27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪਟਿਆਲਾ ਅਦਾਲਤ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕਚਹਿਰੀਆਂ ਦੇ ਦਫ਼ਤਰ ’ਚ ਅੱਜ ਕਿਸੇ ਵਿਅਕਤੀ ਵਲੋਂ ਈਮੇਲ ਭੇਜ ਕੇ ਕਚਹਿਰੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਸੰਬੰਧੀ ਅਦਾਲਤ ਵਲੋਂ ਸੂਚਨਾ ਮਿਲਣ ਉਪਰੰਤ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅਦਾਲਤ ਦੇ ਸਾਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਤਲਾਸ਼ੀ ਲੈਣ ਦੇ ਨਾਲ-ਨਾਲ ਅਦਾਲਤ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ।

ਅਜੀਤ ਡੈਸਕ 27-08-2026
ਪਟਿਆਲਾ, 26 ਅਗਸਤ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕਚਹਿਰੀਆਂ ਦੇ ਦਫ਼ਤਰ ’ਚ ਅੱਜ ਕਿਸੇ ਵਿਅਕਤੀ ਵਲੋਂ ਈਮੇਲ ਭੇਜ ਕੇ ਕਚਹਿਰੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਸੰਬੰਧੀ ਅਦਾਲਤ ਵਲੋਂ ਸੂਚਨਾ ਮਿਲਣ ਉਪਰੰਤ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅਦਾਲਤ ਦੇ ਸਾਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਤਲਾਸ਼ੀ ਲੈਣ ਦੇ ਨਾਲ-ਨਾਲ ਅਦਾਲਤ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਸੰਬੰਧੀ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਪਟਿਆਲਾ ਪੁਲਿਸ ਦੀਆਂ ਟੀਮਾਂ ਵਲੋਂ ਅਦਾਲਤ ਦੀ ਇਮਾਰਤ ਦੇ ਚੱਪੇ-ਚੱਪੇ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਆਲੇ ਦੁਆਲੇ ਦੀ ਵੀ ਚੈਕਿੰਗ ਕੀਤੀ ਗਈ ਪਰ ਕੁਝ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਹ ਈਮੇਲ ਕਿੱਥੋਂ ਆਈ ਹੈ ਇਸ ਸੰਬੰਧੀ ਪਟਿਆਲਾ ਸਾਈਬਰ ਕਰਾਇਮ ਦੀਆਂ ਟੀਮਾਂ ਜਾਂਚ ਵਿਚ ਜੁੱਟ ਗਈਆਂ ਹਨ। ਈਮੇਲ ਮਿਲਣ ਉਪਰੰਤ ਜ਼ਿਲ੍ਹਾ ਕਚਹਿਰੀਆਂ ਦੇ ਕੰਮ ਕਾਜ ਰੋਕ ਦਿੱਤੇ ਗਈ ਸੀ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਜ਼ਿਲ੍ਹਾ ਕਚਹਿਰੀਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਈਮੇਲ ਭੇਜੀ ਗਈ ਸੀ।
ਪਿਛਲੀ ਖ਼ਬਰ ਸੰਤ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਦਾ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਘਰ ਪੁੱਜਣ ’ਤੇ ਸਨਮਾਨ ਅਗਲੀ ਖ਼ਬਰ ਤਿਉਹਾਰਾਂ ਵਾਲੇ ਦਿਨਾਂ ’ਚ ਕੋਈ ਵੀ ਜਥੇਬੰਦੀ ਬੰਦ ਦਾ ਸੱਦਾ ਨਾ ਦੇਵੇ : ਲਵਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।