26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰਦੁਆਰਾ ਸ੍ਰੀ ਬੋਹੜ ਸਾਹਿਬ ਵਿਖੇ ਧਾਰਮਿਕ ਗੁਰਮਤਿ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ

ਭਾਦਸੋਂ, 25 ਅਗਸਤ (ਗੁਰਬਖਸ਼ ਸਿੰਘ ਵੜੈਚ)-ਗੁਰਦੁਆਰਾ ਬੋਹੜ ਸਾਹਿਬ ਚਾਸਵਾਲ (ਪਾਤਿਸ਼ਾਹੀ ਨੌਵੀਂ) ਵਿਖੇ ਹੋਣ ਵਾਲੇ ਸਮਾਗਮ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ, ਹਰਜਿੰਦਰ ਸਿੰਘ ਗੁਰਸੇਵਕ ਸਿੰਘ ਨੇ ਦੱਸਿਆ ਕਿ 27 ਤੇ 28 ਅਗਸਤ ਨੂੰ ਰਾਤ 7 ਵਜੇ ਤੋਂ ਲੈ ਕੇ 10 ਵਜੇ ਤੱਕ ਕਰਵਾਏ ਜਾ ਰਹੇ ਧਾਰਮਿਕ ਗੁਰਮਤਿ ਸਮਾਗਮ ਵਿਚ ਵੱਖ-ਵੱਖ ਸੰਤ ਮਹਾਂਪੁਰਸ਼ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ।

ਗੁਰਦੁਆਰਾ ਬੋਹੜ ਸਾਹਿਬ ਚਾਸਵਾਲ (ਪਾਤਿਸ਼ਾਹੀ ਨੌਵੀਂ) ਵਿਖੇ ਹੋਣ ਵਾਲੇ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਅਹੁਦੇਦਾਰ। ਅਜੀਤ ਤਸਵੀਰ 26-08-2026
ਭਾਦਸੋਂ, 25 ਅਗਸਤ (ਗੁਰਬਖਸ਼ ਸਿੰਘ ਵੜੈਚ)-ਗੁਰਦੁਆਰਾ ਬੋਹੜ ਸਾਹਿਬ ਚਾਸਵਾਲ (ਪਾਤਿਸ਼ਾਹੀ ਨੌਵੀਂ) ਵਿਖੇ ਹੋਣ ਵਾਲੇ ਸਮਾਗਮ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ, ਹਰਜਿੰਦਰ ਸਿੰਘ ਗੁਰਸੇਵਕ ਸਿੰਘ ਨੇ ਦੱਸਿਆ ਕਿ 27 ਤੇ 28 ਅਗਸਤ ਨੂੰ ਰਾਤ 7 ਵਜੇ ਤੋਂ ਲੈ ਕੇ 10 ਵਜੇ ਤੱਕ ਕਰਵਾਏ ਜਾ ਰਹੇ ਧਾਰਮਿਕ ਗੁਰਮਤਿ ਸਮਾਗਮ ਵਿਚ ਵੱਖ-ਵੱਖ ਸੰਤ ਮਹਾਂਪੁਰਸ਼ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸੰਤ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮਾਂ ਦੇ ਪ੍ਰਬੰਧਾਂ ਸੰਬੰਧੀ ਨੌਜਵਾਨਾਂ ਵਲੋਂ ਇਕੱਤਰ ਹੋ ਕੇ ਡਿਊਟੀਆਂ ਲਗਾਈਆਂ ਗਈਆਂ ਤਾਂ ਕਿ ਸੰਗਤ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਸੰਤ ਸੇਵਾ ਨੰਦ ਖਮਾਣੋਂ, ਸਾਬਕਾ ਸਰਪੰਚ ਨੇਤਰ ਸਿੰਘ ਘੁੰਡਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮਾਗਮਾਂ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ, ਜਸਵੰਤ ਸਿੰਘ ਦੇਵੇ, ਗੁਰਦੀਪ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਸਤਿਗੁਰ ਸਿੰਘ ਖਟੜਾ, ਸੁਖਦਰਸ਼ਨ ਸਿੰਘ, ਹਰਦੀਪ ਸਿੰਘ, ਗੁਰਮੁਖ ਸਿੰਘ, ਗੁਰਜਿੰਦਰ ਸਿੰਘ, ਨਿਰਭੈ ਦਾਸ, ਗੁਰਿੰਦਰ ਸਿੰਘ, ਦਵਿੰਦਰ ਸਿੰਘ ਕਾਕਾ, ਮਨਪ੍ਰੀਤ ਸਿੰਘ, ਜੋਗਿੰਦਰ ਸਿੰਘ, ਦਲਵੀਰ ਸਿੰਘ, ਤੇਜਿੰਦਰ ਸਿੰਘ, ਜਸ਼ਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਦੀਕਸ਼ਾਰੰਭ’ ਪ੍ਰੋਗਰਾਮ ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ ਅਗਲੀ ਖ਼ਬਰ ਕੁਲਵੰਤ ਸਿੰਘ ਸਿਆਣ ਬਣੇ ਓ. ਬੀ. ਸੀ. ਵਿਭਾਗ ਬਲਾਕ ਕਾਂਗਰਸ ਕਮੇਟੀ ਨਾਭਾ ਦੇ ਸ਼ਹਿਰੀ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।