹੈ ਮਾਨ ਸਰਕਾਰ ਦੇ ਰੰਗਲੇ ਪੰਜਾਬ ਦੀ ਪੰਜਾਬੀ ਵਿਰਸੇ ਦੇ ਰੰਗ, ਧੀਆਂ-ਭੈਣਾਂ ਦਾ ਸਤਿਕਾਰ ਤੇ ਲੋਕਾਂ ਦੀ ਖੁਸ਼ੀ।’ ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਹਿਮ ਹਨ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਮੇਅਰ ਕੁੰਦਨ ਗੋਗੀਆ, ਐਡਵੋਕੇਟ ਰਾਹੁਲ ਸੈਣੀ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਜਸਵੀਰ ਗਾਂਧੀ, ਸੁਰੇਸ਼ ਰਾਏ, ਚਰਨਜੀਤ ਐਸ. ਕੇ., ਜਤਿੰਦਰ ਕੌਰ ਐਸ. ਕੇ., ਦੇਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਤੋਂ ਬਾਅਦ ਅਕਾਲੀ ਦਲ ‘ਵਾਰਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣੇਗੀ-ਤਰਸੇਮ ਸਿੰਘ ਅਗਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਮੀਰੀ ਪੀਰੀ ਖ਼ਾਲਸਾ ਮਾਰਚ ਪੜਾਅ ਵਾਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪੁੱਜੇਗਾ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।