31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਾਦਸੋਂ ਚੁੰਗੀ ’ਤੇ ਸਵਾਗਤ

ਪਟਿਆਲਾ, 30 ਅਗਸਤ (ਮਨਦੀਪ ਸਿੰਘ ਖਰੌੜ)-ਭਾਦਸੋਂ ਚੁੰਗੀ ਦੇ ਨਜ਼ਦੀਕ ਵੱਸਦੀਆਂ ਕਾਲੋਨੀਆਂ ਮਨਜੀਤ ਨਗਰ, ਰਣਜੀਤ ਨਗਰ, ਅਨੰਦ ਨਗਰ ਬੀ, ਪ੍ਰੇਮ ਨਗਰ, ਸਿੱਧੂ ਕਾਲੋਨੀ, ਦਸਮੇਸ਼ ਨਗਰ ਤੇ ਅੱਧੀ ਦਰਜਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਬੰਧਕਾਂ ਨੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਅਧੀਨ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ। ਇਸ ਸੰਬੰਧੀ ਮਿਸਲ ਸਤਲੁਜ ਦੇ ਪਟਿਆਲਾ ਦਿਹਾਤੀ ਦੇ ਉਮੀਦਵਾਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਭਾਦਸੋਂ ਚੁੰਗੀ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੌਮ ਨੂੰ ਅੰਮਿ੍ਤਧਾਰੀ ਹੋ ਕੇ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ।

ਅਜੀਤ ਡੈਸਕ 31-08-2026
ਪਟਿਆਲਾ, 30 ਅਗਸਤ (ਮਨਦੀਪ ਸਿੰਘ ਖਰੌੜ)-ਭਾਦਸੋਂ ਚੁੰਗੀ ਦੇ ਨਜ਼ਦੀਕ ਵੱਸਦੀਆਂ ਕਾਲੋਨੀਆਂ ਮਨਜੀਤ ਨਗਰ, ਰਣਜੀਤ ਨਗਰ, ਅਨੰਦ ਨਗਰ ਬੀ, ਪ੍ਰੇਮ ਨਗਰ, ਸਿੱਧੂ ਕਾਲੋਨੀ, ਦਸਮੇਸ਼ ਨਗਰ ਤੇ ਅੱਧੀ ਦਰਜਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਬੰਧਕਾਂ ਨੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਅਧੀਨ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ। ਇਸ ਸੰਬੰਧੀ ਮਿਸਲ ਸਤਲੁਜ ਦੇ ਪਟਿਆਲਾ ਦਿਹਾਤੀ ਦੇ ਉਮੀਦਵਾਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਭਾਦਸੋਂ ਚੁੰਗੀ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੌਮ ਨੂੰ ਅੰਮਿ੍ਤਧਾਰੀ ਹੋ ਕੇ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜਿਹੇ ਮਾਰਚ ਕਰਕੇ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ਪੰਥਕ ਸਫ਼ਾਂ ਨੂੰ ਅਪੀਲ ਕੀਤੀ ਕਿ ਜ਼ੁਲਮ ਵਿਰੁੱਧ ਇਕੱਠੇ ਹੋ ਕੇ ਆਪਸੀ ਏਕਤਾ ਦਾ ਸਬੂਤ ਦੇਈਏ। ਇਸ ਮੌਕੇ ਇਲਾਕਾ ਵਾਸੀ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਪੰਜ ਪਿਆਰੇ ਸਿੰਘਾਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਭਾਈ ਗੁਰਬਾਜ਼ ਸਿੰਘ, ਗਿਆਨੀ ਪ੍ਰਨਾਬ ਸਿੰਘ, ਮੈਨੇਜਰ ਭਾਗ ਸਿੰਘ, ਅਨੰਦ ਨਗਰ ਬੀ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤਾਰੂ ਸਿੰਘ, ਦਰਸ਼ਨ ਸਿੰਘ ਰਣੀਆਂ, ਨਰਿੰਦਰ ਸਿੰਘ, ਅਮਰੀਕ ਸਿੰਘ ਚਾਹਲ, ਜਗਰੂਪ ਸਿੰਘ ਚੀਮਾ, ਅੰੰਮ੍ਰਿਤਪਾਲ ਸਿੰਘ, ਜਗਜੀਤ ਸਿੰਘ ਮੱਤੀ, ਬਲਬੀਰ ਸਿੰਘ ਖਰੋਡ, ਗੁਰਬਚਨ ਸਿੰਘ, ਜਸਵੰਤ ਸਿੰਘ ਨਾਗਰਾ, ਮਾਸਟਰ ਮਲਾਗਰ ਸਿੰਘ, ਨਰਿੰਦਰ ਸਿੰਘ ਕਾਲਾਝਾੜ, ਰਾਜਿੰਦਰ ਸਿੰਘ ਸਮੇਤ ਵੱਖ-ਵੱਖ ਗੁਰਦਆਰਾ ਸਾਹਿਬ ਦੇ ਪ੍ਰਧਾਨ ਅਤੇ ਸਕੱਤਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸਨੌਰ ’ਚ ਕਰੰਟ ਲੱਗਣ ਨਾਲ 24 ਸਾਲਾ ਨੌਜਵਾਨ ਦੀ ਮੌਤ ਅਗਲੀ ਖ਼ਬਰ ਲੜਕੀ ਨੂੰ ਹਿਰਾਸਤ ’ਚ ਰੱਖਣ ਵਾਲੇ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।