ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਗੁੱਗਾ ਨੌਮੀ ਮੌਕੇ ਗੌਰਵ ਸੰਧੂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ
ਸਨੌਰ, 6 ਸਤੰਬਰ (ਸੋਖਲ)- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗੁੱਗਾ ਨੌਮੀ ਦੇ ਪਵਿੱਤਰ ਤਿਉਹਾਰਾਂ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਸਨੌਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੌਰਵ ਸੰਧੂ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।
ਅਜੀਤ ਡੈਸਕ
07-09-2026