11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹਰਦੀਪ ਸਿੰਘ ਸਰਬਸੰਮਤੀ ਨਾਲ ਮੰਜਾਲ ਖੁਰਦ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ

ਭੁੱਨਰਹੇੜੀ, 10 ਸਤੰਬਰ (ਧਨਵੰਤ ਸਿੰਘ)- ਹਲਕਾ ਸਨੌਰ ਅਧੀਨ ਪੈਂਦੀ ਕੋਆਪ੍ਰੇਟਿਵ ਸੁਸਾਇਟੀ ਮੰਜਾਲ ਖੁਰਦ ਦੀ ਪ੍ਰਬੰਧਕੀ ਕਮੇਟੀ ਦੀ ਹੋਈ ਚੋਣ ਦੌਰਾਨ ਹਰਦੀਪ ਸਿੰਘ ਨੂੰ ਸਰਬਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ। ਚੋਣ ਮਗਰੋਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵ-ਨਿਯੁਕਤ ਪ੍ਰਧਾਨ ਹਰਦੀਪ ਸਿੰਘ ਤੇ ਸਮੁੱਚੀ ਪ੍ਰਬੰਧਕੀ ਕਮੇਟੀ ਨੂੰ ਮੁਬਾਰਕਬਾਦ ਦਿੱਤੀ।

ਅਜੀਤ ਡੈਸਕ 11-09-2026
ਭੁੱਨਰਹੇੜੀ, 10 ਸਤੰਬਰ (ਧਨਵੰਤ ਸਿੰਘ)- ਹਲਕਾ ਸਨੌਰ ਅਧੀਨ ਪੈਂਦੀ ਕੋਆਪ੍ਰੇਟਿਵ ਸੁਸਾਇਟੀ ਮੰਜਾਲ ਖੁਰਦ ਦੀ ਪ੍ਰਬੰਧਕੀ ਕਮੇਟੀ ਦੀ ਹੋਈ ਚੋਣ ਦੌਰਾਨ ਹਰਦੀਪ ਸਿੰਘ ਨੂੰ ਸਰਬਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ। ਚੋਣ ਮਗਰੋਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਨਵ-ਨਿਯੁਕਤ ਪ੍ਰਧਾਨ ਹਰਦੀਪ ਸਿੰਘ ਤੇ ਸਮੁੱਚੀ ਪ੍ਰਬੰਧਕੀ ਕਮੇਟੀ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸੇ ਦੌਰਾਨ ਮੇਵਾ ਦਾਸ ਨੂੰ ਉਪ ਪ੍ਰਧਾਨ, ਜਸਵਿੰਦਰ ਕੌਰ ਤੇ ਗਰਨੈਬ ਸਿੰਘ ਨੂੰ ਵੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਪ੍ਰਬੰਧਕੀ ਕਮੇਟੀ ਵਿਚ ਮਨਿੰਦਰ ਸਿੰਘ, ਅਜੀਤ ਸਿੰਘ, ਭੁਪਿੰਦਰ ਸਿੰਘ, ਸਿਕੰਦਰਜੀਤ ਸਿੰਘ, ਹੇਮਰਾਜ ਅਤੇ ਅਮਰਜੀਤ ਕੌਰ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸੈਕਟਰੀ ਬਲਦੇਵ ਸਿੰਘ ਸਮੇਤ ਮੈਂਬਰ, ਪੰਚਾਇਤ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਅਤੇ ਪੇਂਡੂ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਪ੍ਰਬੰਧਕੀ ਕਮੇਟੀ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਸੁਸਾਇਟੀ ਮੈਂਬਰਾਂ ਤੇ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰੇਗੀ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਲਈ ਯਤਨ ਕਰੇਗੀ। ਨਵ-ਨਿਯੁਕਤ ਪ੍ਰਧਾਨ ਹਰਦੀਪ ਸਿੰਘ ਅਤੇ ਪ੍ਰਬੰਧਕੀ ਕਮੇਟੀ ਨੇ ਸਮੂਹ ਮੈਂਬਰਾਂ, ਪਿੰਡ ਵਾਸੀਆਂ ਅਤੇ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕਰਦਿਆਂ ਸੁਸਾਇਟੀ ਦੀ ਬਿਹਤਰੀ ਅਤੇ ਕਿਸਾਨਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ‘ ਆਪ’ ਯੂਥ ਵਿੰਗ ਦੇ ਸੂਬਾ ਸਕੱਤਰ ਹੈਰੀ ਮੁਖਮੈਲਪੁਰ ਦਾ ਸਨਮਾਨ ਅਗਲੀ ਖ਼ਬਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਨੇ ਰਾਣਾ ਗੁਰਜੀਤ ਸਿੰਘ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।