07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਟਿਆਲਾ ਦਿਹਾਤੀ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਨਾਲ ਜੋੜਨਾ ਮੇਰਾ ਸੰਕਲਪ- ਕਰੁਣ ਕੌੜਾ ਪਿੰਡ ਰੋਹਟਾ ਵਿਖੇ ਛੇਵਾਂ ਵਿਸ਼ਾਲ ਕੁਸ਼ਤੀ ਮੁਕਾਬਲਾ; ਕਰੁਣ ਕੌੜਾ ਨੇ ਖਿਡਾਰੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ

ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਰੋਹਟਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸੋਸ਼ਲ ਵੈੱਲਫੇਅਰ ਸੁਸਾਇਟੀ, ਰੋਹਟਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਛੇਵਾਂ ਵਿਸ਼ਾਲ ਕੁਸ਼ਤੀ ਮੁਕਾਬਲਾ ਕਰਵਾਇਆ ਗਿਆ। ਇਸ ਸਮਾਗਮ ਵਿਚ ਸੀਨੀਅਰ ਭਾਜਪਾ ਆਗੂ ਕਰੁਣ ਕੌੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਪਹਿਲਵਾਨਾਂ ਤੇ ਨੌਜਵਾਨ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।

ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਰੋਹਟਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸੋਸ਼ਲ ਵੈੱਲਫੇਅਰ ਸੁਸਾਇਟੀ, ਰੋਹਟਾ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਛੇਵਾਂ ਵਿਸ਼ਾਲ ਕੁਸ਼ਤੀ ਮੁਕਾਬਲਾ ਕਰਵਾਇਆ ਗਿਆ। ਇਸ ਸਮਾਗਮ ਵਿਚ ਸੀਨੀਅਰ ਭਾਜਪਾ ਆਗੂ ਕਰੁਣ ਕੌੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਪਹਿਲਵਾਨਾਂ ਤੇ ਨੌਜਵਾਨ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਕਰੁਣ ਕੌੜਾ ਨੇ ਕਿਹਾ ਕਿ ਪਟਿਆਲਾ ਦਿਹਾਤੀ ਦੀ ਨੌਜਵਾਨੀ ਨੂੰ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਬਚਾ ਕੇ ਖੇਡਾਂ, ਸਿੱਖਿਆ ਤੇ ਰੁਜ਼ਗਾਰ ਨਾਲ ਜੋੜਨਾ ਉਨ੍ਹਾਂ ਦਾ ਮੁੱਖ ਸੰਕਲਪ ਹੈ। ਸਮਾਗਮ ਦੌਰਾਨ ਵਾਤਾਵਰਣ ਦੀ ਸੰਭਾਲ ਦਾ ਵਿਸ਼ੇਸ਼ ਸੁਨੇਹਾ ਦਿੰਦਿਆਂ 300 ਪੌਦੇ ਮੁਫ਼ਤ ਵੰਡੇ ਗਏ ਤੇ ਕਰੁਣ ਕੌੜਾ ਨੇ ਖ਼ੁਦ ਵੀ ਇਕ ਪੌਦਾ ਲਗਾਇਆ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸੋਸ਼ਲ ਵੈੱਲਫੇਅਰ ਸੁਸਾਇਟੀ, ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ, ਸਮਾਜ ਸੇਵਾ ਤੇ ਵਾਤਾਵਰਣ ਸੰਭਾਲ ਨੂੰ ਸਮਰਪਿਤ ਅਜਿਹੇ ਉਪਰਾਲੇ ਪੰਜਾਬ ਦੇ ਹਰ ਪਿੰਡ ਵਿਚ ਹੋਣੇ ਚਾਹੀਦੇ ਹਨ। ਇਸ ਮੌਕੇ ਸ਼ਰਨਜੀਤ ਸਿੰਘ, ਧਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਐਡਵੋਕੇਟ ਹਰਭਗਵਾਨ ਸਿੰਘ, ਰਾਜਵੀਰ ਖੱਟੜਾ, ਹਰਵਿੰਦਰ ਸਿੰਘ, ਜਸਬੀਰ ਸਿੰਘ, ਰਣਧੀਰ ਸਿੰਘ, ਪਿਆਰਾ ਸਿੰਘ, ਕੂਕੂ ਬਾਤਿਸ਼ ਅਤੇ ਅਨਿਲ ਅੱਤਰੀ ਸਮੇਤ ਪੰਚਾਇਤ ਮੈਂਬਰ, ਸੁਸਾਇਟੀ ਦੇ ਅਹੁਦੇਦਾਰ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਦੁਲੱਦੀ ਵਿਖੇ ਮਨਾਇਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦਾ ਜਨਮ ਦਿਹਾੜਾ ਅਗਲੀ ਖ਼ਬਰ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਫ਼-ਸੁਥਰੇ ਪੰਜਾਬ ਦੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ- ਹਡਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।