26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 5 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰੇ ਪੰਜਾਬ ਸਰਕਾਰ-ਕੁਲਵਿੰਦਰ ਸਿੰਘ ਅਰਨੋਂ

ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ 5 ਸਤੰਬਰ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ। ਇਹ ਮੰਗ ਸਿੱਖ ਭਾਈਚਾਰੇ ਵਲੋਂ ਪੂਰੇ ਜ਼ੋਰ ਨਾਲ ਉਠਾਈ ਜਾ ਰਹੀ ਹੈ।

ਅਜੀਤ ਡੈਸਕ 26-08-2026
ਪਟਿਆਲਾ, 25 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ 5 ਸਤੰਬਰ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ। ਇਹ ਮੰਗ ਸਿੱਖ ਭਾਈਚਾਰੇ ਵਲੋਂ ਪੂਰੇ ਜ਼ੋਰ ਨਾਲ ਉਠਾਈ ਜਾ ਰਹੀ ਹੈ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਤੋਂ ਬਾਅਦ ਉਨ੍ਹਾਂ ਦਾ ਪਾਵਨ ਸੀਸ ਗੁਰੂ ਗੋਬਿੰਦ ਸਿੰਘ ਜੀ ਤੱਕ ਪਹੁੰਚਾ ਕੇ ਜੋ ਲਾਮਿਸਾਲ ਹਿੰਮਤ, ਨਿਸ਼ਠਾ ਤੇ ਕੁਰਬਾਨੀ ਦੀ ਮਿਸਾਲ ਕਾਇਮ ਕੀਤੀ, ਉਹ ਸਿੱਖ ਇਤਿਹਾਸ ਦਾ ਅਮਿੱਟ ਅਧਿਆਇ ਹੈ। ਉਨ੍ਹਾਂ ਦਾ ਜੀਵਨ ਸਾਨੂੰ ਨਿਡਰਤਾ, ਸੇਵਾ, ਵਫ਼ਾਦਾਰੀ ਤੇ ਮਨੁੱਖਤਾ ਦੀ ਰੱਖਿਆ ਲਈ ਕੁਰਬਾਨ ਹੋਣ ਦੀ ਪ੍ਰੇਰਣਾ ਦਿੰਦਾ ਹੈ। ਕਾਂਗਰਸੀ ਆਗੂ ਅਤੇ ਸ਼ੁਤਰਾਣਾ ਹਲਕੇ ਤੋਂ ਟਿਕਟ ਦੇ ਚਾਹਵਾਨ ਅਰਨੋਂ ਨੇ ਮੰਗ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਬਾ ਜੀਵਨ ਸਿੰਘ ਦੇ ਇਤਿਹਾਸਕ ਯੋਗਦਾਨ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ 5 ਸਤੰਬਰ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਅਧਿਕਾਰਤ ਐਲਾਨ ਕਰਕੇ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ।
ਪਿਛਲੀ ਖ਼ਬਰ ਸ਼ਹਿਰ ’ਚ ਨਰਕ ਵਰਗੇ ਹਾਲਾਤ, ਪੁਰਾਣੀ ਕਚਹਿਰੀ ਰੋਡ ’ਤੇ ਫੈਲਿਆ ਸੀਵਰੇਜ ਦਾ ਗੰਦਾ ਪਾਣੀ ਅਗਲੀ ਖ਼ਬਰ ਨੈਸ਼ਨਲ ਹਾਈਵੇ ਜਾਮ ਕਰਕੇ ਸਥਾਨਕ ਲੋਕਾਂ ਨੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।