30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਮੁਕਾਬਲਿਆਂ ਵਿਚ ਜ਼ੋਨ ਪਟਿਆਲਾ-2 ਨੇ ਜਿੱਤੇ ਚਾਰ ਸੋਨ ਤੇ ਇਕ ਚਾਂਦੀ ਦਾ ਤਗਮਾ

ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.)

ਅਜੀਤ ਡੈਸਕ 30-08-2026
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ੍ਰੀਮਤੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦਲਜੀਤ ਸਿੰਘ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਲਾਅਨ ਟੈਨਿਸ ਟੂਰਨਾਮੈਂਟ ਰੋਲੈਕਸ ਟੈਨਿਸ ਫਾਊਂਡੇਸ਼ਨ, ਪਟਿਆਲਾ ਵਿਖੇ ਕਰਵਾਇਆ। ਟੂਰਨਾਮੈਂਟ ਵਿਚ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਖੇਡ ਮੁਕਾਬਲੇ ਵਿਚ ਜ਼ੋਨ ਪਟਿਆਲਾ-2 ਦੀਆਂ ਟੀਮਾਂ ਨੇ ਲਾਅਨ ਟੈਨਿਸ ਕੋਚ ਗਗਨਦੀਪ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਸ਼ੇਸ਼ ਪ੍ਰਾਪਤੀਆਂ ਹਾਸਿਲ ਕੀਤੀਆਂ। ਲੜਕਿਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲਿਆਂ ਦੌਰਾਨ ਅੰਡਰ-14 ਅਤੇ ਅੰਡਰ-19 ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮੇ ਜਿੱਤ ਕੇ ਜ਼ੋਨ ਦਾ ਨਾਂਅ ਰੌਸ਼ਨ ਕੀਤਾ। ਲੜਕੀਆਂ ਦੇ ਵਰਗ ਵਿਚ ਵੀ ਜ਼ੋਨ ਪਟਿਆਲਾ-2 ਦਾ ਦਬਦਬਾ ਰਿਹਾ। ਅੰਡਰ-14 ਤੇ ਅੰਡਰ-19 ਵਰਗ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾਲ ਹਾਸਿਲ ਕੀਤੇ, ਜਦਕਿ ਅੰਡਰ-17 ਵਰਗ ਦੀ ਟੀਮ ਨੇ ਸ਼ਾਨਦਾਰ ਟੱਕਰ ਦਿੰਦਿਆਂ ਚਾਂਦੀ ਦੇ ਤਗਮੇ ਆਪਣੇ ਨਾਂਅ ਕੀਤਾ। ਖਿਡਾਰੀਆਂ ਦੇ ਇਸ ਬਿਹਤਰੀਨ ਪ੍ਰਦਰਸ਼ਨ ਨੇ ਦਰਸ਼ਕਾਂ ਤੇ ਅਧਿਕਾਰੀਆਂ ਦਾ ਮਨ ਮੋਹ ਲਿਆ। ਕੋਚ ਗਗਨਦੀਪ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਟੂਰਨਾਮੈਂਟ ਲਈ ਦਿਨ-ਰਾਤ ਸਖ਼ਤ ਮਿਹਨਤ ਕੀਤੀ ਸੀ, ਜਿਸ ਸਦਕਾ ਹੀ ਟੀਮਾਂ ਵੱਡੀ ਗਿਣਤੀ ਵਿਚ ਤਗਮੇ ਜਿੱਤਣ ਵਿਚ ਸਫ਼ਲ ਰਹੀਆਂ ਹਨ। ਜ਼ੋਨ ਪਟਿਆਲਾ-2 ਦੇ ਪ੍ਰਧਾਨ ਡਾ. ਰਜਨੀਸ਼ ਗੁਪਤਾ ਤੇ ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਨੇ ਕੋਚ ਗਗਨਦੀਪ ਸਿੰਘ ਤੇ ਸਮੂਹ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਜਸਪਾਲ ਸਿੰਘ (ਪ੍ਰਿੰਸੀਪਲ), ਅਮਰਿੰਦਰ ਸਿੰਘ (ਜ਼ੋਨਲ ਸਕੱਤਰ, ਜ਼ੋਨ ਪਟਿਆਲਾ-1), ਅਨਿਲ ਕੁਮਾਰ, ਮਿਸ ਕਿਰਨਜੋਤ ਕੌਰ, ਮਮਤਾ ਰਾਣੀ, ਗਰਪ੍ਰੀਤ ਸਿੰਘ (ਡਾਟਾ ਐਂਟਰੀ ਉਪਰੇਟਰ) ਤੇ ਪ੍ਰੈੱਸ ਇੰਚਾਰਜ ਮਨਪ੍ਰੀਤ ਸਿੰਘ ਸ਼ੇਰਮਾਜਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ, ਪਰਚਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰੀ-ਚੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।