01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਲਾਂਚ ਨੌਜਵਾਨ ਵੱਧ ਤੋਂ ਵੱਧ ਹਿੱਸਾ ਲੈ ਕੇ ਖੇਡਾਂ ਨਾਲ ਜੁੜਨ-ਡਿਪਟੀ ਕਮਿਸ਼ਨਰ

ਪਟਿਆਲਾ, 31 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਖੇਡਾਂ ਦੇ ਪੋਰਟਲ ਨੂੰ ਅਧਿਕਾਰਤ ਤੌਰ ’ਤੇ ਲਾਂਚ ਕੀਤਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ ਟਰੱਕ-ਕਾਰ ਦੀ ਟੱਕਰ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ 01-09-2026
ਪਟਿਆਲਾ, 31 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਖੇਡਾਂ ਦੇ ਪੋਰਟਲ ਨੂੰ ਅਧਿਕਾਰਤ ਤੌਰ ’ਤੇ ਲਾਂਚ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾ ਕੇਵਲ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ ਤੇ ਆਪਸੀ ਭਾਈਚਾਰੇ ਨੂੰ ਵੀ ਮਜ਼ਬੂਤ ਕਰਦੀਆਂ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਨਿਰਧਾਰਿਤ 10 ਬਲਾਕਾਂ ਵਿਚ ਬਲਾਕ ਪੱਧਰੀ ਟੂਰਨਾਮੈਂਟ ਮਿਤੀ 7 ਸਤੰਬਰ ਤੋਂ 16 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਖਿਡਾਰੀਆਂ, ਨੌਜਵਾਨਾਂ ਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਤੇ ਖੇਡਾਂ ਦੇ ਪੋਰਟਲ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 7 ਤੋਂ 9 ਸਤੰਬਰ 2026 ਤੱਕ ਬਲਾਕ ਪਟਿਆਲਾ ਦਿਹਾਤੀ ਦੇ ਟੂਰਨਾਮੈਂਟ ਫਿਜ਼ੀਕਲ ਕਾਲਜ ਵਿਖੇ ਪਟਿਆਲਾ ਸ਼ਹਿਰੀ ਦੇ ਪੋਲੋ ਗਰਾਊਂਡ ਵਿਖੇ, ਨਾਭਾ ਬਲਾਕ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਅਤੇ ਰਾਜਪੁਰਾ ਬਲਾਕ ਦੇ ਸਰਕਾਰੀ ਸਟੇਡੀਅਮ, ਰਾਜਪੁਰਾ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ 10 ਤੋਂ 12 ਸਤੰਬਰ 2026 ਤੱਕ ਘਨੌਰ ਬਲਾਕ ਦੇ ਟੂਰਨਾਮੈਂਟ ਯੂਨੀਵਰਸਿਟੀ ਕਾਲਜ ਵਿਖੇ ਸਨੌਰ ਬਲਾਕ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਅਤੇ ਸ਼ੰਭੂ ਕਲਾਂ ਬਲਾਕ ਦੇ ਟੂਰਨਾਮੈਂਟ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਢਕਾਨਸੂ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਿਤੀ 14 ਤੋਂ 16 ਸਤੰਬਰ 2026 ਤੱਕ ਸਮਾਣਾ ਬਲਾਕ ਦੇ ਟੂਰਨਾਮੈਂਟ ਪਬਲਿਕ ਕਾਲਜ ਸਮਾਣਾ ਵਿਖੇ, ਪਾਤੜਾਂ ਬਲਾਕ ਦੇ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਦੇਧਨਾ ਵਿਖੇ ਤੇ ਭੁਨਰੇਹੜੀ ਬਲਾਕ ਦੇ ਟੂਰਨਾਮੈਂਟ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਵਿਖੇ ਕਰਵਾਏ ਜਾਣਗੇ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਵਲੋਂ ਇਨ੍ਹਾਂ ਖੇਡਾਂ ਨੂੰ ਸੁਚੱਜੇ ਤੇ ਸਫਲ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ।
ਪਿਛਲੀ ਖ਼ਬਰ ‘ ਆਪ’ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ-ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਰਾਜਪੁਰਾ ਵਿ... ਅਗਲੀ ਖ਼ਬਰ ਸੀ. ਪੀ. ਐਮ. ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਮਾਰਚ, ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।