31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਜਾਬ ਤੇ ਪੰਥ ਦੇ ਮੁੱਦਿਆਂ ਦੇ ਹੱਲ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ-ਗੁਰਸ਼ਰਨ ਸਿੰਘ ਬਾਜਵਾ

ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਸਰਗਰਮ ਆਗੂ ਗੁਰਸ਼ਰਨ ਸਿੰਘ ਬਾਜਵਾ ਵਲੋਂ ਹਲਕੇ ਦੇ ਪਿੰਡ ਡੇਰਾ ਮੀਰ ਮੀਰਾਂ ਵਿਖੇ ਇਕ ਜਨਤਕ ਮੀਟਿੰਗ ਕੀਤੀ ਗਈ।

ਮਨਜੀਤ ਸਿੰਘ, ਪਿਤਾ: ਜਸਵਿੰਦਰ ਸਿੰਘ, ਮਾਤਾ: ਸੁਖਮਦੀਪ ਕੌਰ, ਵਾਸੀ: ਬਸੀ ਪਠਾਣਾਂ 31-08-2026
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਕੜੀ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਸਰਗਰਮ ਆਗੂ ਗੁਰਸ਼ਰਨ ਸਿੰਘ ਬਾਜਵਾ ਵਲੋਂ ਹਲਕੇ ਦੇ ਪਿੰਡ ਡੇਰਾ ਮੀਰ ਮੀਰਾਂ ਵਿਖੇ ਇਕ ਜਨਤਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਨੀਤੀਆਂ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਸ਼ਰਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਤੇ ਸੂਬੇ ਦੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਦੇ ਹੱਲ ਲਈ ਠੋਸ ਨੀਤੀਆਂ ਅਤੇ ਇਮਾਨਦਾਰ ਰਾਜਨੀਤਕ ਇੱਛਾ-ਸ਼ਕਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਨਾਲ ਸਬੰਧਿਤ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਜਥੇਬੰਦੀ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਤੇ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਪੰਜਾਬ ਦੇ ਹਿਤਾਂ ਦੀ ਗੱਲ ਕਰਨ ਵਾਲੀ ਨਵੀਂ ਸਿਆਸੀ ਸੋਚ ਨੂੰ ਸਮਰਥਨ ਦੇਣ ਲਈ ਤਿਆਰ ਹਨ। ਬਾਜਵਾ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪੰਜਾਬ ਦੇ ਹੱਕਾਂ, ਕਿਸਾਨਾਂ, ਨੌਜਵਾਨਾਂ, ਵਪਾਰੀਆਂ ਤੇ ਆਮ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਏਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਤੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ। ਇਸ ਮੌਕੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨੇ ਗੁਰਸ਼ਰਨ ਸਿੰਘ ਬਾਜਵਾ ਨੂੰ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਸੇਂਟ ਫ਼ਰੀਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ 4 ਸੋਨ ਤੇ 2 ਚਾਂਦੀ ਦੇ ਤਗਮੇ ਅਗਲੀ ਖ਼ਬਰ ਖੇਤੀ ਮਸ਼ੀਨਰੀ ਸਬਸਿਡੀ ਤੇ ਦੇਣ ਲਈ 1 ਸਤੰਬਰ ਨੂੰ ਕੱਢੇ ਜਾਣਗੇ ਆਨਲਾਈਨ ਡਰਾਅ-ਮੁੱਖ ਖੇਤੀਬਾੜੀ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।