30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਭਾਈ ਜੀਵਨ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਕੌਮ ਲਈ ਸਦਾ ਪ੍ਰੇਰਨਾ ਸਰੋਤ ਰਹੇਗੀ-ਕ੍ਰਿਸ਼ਨ ਸਿੰਘ ਸਨੌਰ

ਸਨੌਰ, 29 ਅਗਸਤ (ਮੋਹਣ ਸਿੰਘ ਭੱਟੀ)-ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਲਾਡਲੇ ਸਿੱਖ, ਰੰਗਰੇਟਾ ਗੁਰੂ ਕਾ ਬੇਟਾ` ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਸਨੌਰ ਦੇ ਇਤਿਹਾਸਕ ਪਿੰਡ ਭੁਨਰਹੇੜੀ ਤੋਂ ਇਕ ਅਲੌਕਿਕ ਤੇ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਠਾਠਾਂ ਮਾਰਦੇ ਸੰਗਤੀ ਇਕੱਠ ਨਾਲ ਸ਼ਰਧਾ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਜਥੇਦਾਰ ਜਗਦੇਵ ਸਿੰਘ ਤੇਜਾ ਦੇ ਵਿਸ਼ੇਸ਼ ਉਪਰਾਲੇ ਤੇ ਉੱਦਮ ਸਦਕਾ ਸਜਾਏ ਨਗਰ ਕੀਰਤਨ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-08-2026
ਸਨੌਰ, 29 ਅਗਸਤ (ਮੋਹਣ ਸਿੰਘ ਭੱਟੀ)-ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਲਾਡਲੇ ਸਿੱਖ, ਰੰਗਰੇਟਾ ਗੁਰੂ ਕਾ ਬੇਟਾ` ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਸਨੌਰ ਦੇ ਇਤਿਹਾਸਕ ਪਿੰਡ ਭੁਨਰਹੇੜੀ ਤੋਂ ਇਕ ਅਲੌਕਿਕ ਤੇ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਠਾਠਾਂ ਮਾਰਦੇ ਸੰਗਤੀ ਇਕੱਠ ਨਾਲ ਸ਼ਰਧਾ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਜਥੇਦਾਰ ਜਗਦੇਵ ਸਿੰਘ ਤੇਜਾ ਦੇ ਵਿਸ਼ੇਸ਼ ਉਪਰਾਲੇ ਤੇ ਉੱਦਮ ਸਦਕਾ ਸਜਾਏ ਨਗਰ ਕੀਰਤਨ ਵਿਚ ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਥਾਂ-ਥਾਂ ਸਵਾਗਤੀ ਗੇਟ ਬਣਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ, ਜਦਕਿ ਸੰਗਤਾਂ ਵਲੋਂ ਵਾਹਿਗੁਰੂ ਦੇ ਜਾਪ ਨਾਲ ਸਮੁੱਚਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਕ੍ਰਿਸ਼ਨ ਸਿੰਘ ਸਨੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੀ ਬੇਮਿਸਾਲ ਤੇ ਲਾਸਾਨੀ ਸ਼ਹਾਦਤ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਜਥੇਦਾਰ ਜਗਦੇਵ ਸਿੰਘ ਤੇਜਾ ਅਤੇ ਸਮੂਹ ਪ੍ਰਬੰਧਕਾਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਜਥੇਦਾਰ ਜਗਦੇਵ ਸਿੰਘ ਤੇਜਾ, ਕ੍ਰਿਸ਼ਨ ਸਿੰਘ ਸਨੌਰ, ਸੀਨੀਅਰ ਅਕਾਲੀ ਆਗੂ, ਪੰਚ-ਸਰਪੰਚ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਕਾਲਰਜ਼ ਸਕੂਲ ਨੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ ’ਚ ਜਿੱਤਿਆ ਪਹਿਲਾ ਸਥਾਨ ਅਗਲੀ ਖ਼ਬਰ ‘ ਨਸ਼ਿਆਂ ਦੇ ਕਹਿਰ ਨੂੰ ਨੱਥ ਪਾਓ, ਪੰਜਾਬ ਦੀ ਜਵਾਨੀ ਬਚਾਓ’-ਕੁਲਵਿੰਦਰ ਸਿੰਘ ਅਰਨੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।