30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਖੇਡਾਂ ਨੌਜਵਾਨਾਂ ’ਚ ਅਨੁਸ਼ਾਸਨ ਤੇ ਸਮਰਪਣ ਦੀ ਭਾਵਨਾ ਪੈਦਾ ਕਰਦੀਆਂ-ਗੁਰਲਾਲ ਘਨੌਰ

ਪਟਿਆਲਾ, 29 ਅਗਸਤ (ਗੁਰਵਿੰਦਰ ਸਿੰਘ ਔਲਖ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕੌਮੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ। ਸਮਾਗਮ ਵਾਈਸ-ਚਾਂਸਲਰ ਪ੍ਰੋ.

ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਗੁਰਲਾਲ ਘਨੌਰ ਤੇ ਹੋਰ। ਅਜੀਤ ਤਸਵੀਰ 30-08-2026
ਪਟਿਆਲਾ, 29 ਅਗਸਤ (ਗੁਰਵਿੰਦਰ ਸਿੰਘ ਔਲਖ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕੌਮੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ। ਸਮਾਗਮ ਵਾਈਸ-ਚਾਂਸਲਰ ਪ੍ਰੋ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਡਾਇਰੈਕਟਰ ਸਪੋਰਟਸ ਡਾ. ਅਮਰਪ੍ਰੀਤ ਸਿੰਘ ਤੇ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਦੀ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਇਆ। ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਉਲੰਪੀਅਨ ਰੂਪਾ ਸੈਣੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਧਿਆਨ ਚੰਦ ਦੀਆਂ ਖੇਡ ਪ੍ਰਾਪਤੀਆਂ ਤੇ ਉਨ੍ਹਾਂ ਦਾ ਜੀਵਨ ਅੱਜ ਵੀ ਦੇਸ਼ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਅੰਦਰ ਅਨੁਸ਼ਾਸਨ, ਸਮਰਪਣ, ਟੀਮ ਭਾਵਨਾ ਤੇ ਮੁਸ਼ਕਿਲਾਂ ਦਾ ਡਟ ਕੇ ਸਾਹਮਣਾ ਕਰਨ ਦਾ ਜਜ਼ਬਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਪਿੰਡਾਂ ਤੇ ਸ਼ਹਿਰਾਂ ਵਿਚੋਂ ਉੱਭਰ ਰਹੀ ਖੇਡ ਪ੍ਰਤਿਭਾ ਨੂੰ ਮੰਚ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਨਾਲ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਵੀ ਕੰਮ ਹੋ ਰਿਹਾ ਹੈ। ਇਸ ਮੌਕੇ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਤੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਕੈਂਪਸ ਤੱਕ ਮੈਰਾਥਨ ਤੇ ਕੰਟਰੀ ਦੌੜ ਕਰਵਾਈ ਗਈ। ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਹਿੱਸਾ ਲਿਆ, ਜਦਕਿ ਐਨ. ਸੀ. ਸੀ. ਕੈਡਿਟਾਂ ਵਲੋਂ ਦੌੜਾਕਾਂ ਦਾ ਸਵਾਗਤ ਕੀਤਾ। ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕਾਲਜ ਤੇ ਯੂਨੀਵਰਸਿਟੀ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਯੂਨੀਵਰਸਿਟੀ ਤੇ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਫੈਕਲਟੀ ਮੈਂਬਰ, ਅਧਿਆਪਨ ਤੇ ਗੈਰ-ਅਧਿਆਪਨ ਅਮਲਾ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ 2 ਦਿਨਾਂ ਮਹਾਨ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਘਨੌਰ ਵਿਖੇ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਨਗੇ, ਝਿੰਜਰ ਵਲੋਂ ਅੰਤਿਮ ਪ੍ਰਬੰਧਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।