25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹਲਕਾ ਵਿਧਾਇਕ ਦੇਵ ਮਾਨ ਨੇ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾ ਨੂੰ ਸੁਣਿਆ

ਨਾਭਾ, 24 ਅਗਸਤ (ਵਰਿੰਦਰ ਵਰਮਾ)-ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰਾ ਮੁੱਖ ਉਦੇਸ਼ ਹੈ। ਇਹ ਹਲਕਾ ਵਾਸੀ ਮੇਰੇ ਪਰਿਵਾਰਕ ਮੈਂਬਰ ਹਨ।

ਅਜੀਤ ਡੈਸਕ 25-08-2026
ਨਾਭਾ, 24 ਅਗਸਤ (ਵਰਿੰਦਰ ਵਰਮਾ)-ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰਾ ਮੁੱਖ ਉਦੇਸ਼ ਹੈ। ਇਹ ਹਲਕਾ ਵਾਸੀ ਮੇਰੇ ਪਰਿਵਾਰਕ ਮੈਂਬਰ ਹਨ। ਇਹ ਪ੍ਰਗਟਾਵਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਦਫ਼ਤਰ ਵਿਖੇ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਉਪਰੰਤ ਪ੍ਰਗਟਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਹਰ ਵਰਗ ਦੀ ਭਲਾਈ ਨੂੰ ਕੇਂਦਰ ਵਿਚ ਰੱਖ ਕੇ ਕੰਮ ਕੀਤਾ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ ’ਤੇ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਬਜੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦਾ ਲੰਬੇ ਸਮੇਂ ਤੋਂ ਸੰਭਾਲਿਆ ਸੁਪਨਾ ਸਾਕਾਰ ਹੋਇਆ ਹੈ ਅਤੇ ਲੋਕ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਲਾਘਾ ਕਰ ਰਹੇ ਹਨ। ਦੇਵ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ, ਪਾਰਦਰਸਤਾ ਅਤੇ ਲੋਕ ਭਲਾਈ ਦੇ ਰਾਹ ’ਤੇ ਹੋਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਸੂਬੇ ਦੇ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਦਾ ਰਹੇਗਾ ਜਦਕਿ ਲੋਕ ਮਹਿਸੂਸ ਕਰ ਰਹੇ ਹਨ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਹੱਥਾਂ ਵਿਚ ਮਹਿਫੂਜ ਹੈ। ਇਸ ਮੌਕੇ ਧਰਮਿੰਦਰ ਸਿੰਘ ਸੁੱਖੇਵਾਲ, ਤੇਜਿੰਦਰ ਖਹਿਰਾ, ਕਪਿਲ ਮਾਨ, ਵਾਰਡ ਨੰਬਰ 18 ਦੇ ਕੌਂਸਲਰ ਉੱਧਮ ਦੀਪ ਸਿੰਘ, ਸੁਖਦੇਵ ਸਿੰਘ ਮਾਨ, ਵਾਈਸ ਚੇਅਰਮੈਨ ਬਲਾਕ ਸਮਤੀ ਭੁਪਿੰਦਰ ਸਿੰਘ ਕਲਰ ਮਾਜਰੀ, ਜਸਵੀਰ ਸਿੰਘ ਛਿੰਦਾ, ਸਿਮਰਨ ਚੌਹਾਨ ਆਦਿ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਯੂਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰ ਕੇ ਦਿੱਤਾ ਧਰਨਾ ਅਗਲੀ ਖ਼ਬਰ ਰਾਜਪੁਰਾ ਹਲਕੇ ’ਚ 29 ਨੂੰ ਕਾਂਗਰਸ ਪਿੰਡਾਂ ਤੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਚੋਣ ਮੁਹਿੰਮ ਸ਼ੁਰੂ ਕਰੇਗੀ-ਹਰਦਿਆਲ ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।