03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਐਡਵੋਕੇਟ ਰਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਲਕਾ ਨਾਭਾ ਦੇ ਕੋਆਰਡੀਨੇਟਰ ਨਿਯੁਕਤ

ਨਾਭਾ, 2 ਸਤੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ’ਚ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਹਲਕਾ ਨਾਭਾ ਦੇ ਕੋਆਰਡੀਨੇਟਰ (ਇੰਚਾਰਜ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ’ਤੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਵੱਲੋਂ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਪਾਰਟੀ ਸਰਪ੍ਰਸਤ ਰਵਿੰਦਰ ਸਿੰਘ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਪ੍ਰੋ.

ਅਜੀਤ ਡੈਸਕ 03-09-2026
ਨਾਭਾ, 2 ਸਤੰਬਰ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ’ਚ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਹਲਕਾ ਨਾਭਾ ਦੇ ਕੋਆਰਡੀਨੇਟਰ (ਇੰਚਾਰਜ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ’ਤੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਵੱਲੋਂ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਪਾਰਟੀ ਸਰਪ੍ਰਸਤ ਰਵਿੰਦਰ ਸਿੰਘ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ, ਯੂਥ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਗਿਆ। ਐਡਵੋਕੇਟ ਸ਼ਾਹਪੁਰ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਲਈ ਉਹ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ। ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਵਫ਼ਾਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਰੋਡਮੈਪ, ਸਿੱਖ ਸਿਧਾਂਤਾਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹਲਕਾ ਨਾਭਾ ਦੇ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮਜ਼ਬੂਤ ਤਾਲਮੇਲ ਬਣਾਉਂਦੇ ਹੋਏ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਨਾਭਾ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ ਅਤੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਸਮੇਤ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਅੱਗੇ ਲਿਜਾਇਆ ਜਾਵੇਗਾ। ਅਖ਼ੀਰ ‘ਚ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਇੱਕ ਵੱਡੀ ਸੇਵਾ ਦਾ ਮੌਕਾ ਹੈ। ਉਹ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ’ਤੇ ਪਹਿਰਾ ਦਿੰਦੇ ਹੋਏ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਡਾ. ਅਕਸ਼ਪ੍ਰੀਤ ਕੌਰ ਨੇ ‘ਟਾਈ ਵੂਮੈਨ ਗਲੋਬਲ ਪਿੱਚ ਕੰਪੀਟੀਸ਼ਨ 2026’ ’ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।