ਸੜਕ ਹਾਦਸੇ ’ਚ ਸਾਈਕਲ ਸਵਾਰ ਦੀ ਮੌਤ
ਪਟਿਆਲਾ, 25 ਅਗਸਤ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ ’ਤੇ ਅਮਨ ਪਬਲਿਕ ਸਕੂਲ ਲਾਗੇ ਜਾ ਰਹੇ ਇਕ ਸਾਈਕਲ ਸਵਾਰ ਨੂੰ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ ਤੇ ਇਸ ਹਾਦਸੇ ’ਚ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮਿ੍ਤਕ ਦੀ ਪਛਾਣ ਬਲਦੇਵ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।
ਅਜੀਤ ਡੈਸਕ
26-08-2026