31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ 1 ਸਤੰਬਰ ਨੂੰ ਕੱਢੇ ਜਾਣਗੇ ਆਨਲਾਈਨ ਡਰਾਅ-ਮੁੱਖ ਖੇਤੀਬਾੜੀ ਅਫ਼ਸਰ

ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਫੇਸ-2 ਸਾਲ 2026-27 ਦੌਰਾਨ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਿਤੀ 1 ਸਤੰਬਰ ਨੂੰ ਆਨਲਾਈਨ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ.

ਅਜੀਤ ਡੈਸਕ 31-08-2026
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਫੇਸ-2 ਸਾਲ 2026-27 ਦੌਰਾਨ ਵੱਖ-ਵੱਖ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਮਿਤੀ 1 ਸਤੰਬਰ ਨੂੰ ਆਨਲਾਈਨ ਡਰਾਅ ਕੱਢਿਆ ਜਾਵੇਗਾ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਤੇ ਮੁੱਢਲੀ ਸਹਿਕਾਰੀ ਸਭਾਵਾਂ ਨੂੰ 80 ਫ਼ੀਸਦੀ ਸਬਸਿਡੀ ਉੱਪਰ ਸੁਪਰ ਐੱਸ. ਐੱਮ. ਐੱਸ., ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਟੀ-ਕਰਾਪ ਸੁਪਰ ਸੀਡਰ, ਮਲਚਰ ਅਤੇ ਉਲਟਵਾਂ ਪਲਾਓ ਆਦਿ ਮਸ਼ੀਨਾਂ ਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ 1 ਸਤੰਬਰ ਨੂੰ ਸਵੇਰੇ ਸਾਢੇ 11 ਵਜੇ ਕੱਢਿਆ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਤੇ ਪੰਥ ਦੇ ਮੁੱਦਿਆਂ ਦੇ ਹੱਲ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ-ਗੁਰਸ਼ਰਨ ਸਿੰਘ ਬਾ... ਅਗਲੀ ਖ਼ਬਰ ਪੰਚ ਜਗਜੀਵਨ ਸਿੰਘ ਹਿੰਮਤਪੁਰਾ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।