07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਪਟਿਆਲਾ, 6 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕ੍ਰਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਲਾਸ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਕੀਤੀ।

ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕ੍ਰਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਲਾਸ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪ੍ਰਿੰਸੀਪਲ ਹਿੰਮਤ ਕੌਰ ਅਤੇ ਡਾਇਰੈਕਟਰ ਰਮਣੀਕ ਘੁੰਮਣ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦਾ ਰੂਪ ਧਾਰਨ ਕੀਤਾ ਹੋਇਆ ਸੀ। ਬੱਚਿਆਂ ਦੇ ਮਾਸੂਮ ਚਿਹਰੇ ’ਤੇ ਉਨ੍ਹਾਂ ਦੀ ਮੁਸਕਰਾਹਟ ਵਾਤਾਵਰਣ ਨੂੰ ਰੰਗੀਨ ਕਰ ਰਹੀ ਸੀ। ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਬੱਚਿਆਂ ਨੂੰ ਪਾਵਨ ਉਤਸਵ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਕ੍ਰਿਸ਼ਨ ਵਰਗੀਆਂ ਮਹਾਨ ਸ਼ਖਸ਼ੀਅਤਾਂ ਤੋਂ ਪਿਆਰ ,ਮਿਲਵਰਤਨ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਸਿੱਖਿਆ ਲੈਣੀ ਚਾਹੀਦੀ ਹੈ। ਪ੍ਰਿੰਸੀਪਲ ਹਿੰਮਤ ਕੌਰ ਨੇ ਬੱਚਿਆਂ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਰਮਣੀਕ ਘੁੰਮਣ ਨੇ ਬੀ.ਐਡ. ਦੇ ਵਿਦਿਆਰਥੀਆਂ ਦੇ ਯੋਗਦਾਨ ਦੀ ਸ਼ਲਾਘ ਕੀਤੀ।
ਪਿਛਲੀ ਖ਼ਬਰ ਨਵ ਨਿਯੁਕਤ ਬੁਲਾਰੇ ਕਰਨਵੀਰ ਸਿੰਘ ਨੌਰੰਗਵਾਲਾ ਨੂੰ ਚੇਅਰਮੈਨ ਬਲਜਿੰਦਰ ਢਿੱਲੋਂ ਵਲੋਂ ਕੀਤਾ ਸਨਮਾਨਿਤ ਅਗਲੀ ਖ਼ਬਰ ਹਲਕਾ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।