07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ ਆਪ’ ਸਰਕਾਰ ਨੇ ਪੰਜਾਬ ਦੇ ਅਧਿਆਪਕਾਂ ਨਾਲ ਕੀਤਾ ਵਿਸ਼ਵਾਸਘਾਤ- ਜਸਪਾਲ ਸਿੰਘ ਭੰਗੂ

ਘਨੌਰ, 6 ਸਤੰਬਰ, (ਸਰਦਾਰਾ ਸਿੰਘ ਲਾਛੜੂ)-ਅਧਿਆਪਕ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ਆਪਣੀ ਬਹੁਚਰਚਿਤ ‘ਸਿੱਖਿਆ ਕ੍ਰਾਂਤੀ’ ਨੂੰ ਇੱਕ ਖੋਖਲੇ ਸਿਆਸੀ ਨਾਅਰੇ ਵਿਚ ਬਦਲਣ ਦਾ ਦੋਸ਼ ਲਗਾਇਆ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੂੰ ਇਕ ਅਧਿਆਪਕ ਦਾ ਪੁੱਤਰ ਦੱਸਦੇ ਹਨ ਪਰ ਉਨ੍ਹਾਂ ਦੀ ਸਰਕਾਰ ਵਿਚ ਅਧਿਆਪਕਾਂ ਨੂੰ ਬੇਇੱਜ਼ਤੀ, ਪੁਲਿਸ ਕਾਰਵਾਈ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 07-09-2026
ਘਨੌਰ, 6 ਸਤੰਬਰ, (ਸਰਦਾਰਾ ਸਿੰਘ ਲਾਛੜੂ)-ਅਧਿਆਪਕ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਅਧਿਆਪਕਾਂ ਨਾਲ ਵਿਸ਼ਵਾਸਘਾਤ ਕਰਨ ਅਤੇ ਆਪਣੀ ਬਹੁਚਰਚਿਤ ‘ਸਿੱਖਿਆ ਕ੍ਰਾਂਤੀ’ ਨੂੰ ਇੱਕ ਖੋਖਲੇ ਸਿਆਸੀ ਨਾਅਰੇ ਵਿਚ ਬਦਲਣ ਦਾ ਦੋਸ਼ ਲਗਾਇਆ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੂੰ ਇਕ ਅਧਿਆਪਕ ਦਾ ਪੁੱਤਰ ਦੱਸਦੇ ਹਨ ਪਰ ਉਨ੍ਹਾਂ ਦੀ ਸਰਕਾਰ ਵਿਚ ਅਧਿਆਪਕਾਂ ਨੂੰ ਬੇਇੱਜ਼ਤੀ, ਪੁਲਿਸ ਕਾਰਵਾਈ ਅਤੇ ਅਣਗਹਿਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਅਧਿਆਪਕਾਂ ਲਈ ਇਹ ਜਸ਼ਨ ਦਾ ਨਹੀਂ, ਸਗੋਂ ਕਾਲਾ ਦਿਵਸ ਹੈ। ਆਮ ਅਦਮੀ ਪਾਰਟੀ ਨੇ ਐਸ. ਸੀ. ਅਤੇ ਬੀ. ਸੀ. ਵਰਗਾਂ ਦੇ ਰਾਖਵੇਂਕਰਨ ਦੇ ਹੱਕਾਂ ਦੀ ਅਣਦੇਖੀ ਦਾ ਵੀ ਦੋਸ਼ ਲਗਾਇਆ। 1,013 ਲੈਕਚਰਾਰ ਆਸਾਮੀਆਂ ਦੀ ਅਧਿਸੂਚਨਾ ਵਿਚ ਕਥਿਤ ਤੌਰ ’ਤੇ ਐਸ.ਸੀ. ਅਤੇ ਬੀ.ਸੀ. ਉਮੀਦਵਾਰਾਂ ਲਈ ਕੋਈ ਰਾਖਵਾਂਕਰਨ ਨਹੀਂ ਦਿੱਤਾ ਗਿਆ, ਜਦਕਿ 25 ਫ਼ੀਸਦੀ ਰਾਖਵਾਂਕਰਨ ਲਾਜ਼ਮੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਖਾਲੀ ਆਸਾਮੀਆਂ ਭਰੀਆਂ ਜਾਣਗੀਆਂ, ਬੇਲੋੜੇ ਗੈਰ-ਅਕਾਦਮਿਕ ਕੰਮ ਖ਼ਤਮ ਕੀਤੇ ਜਾਣਗੇ ਅਤੇ ਅਧਿਆਪਕਾਂ ਦੀ ਸ਼ਾਨ, ਸਨਮਾਨ ਅਤੇ ਸੁਰੱਖਿਆ ਪੂਰੀ ਤਰ੍ਹਾਂ ਬਹਾਲ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਵ. ਹਮੀਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਡਵੀਜ਼ਨਲ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ‘ਤੇ ਲੱਗੇ ਐਸ. ਆਈ. ਆਰ. ਦੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ * ਪਟਿਆਲਾ ਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।