ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਖਰਤਾ ਦਿਵਸ ਮਨਾਇਆ
ਪਟਿਆਲਾ, 10 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਅੰਤਰਰਾਸ਼ਟਰੀ ਸਾਖਰਤਾ ਦਿਵਸ ਦੇ ਸੰਬੰਧ ਵਿਚ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਦਿਆਰਥੀਆਂ ਵਿਚ ਪੜ੍ਹਨ-ਲਿਖਣ ਦੀ ਰੁਚੀ, ਰਚਨਾਤਮਕਤਾ ਤੇ ਵਿਚਾਰ ਪ੍ਰਗਟਾਉਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਲੇਖ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਾਖਰਤਾ ਦੀ ਮਹੱਤਤਾ ਨਾਲ ਸੰਬੰਧਿਤ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ।
ਪਟਿਆਲਾ, 10 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਅੰਤਰਰਾਸ਼ਟਰੀ ਸਾਖਰਤਾ ਦਿਵਸ ਦੇ ਸੰਬੰਧ ਵਿਚ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਦਿਆਰਥੀਆਂ ਵਿਚ ਪੜ੍ਹਨ-ਲਿਖਣ ਦੀ ਰੁਚੀ, ਰਚਨਾਤਮਕਤਾ ਤੇ ਵਿਚਾਰ ਪ੍ਰਗਟਾਉਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਲੇਖ ਮੁਕਾਬਲੇ ਕਰਵਾਏ ਗਏ। ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਾਖਰਤਾ ਦੀ ਮਹੱਤਤਾ ਨਾਲ ਸੰਬੰਧਿਤ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਿੱਖਿਆ ਅਤੇ ਸਾਖਰਤਾ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ ਅਤੇ ਸਮਾਜ ਵਿਚ ਸਿੱਖਿਆ ਦਾ ਚਾਨਣ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਰਜਿਸਟਰਾਰ ਰਾਜ ਕੁਮਾਰ ਗੁਲੇਰੀਆ, ਪ੍ਰਿੰਸੀਪਲ ਡਾ. ਨਵਨੀਤ ਕੌਰ, ਮੈਡਮ ਪਰਮਿੰਦਰ ਕੌਰ, ਪ੍ਰੋ. ਰਿੱਕੂ ਡੇਹਰਾ, ਪ੍ਰੋ. ਰਿੱਤੂ ਅਰੋੜਾ, ਪ੍ਰੋ. ਸਾਕਸ਼ੀ, ਪ੍ਰੋ. ਸੋਨੀਆ ਮਦਾਨ, ਪ੍ਰੋ. ਹਰਵਿੰਦਰ ਸਿੰਘ, ਪੁਸ਼ਪਿੰਦਰ ਸਿੰਘ ਮਿੱਕੀ, ਪ੍ਰੋ. ਸਤਵੰਤ ਕੌਰ, ਸੁਖਦੀਪ ਕੌਰ, ਹਰਵਿੰਦਰ ਸਿੰਘ ਆਕੜ, ਪ੍ਰੋ. ਖੁਸ਼ਤਬੀਅਤ ਕੌਰ, ਪ੍ਰੋ. ਅਮਨਦੀਪ ਕੁਮਾਰ ਤੇ ਪ੍ਰੋ. ਹਰਪ੍ਰੀਤ ਕੌਰ ਆਦਿ ਮੌਜੂਦ ਸਨ।