11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰੋਟਰੀ ਕਲੱਬ ਵਲੋਂ ਅਧਿਆਪਕ ਦਿਵਸ ਮੌਕੇ 82 ਪ੍ਰਿੰਸੀਪਲ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ

ਰਾਜਪੁਰਾ, 10 ਸਤੰਬਰ (ਜੀ. ਪੀ.

ਅਜੀਤ ਡੈਸਕ 11-09-2026
ਰਾਜਪੁਰਾ, 10 ਸਤੰਬਰ (ਜੀ. ਪੀ. ਸਿੰਘ)- ਸਥਾਨਕ ਰੋਟਰੀ ਕਲੱਬ ਵਲੋਂ ਪ੍ਰਧਾਨ ਰੋਟੇਰੀਅਨ ਸੁਮਿਤ ਮਹਿਤਾ ਅਤੇ ਸਕੱਤਰ ਐਡਵੋਕੇਟ ਨਵਦੀਪ ਅਰੋੜਾ ਦੀ ਪ੍ਰਧਾਨਗੀ ਹੇਠ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੇ ਭਵਿੱਖ ਨੂੰ ਸਿਰਜਣ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਉਹਨਾਂ ਦੇ ਅਹਿਮ ਯੋਗਦਾਨ ਨੂੰ ਦੇਖਦਿਆਂ ਸਨਮਾਨ ਕੀਤਾ ਗਿਆ। ਸਮਾਗਮ ਵਿਚ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰੋਟੇਰੀਅਨ ਨਗਰ ਕੌਂਸਲ ਦੇ ਪ੍ਰਧਾਨ ਰਿਤੇਸ਼ ਬਾਂਸਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਦੌਰਾਨ ਰਾਜਪੁਰਾ ਦੇ 31 ਸਕੂਲਾਂ ਨਾਲ ਸਬੰਧਤ 82 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ, ਸਮਰਪਣ, ਵਚਨਬੱਧਤਾ ਅਤੇ ਸਿੱਖਿਆ ਤੇ ਸਮਾਜ ਪ੍ਰਤੀ ਬੇਮਿਸਾਲ ਯੋਗਦਾਨ ਲਈ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਤਾ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਸਿਰਫ਼ ਸਿੱਖਿਆ ਹੀ ਨਹੀਂ ਦਿੰਦੇ , ਸਗੋਂ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਵੀ ਕਰਦੇ ਹਨ। ਅਧਿਆਪਕਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਦਿੱਤੀ ਜਾ ਰਹੀ ਸੇਧ ਅਤੇ ਪ੍ਰੇਰਣਾ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੋਕੇ ਪ੍ਰੋਜੈਕਟ ਚੇਅਰਮੈਨ ਰੋਟੇਰੀਅਨ ਗਗਨ ਆਹੂਜਾ ਦੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਤੋਰ ਸ਼ਲਾਘਾ ਕੀਤੀ ਗਈ। ਇਹ ਸਮਾਗਮ ਅਧਿਆਪਕਾਂ ਦੇ ਸਨਮਾਨ, ਸਿੱਖਿਆ ਦੀ ਮਹੱਤਤਾ ਅਤੇ ਰਾਸ਼ਟਰ ਨਿਰਮਾਣ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਸਮਰਪਿਤ ਇਕ ਯਾਦਗਾਰ ਮੌਕਾ ਬਣਿਆ।
ਪਿਛਲੀ ਖ਼ਬਰ ਮਾਡਲ ਟਾਊਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ਼ਿਵ ਸੈਨਾ ਹਿੰਦੁਸਤਾਨ ਨੇ ਅਹੁਦੇਦਾਰ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।