27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਡਾ. ਬੀ. ਐਸ. ਸੰਧੂ ਸਕੂਲ ਦੇ ਲੜਕਿਆਂ ਨੇ ਰੱਸਾਕਸ਼ੀ ਖੇਡ ਮੁਕਾਬਲੇ ’ਚ ਕੀਤਾ ਪਹਿਲਾ ਸਥਾਨ ਹਾਸਿਲ

ਦੇਵੀਗੜ੍ਹ, 26 ਅਗਸਤ (ਰਾਜਿੰਦਰ ਸਿੰਘ ਮੌਜੀ)- ਡਾ. ਬੀ.

ਅਜੀਤ ਡੈਸਕ 27-08-2026
ਦੇਵੀਗੜ੍ਹ, 26 ਅਗਸਤ (ਰਾਜਿੰਦਰ ਸਿੰਘ ਮੌਜੀ)- ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ 70ਵੀਆਂ ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਭੁੰਨਰਹੇੜੀ ਜ਼ੋਨ ਦੇ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਰੱਸਾਕਸ਼ੀ ਮੁਕਾਬਲੇ ਵਿੱਚ ਉਤਸ਼ਾਹ ਨਾਲ ਭਾਗ ਲਿਆ। ਰੱਸਾਕਸ਼ੀ ਦੇ ਅੰਡਰ-19 ਵਰਗ ਵਿੱਚ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਲੜਕਿਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥੀਆਂ, ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ. ਪੀ. ਈ . ਜਸਵੰਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸ਼ਹਿਰ ਦੀਆਂ ਕੰਧਾਂ ’ਤੇ ਆਪਣੇ-ਆਪ ਨੂੰ ਚਮਕਾਉਣ ਤੇ ਸਰਕਾਰੀ ਇਮਾਰਤਾਂ ਦੀ ਦਿੱਖ ਨੂੰ ਵਿਗਾੜਨ ਲੱਗੇ ਆਗੂ ਸ਼ਾਹੀ ਸ਼ਹਿਰ ’ਚ ਲ... ਅਗਲੀ ਖ਼ਬਰ ਪੀ. ਐਮ. ਸ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਛੱਤਬੀੜ ਦਾ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।