06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਰਿਆਸਤੀ ਸ਼ਹਿਰ ਨਾਭਾ ’ਚ ਅਸ਼ਟਮੀ ਦਾ ਤਿਉਹਾਰ ਮਨਾਇਆ

ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਜਿੱਥੇ ਦੇਸ਼ ਭਰ ਅੰਦਰ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਉੱਥੇ ਇਹ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਰਿਆਸਤੀ ਸ਼ਹਿਰ ਨਾਭਾ ਵਿਖੇ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿੱਥੇ ਮੰਦਰਾਂ ਨੂੰ ਪੂਰੀ ਤਰ੍ਹਾਂ ਵੱਖ ਵੱਖ ਤਰੀਕਿਆਂ ਨਾਲ ਸਜਾਇਆ ਗਿਆ ਉੱਥੇ ਮੰਦਰਾਂ ਵਿੱਚ ਸਾਰੀ ਰਾਤ ਰੌਣਕਾਂ ਵੀ ਵੇਖਣ ਨੂੰ ਮਿਲੀਆਂ। ਸਮੁੱਚੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਵੱਖ-ਵੱਖ ਮੰਦਰਾਂ ਵਿੱਚ ਪਹੁੰਚ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 06-09-2026
ਨਾਭਾ, 5 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਜਿੱਥੇ ਦੇਸ਼ ਭਰ ਅੰਦਰ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਉੱਥੇ ਇਹ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਰਿਆਸਤੀ ਸ਼ਹਿਰ ਨਾਭਾ ਵਿਖੇ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿੱਥੇ ਮੰਦਰਾਂ ਨੂੰ ਪੂਰੀ ਤਰ੍ਹਾਂ ਵੱਖ ਵੱਖ ਤਰੀਕਿਆਂ ਨਾਲ ਸਜਾਇਆ ਗਿਆ ਉੱਥੇ ਮੰਦਰਾਂ ਵਿੱਚ ਸਾਰੀ ਰਾਤ ਰੌਣਕਾਂ ਵੀ ਵੇਖਣ ਨੂੰ ਮਿਲੀਆਂ। ਸਮੁੱਚੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਵੱਖ-ਵੱਖ ਮੰਦਰਾਂ ਵਿੱਚ ਪਹੁੰਚ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ੍ਰੀ ਕ੍ਰਿਸ਼ਨ ਜਨਮ ਆਸ਼ਟਮੀ ਮੌਕੇ ਮੰਦਰਾਂ ਵਿੱਚ ਆਉਣ ਜਾਣ ਵਾਲੀਆਂ ਸੰਗਤਾਂ ਲਈ ਵੱਖ ਵੱਖ ਸੰਸਥਾਵਾਂ ਵੱਲੋਂ ਵੱਖ ਵੱਖ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ, ਜਿਨਾਂ ਵਿੱਚ ਭਾਰੀ ਰੌਣਕਾਂ ਵੇਖਣ ਨੂੰ ਮਿਲੀਆਂ। ਨਾਭਾ ਦੇ ਕਿਲਾ ਚੌਂਕ ਵਿਖੇ ਲੰਗਰ ਵਿੱਚ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਮਨਾਉਣੇ ਚਾਹੀਦੇ ਹਨ ਕਿਉਂ ਜੋ ਇਸ ਨਾਲ ਆਪਸੀ ਭਾਈਚਾਰਕ ਸਾਂਝ ਵਿਚ ਵਾਧਾ ਹੁੰਦਾ ਹੈ। ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਬਹੁਤ ਹੀ ਸੁੰਦਰ ਮਨਮੋਹਿਕ ਝਾਕੀਆਂ ਵੀ ਸਜਾਈਆਂ ਗਈਆਂ ਸਨ। ਨਾਭਾ ਦੀ ਘਾਹ ਮੰਡੀ ਵਿਖੇ ਗੁਪਤਾ ਪਰਿਵਾਰ ਵੱਲੋਂ ਹਰ ਇੱਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਧਾਨ ਰਮੇਸ਼ ਗੁਪਤਾ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ ਜਿਸ ਦੌਰਾਨ ਐਸ.ਪੀ. ਪਟਿਆਲਾ ਦਵਿੰਦਰ ਅੱਤਰੀ ਵੱਲੋਂ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਗਈ ਅਤੇ ਸਮੂਹ ਸ਼ਹਿਰ ਵਾਸੀਆਂ ਤੇ ਹਲਕੇ ਦੇ ਲੋਕਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਗਈ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆ ਵਾਲਾ, ਚਰਨ ਸਿੰਘ ਰਲਹਨ ਐਮਡੀ ਮਲਕੀਤ ਕੰਬਾਈਨ, ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ, ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ, ਜਸਦੀਪ ਸਿੰਘ ਖੰਨਾ ਪ੍ਰਧਾਨ ਨਗਰ ਕੌਂਸਲ ਨਾਭਾ, ਕੋਤਵਾਲੀ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ, ਵਿਨੇ ਛੱਤਵਾਲ, ਧਨੰਜੇ ਵਾਲੀਆ ਆਦਿ ਤੋਂ ਇਲਾਵਾ ਹੋਰ ਵੀ ਸ਼ਹਿਰ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਵੱਖ-ਵੱਖ ਮੰਦਰਾਂ ’ਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ’ਚ ਮੱਥਾ ਟੇਕਿਆ ਅਗਲੀ ਖ਼ਬਰ ਹਲਕਾ ਸਨੌਰ ਦੇ ਲੋਕਾਂ ਦੀ ਆਵਾਜ਼ ਬਣਕੇ ਉਭਰੇ ‘ਰਣਜੋਧ ਸਿੰਘ ਹਡਾਣਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।