29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਡਾ. ਜ਼ੋਰਾ ਸਿੰਘ

ਮੰਡੀ ਗੋਬਿੰਦਗੜ੍ਹ, 28 ਅਗਸਤ (ਰਾਜੇਸ਼ ਸ਼ਰਮਾ)-ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਅਜੋਕੇ ਤਕਨਾਲੋਜੀ ਦੇ ਯੁੱਗ ਵਿਚ ਨੌਜਵਾਨ ਪੀੜ੍ਹੀ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਮਹਾਨ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ।

ਅਜੀਤ ਡੈਸਕ 29-08-2026
ਮੰਡੀ ਗੋਬਿੰਦਗੜ੍ਹ, 28 ਅਗਸਤ (ਰਾਜੇਸ਼ ਸ਼ਰਮਾ)-ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਅਜੋਕੇ ਤਕਨਾਲੋਜੀ ਦੇ ਯੁੱਗ ਵਿਚ ਨੌਜਵਾਨ ਪੀੜ੍ਹੀ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਮਹਾਨ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਵਿਰਸੇ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜੜ੍ਹਾਂ ਤੇ ਵਿਰਸੇ ਨਾਲ ਜੁੜੀ ਨੌਜਵਾਨ ਪੀੜ੍ਹੀ ਹੀ ਸਮਾਜ ਅਤੇ ਦੇਸ਼ ਦੇ ਉੱਜਵਲ ਭਵਿੱਖ ਦੀ ਨੀਂਹ ਬਣ ਸਕਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਡਾ. ਜ਼ੋਰਾ ਸਿੰਘ ਦੇ ਨਾਲ ਦੇਸ਼ ਭਗਤ ਯੂਨੀਵਰਸਿਟੀ ਦੀ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਨਕੁਰੂ ਸਿੱਖ ਮੰਦਰ ਕੀਨੀਆ ਦੇ ਚੇਅਰਮੈਨ ਰਵਿੰਦਰਪਾਲ ਸਿੰਘ ਬੇਦੀ ਅਤੇ ਸੁਰਿੰਦਰ ਕੌਰ ਬੇਦੀ ਵੀ ਮੌਜੂਦ ਸਨ। ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਤੇ ਵਿਦਿਆਰਥੀਆਂ ਦੀ ਚੰਗੀ ਸਿਹਤ, ਸਿੱਖਿਆ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ। ਇਸ ਮੌਕੇ ਸੂਚਨਾ ਕੇਂਦਰ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ ਅਤੇ ਗਾਈਡ ਗੁਰਪ੍ਰੀਤ ਸਿੰਘ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਰੂਹਾਨੀਅਤ, ਸ਼ਾਂਤੀ ਅਤੇ ਬਰਾਬਰੀ ਦਾ ਮਹਾਨ ਕੇਂਦਰ ਹੈ। ਇੱਥੇ ਨਤਮਸਤਕ ਹੋ ਕੇ ਮਨ ਨੂੰ ਅਥਾਹ ਸ਼ਾਂਤੀ ਅਤੇ ਸਕੂਨ ਪ੍ਰਾਪਤ ਹੁੰਦਾ ਹੈ।
ਪਿਛਲੀ ਖ਼ਬਰ ਪਿੰਡ ਗੁਥਮੁੜਾ ਵਿਖੇ ਭਾਰੀ ਗਿਣਤੀ ’ਚ ਲੋਕ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਸ਼ਾਮਿਲ ਹੋਏ ਆਗੂਆਂ ਨੂੰ ਪਾਰਟੀ ’ਚ... ਅਗਲੀ ਖ਼ਬਰ 1 ਸਤੰਬਰ ਦੇ ਚੰਡੀਗੜ੍ਹ ਧਰਨੇ ਨੂੰ ਲੈ ਕੇ ਭਾਕਿਯੂ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।