01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਗੁਰਦੁਆਰਾ ਘੋੜਿਆਂ ਵਾਲਾ ਨਾਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਨਾਭਾ, 31ਅਗਸਤ (ਜਗਨਾਰ ਸਿੰਘ ਦੁਲੱਦੀ)-ਨਾਭਾ ਸਥਿਤ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਗਾਰਚੀ ਬਾਬਾ ਅਜਾਪਾਲ ਸਿੰਘ ਦੇ ਪਾਵਨ ਤਪ ਅਸਥਾਨ ਗੁ: ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਸਾਹਿਬ ਵਿਖੇ ਇਲਾਕੇ ਦੀਆਂ ਸਮੁੱਚੀਆਂ ਧਾਰਮਿਕ ਸੇਵਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਅਤੇ ਸ਼ਬਦ ਚੌਂਕੀ ਜਥਾ, ਮਾਤਾ ਸਾਹਿਬ ਕੌਰ ਸੇਵਾ ਸੁਸਾਇਟੀ ਨਾਭਾ ਤੇ ਰਣਜੀਤ ਗੱਤਕਾ ਅਖਾੜਾ ਨਿਹੰਗ ਸਿੰਘਾਂ ਦੇ ਉੱਦਮ ਸਦਕਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ, ਜਿਸ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਸ਼ਮਨਦੀਪ ਸਿੰਘ ਅਤੇ ਸਹਿਯੋਗੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੀ ਛਹਿਬਰ ਰਾਹੀਂ ਗੁਰੂ ਚਰਨਾਂ ਨਾਲ ਜੋੜਨਾਂ ਕੀਤਾ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਰ ਬਰਦਾਰ ਸਿੰਘ ਸਾਹਿਬ ਗਿਆਨੀ ਸਤਪਾਲ ਸਿੰਘ ਫਰਵਾਹੀ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਗੁਰਮਤਿ ਦੀਆਂ ਵਿਚਾਰਾਂ ਰਾਹੀਂ ਜਾਣੂ ਕਰਵਾਇਆ। ਇਸ ਮੌਕੇ ਨਾਭੇ ਇਲਾਕੇ ਦੀਆਂ ਸਮੁੱਚੀਆਂ ਧਾਰਮਿਕ ਸੇਵਾ ਸੁਸਾਇਟੀਆਂ ਵਲੋਂ ਸਿੰਘ ਸਾਹਿਬ ਗਿਆਨੀ ਸਤਪਾਲ ਸਿੰਘ ਫਰਵਾਹੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਨਾਭਾ ਦੇ ਗੁਰਦੁਆਰਾ ਘੋੜਿਆਂ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਦਾ ਦ੍ਰਿਸ਼। ਤਸਵੀਰ : ਜਗਨਾਰ ਸਿੰਘ ਦੁਲੱਦੀ 01-09-2026
ਨਾਭਾ, 31ਅਗਸਤ (ਜਗਨਾਰ ਸਿੰਘ ਦੁਲੱਦੀ)-ਨਾਭਾ ਸਥਿਤ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਗਾਰਚੀ ਬਾਬਾ ਅਜਾਪਾਲ ਸਿੰਘ ਦੇ ਪਾਵਨ ਤਪ ਅਸਥਾਨ ਗੁ: ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਸਾਹਿਬ ਵਿਖੇ ਇਲਾਕੇ ਦੀਆਂ ਸਮੁੱਚੀਆਂ ਧਾਰਮਿਕ ਸੇਵਾ ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਸੰਗਤਾਂ ਦੇ ਸਾਂਝੇ ਸਹਿਯੋਗ ਸਦਕਾ ਅਤੇ ਸ਼ਬਦ ਚੌਂਕੀ ਜਥਾ, ਮਾਤਾ ਸਾਹਿਬ ਕੌਰ ਸੇਵਾ ਸੁਸਾਇਟੀ ਨਾਭਾ ਤੇ ਰਣਜੀਤ ਗੱਤਕਾ ਅਖਾੜਾ ਨਿਹੰਗ ਸਿੰਘਾਂ ਦੇ ਉੱਦਮ ਸਦਕਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ, ਜਿਸ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਨਗਰੀ ਸ੍ਰੀ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਸ਼ਮਨਦੀਪ ਸਿੰਘ ਅਤੇ ਸਹਿਯੋਗੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੀ ਛਹਿਬਰ ਰਾਹੀਂ ਗੁਰੂ ਚਰਨਾਂ ਨਾਲ ਜੋੜਨਾਂ ਕੀਤਾ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਰ ਬਰਦਾਰ ਸਿੰਘ ਸਾਹਿਬ ਗਿਆਨੀ ਸਤਪਾਲ ਸਿੰਘ ਫਰਵਾਹੀ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਗੁਰਮਤਿ ਦੀਆਂ ਵਿਚਾਰਾਂ ਰਾਹੀਂ ਜਾਣੂ ਕਰਵਾਇਆ। ਇਸ ਮੌਕੇ ਨਾਭੇ ਇਲਾਕੇ ਦੀਆਂ ਸਮੁੱਚੀਆਂ ਧਾਰਮਿਕ ਸੇਵਾ ਸੁਸਾਇਟੀਆਂ ਵਲੋਂ ਸਿੰਘ ਸਾਹਿਬ ਗਿਆਨੀ ਸਤਪਾਲ ਸਿੰਘ ਫਰਵਾਹੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਗਿਆਨੀ ਸਤਪਾਲ ਸਿੰਘ ਫਰਵਾਹੀ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਨਗਾਰਚੀ ਬਾਬਾ ਅਜਾਪਾਲ ਸਿੰਘ ਦੇ ਪਾਵਨ ਤਪ ਅਸਥਾਨ ਵਿਖੇ ਬਤੌਰ ਹੈੱਡ ਗ੍ਰੰਥੀ ਲੰਮਾ ਸਮਾਂ ਸੇਵਾਵਾਂ ਨਿਭਾ ਚੁੱਕੇ ਹਨ। ਸਮਾਗਮ ਦੀ ਪ੍ਰਾਰੰਭਤਾ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ ਦੁਆਰਾ ਕੀਤੀ ਗਈ ਅਤੇ ਭਾਈ ਗੁਰਨੂਰ ਸਿੰਘ ਤੇ ਭਾਈ ਸਿਮਰਨਜੀਤ ਸਿੰਘ ਦੇ ਜਥੇ ਨੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਾ ਕੀਤਾ, ਜਦ ਕਿ ਸਟੇਜ ਸਕੱਤਰ ਦੀ ਸੇਵਾ ਗੁਰਮੁਖ ਸਿੰਘ ਭੋਜੋ ਮਾਜਰੀ ਦੁਆਰਾ ਬਾਖੂਬੀ ਨਿਭਾਈ ਗਈ। ਇਸ ਮੌਕੇ ਐਸ. ਜੀ. ਪੀ. ਸੀ. ਮੈਂਬਰ ਬੀਬੀ ਹਰਦੀਪ ਕੌਰ ਖੋਖ,ਜਥੇਦਾਰ ਬਲਤੇਜ ਸਿੰਘ ਖੋਖ, ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਜਥੇਦਾਰ ਪਰਮਜੀਤ ਸਿੰਘ ਸਹੌਲੀ, ਭਾਈ ਹਰਵਿੰਦਰ ਸਿੰਘ ਵਿੱਕੀ ਬਾਬਾ, ਰਵਿੰਦਰ ਸਿੰਘ ਸਿਮਰਨ, ਜਸਪਾਲ ਸਿੰਘ ਮਾਤਾ ਸਾਹਿਬ ਕੌਰ ਸੇਵਾ ਸੋਸਾਇਟੀ, ਭਾਈ ਵੀਰ ਬਹਾਦਰ ਸਿੰਘ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਮੱਲੇਵਾਲ ਹੈੱਡ ਗ੍ਰੰਥੀ, ਹਰਪ੍ਰੀਤ ਸਿੰਘ ਗੁਰੂ ਰਾਮਦਾਸ ਸੇਵਾ ਸੁਸਾਇਟੀ, ਡਾ. ਅਮਰਜੀਤ ਸਿੰਘ ਸਾਹਨੀ, ਹਰਪ੍ਰੀਤ ਸਿੰਘ ਰੂਬਲ, ਹਾਕਮ ਸਿੰਘ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਸਿਮਰਨਜੋਤ ਸਿੰਘ, ਸੁਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੇਵਾਦਾਰ ਹਾਜ਼ਰ ਸਨ ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੂਲਰ ਤੋਂ ਮਥੁਰਾ, ਵਰਿੰਦਾਵਨ ਲਈ ਵਿਧਾਇਕ ਕੋਹਲੀ ਵਲੋਂ ਬੱਸਾਂ ਰਵਾਨਾ ਅਗਲੀ ਖ਼ਬਰ ਸਕਾਲਰਜ਼ ਸਕੂਲ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ ਜਿੱਤੇ 4 ਸੋਨ ਤਗਮੇ ਸਮੇਤ 6 ਤਗਮੇ ਰਾਜ ਪੱਧਰੀ ਮੁਕਾਬਲਿਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।