06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਿਧਾਇਕ ਦੇਵ ਮਾਨ ਨੇ ਵੱਖ-ਵੱਖ ਮੰਦਰਾਂ ’ਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ’ਚ ਮੱਥਾ ਟੇਕਿਆ

ਨਾਭਾ, 5 ਸਤੰਬਰ (ਵਰਿੰਦਰ ਵਰਮਾ)-ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਮੱਥਾ ਟੇਕਿਆ, ਪੂਜਾ-ਅਰਚਨਾ ਕੀਤੀ ਅਤੇ ਸੂਬੇ ਦੇ ਨਾਲ-ਨਾਲ ਹਲਕੇ ਦੀ ਖੁਸ਼ਹਾਲੀ, ਸੁੱਖ-ਸ਼ਾਂਤੀ ਤੇ ਲੋਕਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੁਆਰਾ ਦਿੱਤੇ ਗਏ ਕਰਮ ਅਤੇ ਧਰਮ ਦੇ ਮਾਰਗ ਨੂੰ ਯਾਦ ਕੀਤਾ।

ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਮੌਕੇ ਮੰਦਰਾਂ ਵਿਚ ਨਤਮਸਤਕ ਹੋਣ ਦਾ ਦ੍ਰਿਸ਼। ਤਸਵੀਰ : ਵਰਿੰਦਰ ਵਰਮਾ 06-09-2026
ਨਾਭਾ, 5 ਸਤੰਬਰ (ਵਰਿੰਦਰ ਵਰਮਾ)-ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਮੱਥਾ ਟੇਕਿਆ, ਪੂਜਾ-ਅਰਚਨਾ ਕੀਤੀ ਅਤੇ ਸੂਬੇ ਦੇ ਨਾਲ-ਨਾਲ ਹਲਕੇ ਦੀ ਖੁਸ਼ਹਾਲੀ, ਸੁੱਖ-ਸ਼ਾਂਤੀ ਤੇ ਲੋਕਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਉਨ੍ਹਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੁਆਰਾ ਦਿੱਤੇ ਗਏ ਕਰਮ ਅਤੇ ਧਰਮ ਦੇ ਮਾਰਗ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਹੈ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਵਲੋਂ ਦਿੱਤੇ ਗਏ ਧਰਮ, ਸਚਾਈ, ਨੇਕੀ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਵਿਚ ਪਿਆਰ, ਭਾਈਚਾਰਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਵਿਚ ਆਪਸੀ ਪਿਆਰ ਅਤੇ ਏਕਤਾ ਨੂੰ ਵਧਾਇਆ ਜਾ ਸਕਦਾ ਹੈ। ਇਸ ਮੌਕੇ ਮੰਦਰਾਂ ਦੇ ਮੁੱਖ ਸੇਵਾਦਾਰਾ ਵਲੋਂ ਵਿਧਾਇਕ ਦੇਵ ਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਮੰਦਰ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਸਚਾਈ, ਨੇਕੀ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ֹ’ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਬ੍ਰਹਮਕੁਮਾਰੀ ਆਸ਼ਰਮ ਤੋਂ ਰੇਖਾ ਦੀਦੀ, ਵੀਨਾ ਦੀਦੀ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਓਮ ਪ੍ਰਕਾਸ਼ ਗਰਗ, ਨਰੇਸ਼ ਕੁਮਾਰ ਗਰਗ, ਜਸਵੀਰ ਸਿੰਘ ਛਿੰਦਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਸਕਰੈਪ ਦੀ ਗੱਡੀ ਫੜਨ ਮੌਕੇ ਈ.ਟੀ.ਓ. ਨਾਲ ਗਾਲੀ-ਗਲੋਚ ਕਰਨ ’ਤੇ 9 ਨਾਮਜ਼ਦ ਅਗਲੀ ਖ਼ਬਰ ਰਿਆਸਤੀ ਸ਼ਹਿਰ ਨਾਭਾ ’ਚ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।