04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰਮਤਿ ਕਾਲਜ ਵਿਖੇ ‘ਗੁਰੂ ਤੇ ਗੁਰਦੁਆਰਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

ਪਟਿਆਲਾ, 3 ਸਤੰਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਪਟਿਆਲਾ ਵਲੋਂ ਵਿਦਿਆਰਥੀਆਂ ਨੂੰ ਧਰਮ, ਸਿੱਖ ਵਿਰਸੇ ਤੇ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਕਰਵਾਏ ਜਾਂਦੇ ਅਕਾਦਮਿਕ ਤੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ‘ਗੁਰੂ ਤੇ ਗੁਰਦੁਆਰਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ । ਇਸ ਮੌਕੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਸਹਾਇਕ ਪ੍ਰੋਫੈਸਰ ਡਾ.

ਅਜੀਤ ਡੈਸਕ 04-09-2026
ਪਟਿਆਲਾ, 3 ਸਤੰਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਪਟਿਆਲਾ ਵਲੋਂ ਵਿਦਿਆਰਥੀਆਂ ਨੂੰ ਧਰਮ, ਸਿੱਖ ਵਿਰਸੇ ਤੇ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਕਰਵਾਏ ਜਾਂਦੇ ਅਕਾਦਮਿਕ ਤੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ‘ਗੁਰੂ ਤੇ ਗੁਰਦੁਆਰਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ । ਇਸ ਮੌਕੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਸਹਾਇਕ ਪ੍ਰੋਫੈਸਰ ਡਾ. ਤੇਜਿੰਦਰਪਾਲ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਲੈਕਚਰ ਦੇ ਆਰੰਭ ’ਚ ਡਾ. ਹਰਜੀਤ ਸਿੰਘ ਨੇ ਵਿਦਵਾਨ ਬੁਲਾਰੇ ਤੇ ਸਰੋਤਿਆਂ ਨੂੰ ਜੀ ਆਇਆਂ ਆਖਦਿਆਂ ਡਾ. ਤੇਜਿੰਦਰਪਾਲ ਸਿੰਘ ਦੀ ਜਾਣ-ਪਛਾਣ ਕਰਵਾਈ। ਡਾ. ਤੇਜਿੰਦਰਪਾਲ ਸਿੰਘ ਨੇ ਸਿੱਖ ਧਰਮ ਵਿਚ ਗੁਰੂ ਸੰਸਥਾ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਿੱਖ ਧਰਮ ਵਿਚ ਗੁਰੂ ਦਾ ਰੁਤਬਾ ਸਰਬੋਤਮ ਹੈ। ਉਨ੍ਹਾਂ ਗੁਰੂ ਜੋਤ ਨੂੰ ਰੱਬੀ ਜੋਤ ਦੱਸਦਿਆਂ ਗੁਰੂ ਅਤੇ ਗੁਰਦੁਆਰਾ ਸੰਸਥਾ ਦੇ ਆਪਸੀ ਸੰਬੰਧਾਂ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਗੁਰਦੁਆਰਾ ਸੰਸਥਾ ਦੇ ਅਰਥ, ਇਤਿਹਾਸਕ ਪਿਛੋਕੜ, ਸਰੂਪ, ਅਮਲੀ ਪੱਖ, ਉਦੇਸ਼ ਤੇ ਕਾਰਜਸ਼ੈਲੀ ਨੂੰ ਇਤਿਹਾਸਕ ਅਤੇ ਸਿਧਾਂਤਕ ਦ੍ਰਿਸ਼ਟੀ ਤੋਂ ਸਮਝਾਇਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕੇਵਲ ਧਾਰਮਿਕ ਸਥਾਨ ਹੀ ਨਹੀਂ, ਸਗੋਂ ਗੁਰਮਤਿ ਵਿਚਾਰਧਾਰਾ, ਸੇਵਾ, ਸੰਗਤ ਅਤੇ ਮਨੁੱਖੀ ਭਲਾਈ ਨਾਲ ਜੁੜੀ ਮਹੱਤਵਪੂਰਨ ਸੰਸਥਾ ਹੈ। ਉਨ੍ਹਾਂ ਗੁਰਮਤਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ ਅਤੇ ਵਿਰਾਸਤ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਲੈਕਚਰ ਦੇ ਅੰਤ ਵਿਚ ਡਾ. ਹਰਜੀਤ ਸਿੰਘ ਨੇ ਵਿਦਵਾਨ ਬੁਲਾਰੇ ਅਤੇ ਸਮੂਹ ਸਰੋਤਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਫਾਊਂਡੇਸ਼ਨ ਅਤੇ ਗੁਰਮਤਿ ਕਾਲਜ, ਪਟਿਆਲਾ ਵਲੋਂ ਲੰਮੇ ਸਮੇਂ ਤੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਲੋਕਾਈ ਤੱਕ ਪਹੁੰਚਾਉਣ ਲਈ ਸੈਮੀਨਾਰ ਤੇ ਵੈਬੀਨਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਡਾ. ਹਰਜੀਤ ਸਿੰਘ ਅਤੇ ਕਾਲਜ ਸਟਾਫ਼ ਵਲੋਂ ਡਾ. ਤੇਜਿੰਦਰਪਾਲ ਸਿੰਘ ਨੂੰ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ। ਡਾ. ਤੇਜਿੰਦਰਪਾਲ ਸਿੰਘ ਨੇ ਵੀ ਗੁਰਮਤਿ ਕਾਲਜ ਦੀ ਲਾਇਬ੍ਰੇਰੀ ਲਈ ਤਿੰਨ ਪੁਸਤਕਾਂ ਭੇਟ ਕੀਤੀਆਂ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਕੁਝ ਕਿਤਾਬਚੇ ਦਿੱਤੇ। ਇਸ ਵਿਸ਼ੇਸ਼ ਲੈਕਚਰ ਵਿਚ ਮੈਡਮ ਪ੍ਰਭਜੋਤ ਕੌਰ, ਪ੍ਰੋ. ਬਲਵਿੰਦਰ ਸਿੰਘ, ਕੁਲਦੀਪ ਸਿੰਘ, ਬੀਬਾ ਰਮਨੀਤ ਕੌਰ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਾਭਾ ਵਿਖੇ ਦੇਸ਼ ਦੇ ਅਵਤਾਰਾਂ ਤੇ ਮਹਾਨ ਯੋਧਿਆਂ ਬਾਰੇ ਕਰਵਾਇਆ ਸੈਮੀਨਾਰ ਅਗਲੀ ਖ਼ਬਰ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਦਿੱਤੀ ਜਾਵੇਗੀ ਤਰਜੀਹ- ਐਸ. ਐਸ. ਪੀ. ਹੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।