11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੁਲਿਸ ਨੇ ਕਤਲ ਮਾਮਲੇ ’ਚ ਲੁੜੀਂਦੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਰਾਜਪੁਰਾ, 9 ਸਤੰਬਰ (ਜੀ. ਪੀ.

ਰਾਜਪੁਰਾ ਮਿੰਨੀ ਸਕੱਤਰੇਤ ਵਿਖੇ ਡੀ.ਐੱਸ.ਪੀ. ਘਨੌਰ ਦਲਜੀਤ ਸਿੰਘ ਵਿਰਕ ਕਤਲ ਦੇ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਗੁਰਵਿੰਦਰ ਪਾਲ ਸਿੰਘ 10-09-2026
ਰਾਜਪੁਰਾ, 9 ਸਤੰਬਰ (ਜੀ.ਪੀ. ਸਿੰਘ)- ਥਾਣਾ ਘਨੌਰ ਪੁਲਿਸ ਨੇ ਕਤਲ ਦੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਮੁਲਜ਼ਮ ਕਾਕਾ ਸਿੰਘ ਪੁੱਤਰ ਭਾਨ ਸਿੰਘ ਵਾਸੀ ਪਿੰਡ ਊਂਟਸਰ ਥਾਣਾ ਘਨੌਰ ਜ਼ਿਲ੍ਹਾ ਪਟਿਆਲਾ ਨੂੰ 24 ਘੰਟਿਆਂ ’ਚ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਕ ਮਿੰਨੀ ਸਕੱਤਰੇਤ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਸਰਕਲ ਘਨੌਰ ਦੇ ਡੀ.ਐੱਸ.ਪੀ. ਦਲਜੀਤ ਸਿੰਘ ਵਿਰਕ, ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦੇ ਇੰਚਾਰਜ ਇੰਸਪੈਕਟਰ ਮਨਪ੍ਰੀਤ ਸਿੰਘ, ਥਾਣਾ ਘਨੌਰ ਪੁਲਿਸ ਦੇ ਮੁੱਖ ਅਫ਼ਸਰ ਥਾਣੇਦਾਰ ਗੁਰਮੁਖ ਸਿੰਘ, ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਸਵਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ 7 ਸਤੰਬਰ ਨੂੰ ਸੋਨੂੰ ਪੁੱਤਰ ਧਰਮ ਸਿੰਘ ਵਾਸੀ ਪਿੰਡ ਸ਼ਮਸਪੁਰ ਨੇ ਬਿਆਨ ਦਰਜ ਕਰਵਾਏ ਸਨ ਕਿ ਉਸ ਦਾ ਪਿਤਾ ਧਰਮ ਸਿੰਘ (48) ਵਾਸੀ ਪਿੰਡ ਸ਼ਮਸਪੁਰ ਦੀ ਲਾਸ਼ ਪਿੰਡ ਊਂਟਸਰ ਦੇ ਸ਼ਮਸ਼ਾਨਘਾਟ ਵਿਚ ਬੋਹੜ ਦੇ ਦਰਖ਼ਤ ਹੇਠਾਂ ਸੀਮਿੰਟ ਦੇ ਥੜੇ ’ਤੇ ਖੂਨ ਨਾਲ ਲੱਥ-ਪੱਥ ਪਈ ਸੀ, ਜਿਸ ਦੀ ਹੱਤਿਆ ਕੀਤੀ ਗਈ ਸੀ। ਇਸ ਤੋਂ ਬਾਅਦ ਸਪੈਸ਼ਲ ਸੈਲ ਰਾਜਪੁਰਾ ਪੁਲਿਸ ਦੇ ਇੰਸਪੈਕਟਰ ਮਨਪ੍ਰੀਤ ਸਿੰਘ ਤੇ ਥਾਣਾ ਘਨੌਰ ਦੇ ਇੰਚਾਰਜ ਥਾਣੇਦਾਰ ਗੁਰਮੁਖ ਸਿੰਘ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਅਤੇ ਤਕਨੀਕੀ ਢੰਗ ਨਾਲ ਜਾਂਚ ਕਰਦਿਆਂ ਮੁਲਜ਼ਮ ਕਾਕਾ ਸਿੰਘ ਵਾਸੀ ਪਿੰਡ ਊਂਟਸਰ ਨੂੰ 8 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਾਕਾ ਸਿੰਘ ਨੂੰ ਸ਼ੱਕ ਸੀ ਕਿ ਧਰਮ ਸਿੰਘ ਉਸ ਦੀ ਪਤਨੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਰੰਜਿਸ਼ ਦੇ ਚੱਲਦਿਆਂ 6 ਸਤੰਬਰ ਦੀ ਰਾਤ ਕਾਕਾ ਸਿੰਘ ਅਤੇ ਧਰਮ ਸਿੰਘ ਦੋਵੇਂ ਇਕੱਠੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਹੋਈ ਤਕਰਾਰ ਤੋਂ ਬਾਅਦ ਮੁਲਜ਼ਮ ਨੇ ਕਥਿਤ ਤੌਰ ’ਤੇ ਧਰਮ ਸਿੰਘ ਦੇ ਗਲੇ ਨੂੰ ਰੱਸੀ ਦੇ ਨਾਲ ਘੋਟਿਆ ਅਤੇ ਫਿਰ ਉਸ ਦੇ ਸਿਰ ਦੇ ਪਿਛਲੇ ਪਾਸੇ ਅਤੇ ਮੱਥੇ ’ਤੇ ਇੱਟਾਂ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਵਲੋਂ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।
ਪਿਛਲੀ ਖ਼ਬਰ ਨਿਗਮ ’ਚ ਮੇਅਰ ਦੀ ਅਚਨਚੇਤ ਚੈਕਿੰਗ, ਗ਼ੈਰ-ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ਼ ਅਗਲੀ ਖ਼ਬਰ ਪਿੰਡ ਨੂਰਪੁਰ ਫਰਾਂਸਵਾਲਾ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।