06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫਤਿਹਪੁਰ ਵਿਖੇ ਮਨਾਇਆ ਅਧਿਆਪਕ ਦਿਵਸ

ਸਮਾਣਾ, 5 ਸਤੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ।

ਅਜੀਤ ਡੈਸਕ 06-09-2026
ਸਮਾਣਾ, 5 ਸਤੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਉਸ ਤੋਂ ਬਾਅਦ ਅਧਿਆਪਕਾਂ ਨੇ ਅਧਿਆਪਕ ਦਿਵਸ ਦੇ ਨਾਲ ਸੰਬੰਧਿਤ ਭਾਸ਼ਣ ਤੇ ਕਵਿਤਾ ਆਦਿ ਪੇਸ਼ ਕੀਤੇ। ਸਮਾਰੋਹ ਦੌਰਾਨ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਖੇਡਾਂ ਵੀ ਕਰਵਾਈਆਂ ਗਈਆਂ, ਜਿਸ ਵਿਚ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕ ਸਕੂਲ ਪ੍ਰਧਾਨ ਪਰਦਮਨ ਸਿੰਘ ਵਿਰਕ, ਜਨਰਲ ਸਕੱਤਰ ਬਲਵਿੰਦਰ ਸਿੰਘ, ਸੀਨੀਅਰ ਉਪ-ਪ੍ਰਧਾਨ ਗੁਲਜਾਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੰਤ ਸਿੰਘ, ਗੁਰਦੇਵਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ, ਸਕੂਲ ਪਿ੍ਰੰਸੀਪਲ ਸੁਨੀਤਾ ਰਾਣੀ, ਬਲਬੀਰ ਸਿੰਘ ਧਾਰੀਵਾਲ ਅਤੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਅਧਿਆਪਕਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਪਟਿਆਲਾ ਦਿਹਾਤੀ ਹਲਕੇ ’ਚ ਜਨਮ ਅਸ਼ਟਮੀ ਸਮਾਗਮਾਂ ’ਚ ਸ਼ਾਮਿਲ ਹੋਏ ਗੁਰਜੀਤ ਸਿੰਘ ਕੋਹਲੀ ਅਗਲੀ ਖ਼ਬਰ ‘ ਡੀਜੀ ਪੰਜਾਬ’ ਪੋਰਟਲ ਡਿਜੀਟਲ ਕ੍ਰਾਂਤੀ ਵੱਲ ਮਾਨ ਸਰਕਾਰ ਦਾ ਅਹਿਮ ਕਦਮ : ਸੁਰਜੀਤ ਸਿੰਘ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।