ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ
ਨਾਭਾ, 28 ਅਗਸਤ (ਜਗਨਾਰ ਸਿੰਘ ਦੁਲੱਦੀ)-ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਦੀਪ ਸਿੰਘ ਪਾਲੀਆ ਦੀ ਪ੍ਰਧਾਨਗੀ ਹੇਠ ਨਾਭਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿਸਾਨ ਆਗੂ ਜਗਪਾਲ ਸਿੰਘ ਉਧਾ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਵਿਸ਼ਾਲ ਰੋਸ ਧਰਨੇ ’ਚ ਕਿਸਾਨ ਵਿਕਾਸ ਫ਼ਰੰਟ ਸ਼ਮੂਲੀਅਤ ਕਰੇਗਾ।
ਅਜੀਤ ਡੈਸਕ
29-08-2026