02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਏ. ਟੀ. ਐੱਮ. ਕਾਰਡ ਬਦਲ ਕੇ 1.54 ਲੱਖ ਰੁਪਏ ਦੀ ਠੱਗੀ

ਸਨੌਰ, 1 ਸਤੰਬਰ (ਮੋਹਣ ਸਿੰਘ ਭੱਟੀ)- ਕਸਬਾ ਸਨੌਰ ਵਿਖੇ ਏ. ਟੀ.

ਅਜੀਤ ਡੈਸਕ 02-09-2026
ਸਨੌਰ, 1 ਸਤੰਬਰ (ਮੋਹਣ ਸਿੰਘ ਭੱਟੀ)- ਕਸਬਾ ਸਨੌਰ ਵਿਖੇ ਏ. ਟੀ. ਐੱਮ. ਵਿਚੋਂ ਪੈਸੇ ਕਢਵਾਉਣ ਗਈ ਇੱਕ ਮਹਿਲਾ ਦਾ ਧੋਖੇ ਨਾਲ ਏ. ਟੀ. ਐੱਮ. ਕਾਰਡ ਬਦਲ ਕੇ ਖਾਤੇ ਵਿਚੋਂ 1 ਲੱਖ 54 ਹਜ਼ਾਰ ਰੁਪਏ ਦੀ ਨਕਦੀ ਕਢਵਾ ਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਨੌਰ ਪੁਲਿਸ ਨੇ ਪੀੜਤ ਮਹਿਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਭਾਰਤੀ ਨਿਆਇ ਸੰਹਿਤਾ ਦੀ ਧਾਰਾ 318(4) ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਏਕਤਾ ਸ਼ਰਮਾ ਪਤਨੀ ਤੇਜਿੰਦਰ ਕੋਸ਼ਲ ਵਾਸੀ ਗ੍ਰੀਨ ਇਨਕਲੇਵ (ਸਾਹਮਣੇ ਭਾਰਤ ਗੈਸ ਏਜੰਸੀ, ਸਨੌਰ) ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 14 ਅਗਸਤ ਨੂੰ ਸ਼ਾਮ ਕਰੀਬ 5.30 ਵਜੇ ਉਹ ਪੈਸੇ ਕਢਵਾਉਣ ਲਈ ਏ.ਟੀ.ਐੱਮ. ਕੈਬਿਨ ਵਿਚ ਗਈ ਸੀ। ਇਸ ਦੌਰਾਨ ਉੱਥੇ ਮੌਜੂਦ ਇੱਕ ਅਣਪਛਾਤੇ ਵਿਅਕਤੀ ਨੇ ਮਦਦ ਦੇ ਬਹਾਨੇ ਬੜੀ ਚਲਾਕੀ ਨਾਲ ਉਸ ਦਾ ਏ.ਟੀ.ਐੱਮ. ਕਾਰਡ ਬਦਲ ਲਿਆ। ਇਸ ਉਪਰੰਤ ਉਕਤ ਨਾ-ਮਾਲੂਮ ਵਿਅਕਤੀ ਨੇ ਉਸ ਦੇ ਖਾਤੇ ਵਿੱਚੋਂ 1,54,000 ਰੁਪਏ ਕਢਵਾ ਲਏ। ਥਾਣਾ ਸਨੌਰ ਪੁਲਿਸ ਨੇ ਮਹਿਲਾ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਅਣਪਛਾਤੇ ਮੁਲਜ਼ਮ ਖ਼ਿਲਾਫ਼ ਐਫ.ਆਈ.ਆਰ. ਨੰਬਰ 97 ਮਿਤੀ 30 ਅਗਸਤ 2026 ਦਰਜ ਕਰ ਲਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਏ. ਟੀ. ਐੱਮ. ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਜਲਦ ਕਾਬੂ ਕੀਤਾ ਜਾ ਸਕੇ।
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।