07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜਨਮ ਅਸ਼ਟਮੀ ਮੌਕੇ ਪਟਿਆਲਾ ਦੇ ਪ੍ਰਮੁੱਖ ਮੰਦਰਾਂ ’ਚ ਮੋਹਿਤ ਮੋਹਿੰਦਰਾ ਹੋਏ ਨਤਮਸਤਕ

ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜਨਮ ਅਸ਼ਟਮੀ ਦੇ ਪਵਿੱਤਰ ਤੇ ਸ਼ੁਭ ਦਿਹਾੜੇ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਪਾਵਨ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਸ੍ਰੀ ਰਮ ਦਰਬਾਰ ਮੰਦਰ ਤਫ਼ਜ਼ਲਪੁਰਾ, ਸ਼ਿਵ ਮੰਦਰ ਗੁਰਬਖ਼ਸ਼ ਕਲੋਨੀ, ਸ੍ਰੀ ਰਾਧਾ ਕ੍ਰਿਸ਼ਨ ਮੰਦਰ ਏਕਤਾ ਨਗਰ-ਏ, ਸ੍ਰੀ ਰਾਧੇ ਸ਼ਿਆਮ ਮੰਦਰ ਅਰਬਨ ਅਸਟੇਟ ਫੇਜ਼-2, ਸ਼੍ਰੀ ਵੈਸ਼ਨੋ ਦੇਵੀ ਮੰਦਰ ਜੁਝਾਰ ਨਗਰ, ਸ਼ੇਰਾਂ ਵਾਲਾ ਸਿੱਧ ਸ੍ਰੀ ਹਨੂਮਾਨ ਮੰਦਰ ਤ੍ਰਿਪੜੀ, ਸ਼ਿਵ ਮੰਦਰ ਦਸ਼ਮੇਸ਼ ਨਗਰ ਅਤੇ ਪਿੰਡ ਚਲੈਲਾਂ ਸਥਿਤ ਮੰਦਰ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ।

ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜਨਮ ਅਸ਼ਟਮੀ ਦੇ ਪਵਿੱਤਰ ਤੇ ਸ਼ੁਭ ਦਿਹਾੜੇ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਪਾਵਨ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਸ੍ਰੀ ਰਮ ਦਰਬਾਰ ਮੰਦਰ ਤਫ਼ਜ਼ਲਪੁਰਾ, ਸ਼ਿਵ ਮੰਦਰ ਗੁਰਬਖ਼ਸ਼ ਕਲੋਨੀ, ਸ੍ਰੀ ਰਾਧਾ ਕ੍ਰਿਸ਼ਨ ਮੰਦਰ ਏਕਤਾ ਨਗਰ-ਏ, ਸ੍ਰੀ ਰਾਧੇ ਸ਼ਿਆਮ ਮੰਦਰ ਅਰਬਨ ਅਸਟੇਟ ਫੇਜ਼-2, ਸ਼੍ਰੀ ਵੈਸ਼ਨੋ ਦੇਵੀ ਮੰਦਰ ਜੁਝਾਰ ਨਗਰ, ਸ਼ੇਰਾਂ ਵਾਲਾ ਸਿੱਧ ਸ੍ਰੀ ਹਨੂਮਾਨ ਮੰਦਰ ਤ੍ਰਿਪੜੀ, ਸ਼ਿਵ ਮੰਦਰ ਦਸ਼ਮੇਸ਼ ਨਗਰ ਅਤੇ ਪਿੰਡ ਚਲੈਲਾਂ ਸਥਿਤ ਮੰਦਰ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਅਤੇ ਪਵਿੱਤਰ ਗੀਤਾ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਹਮੇਸ਼ਾ ਸੱਚ, ਧਰਮ, ਨਿਆਂ ਅਤੇ ਨਿਸ਼ਕਾਮ ਕਰਮ ਦੇ ਮਾਰਗ ‘ਤੇ ਚੱਲਣ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਤਿਉਹਾਰ ਦੀ ਵਧਾਈ ਦਿੰਦਿਆਂ ਸਭ ਦੀ ਚੜ੍ਹਦੀਕਲਾ ਦੀ ਕਾਮਨਾ ਕੀਤੀ। ਇਸ ਮੌਕੇ ਵੱਖ-ਵੱਖ ਮੰਦਰ ਕਮੇਟੀਆਂ ਅਤੇ ਪ੍ਰਬੰਧਕਾਂ ਵਲੋਂ ਮੋਹਿਤ ਮੋਹਿੰਦਰਾ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਜਸਪਾਲ ਸਿੰਘ ਭੰਗੂ ਨੇ ਵੱਖ-ਵੱਖ ਪਿੰਡਾਂ ’ਚ ਗੁੱਗਾ ਜਾਹਰ ਪੀਰ ਦੀਆਂ ਮਾੜੀਆਂ ’ਤੇ ਹਾਜ਼ਰੀ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਬੀ. ਬੀ. ਈ. ਓ. ਪਟਿਆਲਾ-3 ਵਲੋਂ ਅਧਿਆਪਕਾਂ ਦਾ ਸਨਮਾਨ ਬਲਾਕ ਦੇ 22 ਸਕੂਲਾਂ ਨੇ ਮਿਸ਼ਨ ਸਮਰੱਥ 4.0...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।